ਮੋਗਾ 10 Feb 2026 AJ DI Awaaj
Punjab Desk : ਮੋਗਾ ਦੇ ਢਲਕੇ ਰੋਡ ਸਥਿਤ ਪਾਰਸ ਮਸਾਲਾ ਫੈਕਟਰੀ ਦੇ ਬਾਹਰ ਗੋ*ਲੀਬਾਰੀ ਦੀ ਘਟਨਾ ਸਾਹਮਣੇ ਆਈ ਹੈ, ਜਿਸ ਵਿੱਚ ਦੋ ਪ੍ਰਵਾਸੀ ਮਜ਼ਦੂਰ ਗੰਭੀਰ ਰੂਪ ਵਿੱਚ ਜ਼*ਖਮੀ ਹੋ ਗਏ। ਜ਼*ਖਮੀਆਂ ਨੂੰ ਤੁਰੰਤ ਇਲਾਜ ਲਈ ਮੋਗਾ ਦੇ ਸਿਵਲ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਹੈ।
ਜਾਣਕਾਰੀ ਮੁਤਾਬਕ, ਇਹ ਵਾਰਦਾਤ ਬਾਈਕ ‘ਤੇ ਸਵਾਰ ਤਿੰਨ ਅਣਪਛਾਤੇ ਹਮਲਾਵਰਾਂ ਵੱਲੋਂ ਅੰਜਾਮ ਦਿੱਤੀ ਗਈ। ਜ਼ਖਮੀ ਸੁਬੋਧ ਕੁਮਾਰ, ਜੋ ਜੀਰਾ ਰੋਡ ਦਾ ਰਹਿਣ ਵਾਲਾ ਹੈ, ਨੇ ਦੱਸਿਆ ਕਿ ਉਹ ਬੀਐਸ ਐਗਰੋ ਸ਼ੈਲਟਰ ਵਿੱਚ ਕੰਮ ਕਰਦਾ ਹੈ ਅਤੇ ਮੰਗਲਵਾਰ ਸਵੇਰੇ ਕਰੀਬ 11:30 ਵਜੇ ਆਪਣੇ ਸਾਥੀ ਅਸ਼ੋਕ ਕੁਮਾਰ ਨਾਲ ਕੰਮ ਤੋਂ ਬਾਅਦ ਆਪਣੇ ਕੁਆਰਟਰ ਵੱਲ ਜਾ ਰਿਹਾ ਸੀ।
ਇਸ ਦੌਰਾਨ ਮੋਟਰਸਾਈਕਲ ‘ਤੇ ਸਵਾਰ ਤਿੰਨ ਵਿਅਕਤੀ ਉਨ੍ਹਾਂ ਕੋਲ ਆਏ, ਕੁਝ ਦੂਰੀ ‘ਤੇ ਰੁਕ ਕੇ ਲੁੱਟ ਦੇ ਇਰਾਦੇ ਨਾਲ ਉਨ੍ਹਾਂ ‘ਤੇ ਗੋ*ਲੀਆਂ ਚਲਾ ਦਿੱਤੀਆਂ। ਫਾਇਰਿੰਗ ਦੌਰਾਨ ਦੋਵੇਂ ਮਜ਼ਦੂਰ ਜ਼*ਖਮੀ ਹੋ ਗਏ, ਜਿਨ੍ਹਾਂ ਵਿੱਚ ਅਸ਼ੋਕ ਕੁਮਾਰ ਵੀ ਸ਼ਾਮਲ ਹੈ। ਉਸਨੂੰ ਐਂਬੂਲੈਂਸ ਰਾਹੀਂ ਮੋਗਾ ਸਿਵਲ ਹਸਪਤਾਲ ਲਿਜਾਇਆ ਗਿਆ।
ਹਸਪਤਾਲ ਦੇ ਐਮਰਜੈਂਸੀ ਸਟਾਫ ਵੱਲੋਂ ਜ਼ਖ*ਮੀਆਂ ਨੂੰ ਮੁੱਢਲੀ ਸਹਾਇਤਾ ਦਿੱਤੀ ਗਈ ਅਤੇ ਤੁਰੰਤ ਪੁਲਿਸ ਨੂੰ ਸੂਚਨਾ ਦਿੱਤੀ ਗਈ। ਸੂਚਨਾ ਮਿਲਦੇ ਹੀ ਸਿਟੀ ਵਨ ਥਾਣੇ ਦੀ ਪੁਲਿਸ ਅਤੇ ਉੱਚ ਅਧਿਕਾਰੀ ਮੌਕੇ ‘ਤੇ ਪਹੁੰਚ ਗਏ ਅਤੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ। ਪੁਲਿਸ ਵੱਲੋਂ ਹਮਲਾਵਰਾਂ ਦੀ ਭਾਲ ਕੀਤੀ ਜਾ ਰਹੀ ਹੈ।














