ਪੰਜਾਬ ‘ਚ ਹੜ੍ਹਾਂ ਦਾ ਖ਼ਤਰਾ, ਅਗਲੇ 3 ਦਿਨ ਭਾਰੀ ਮੀਂਹ ਦਾ ਅਲਰਟ

30

ਪੰਜਾਬ 12 Sep 2025 AJ DI Awaaj

Punjab Desk : ਪੰਜਾਬ ‘ਚ ਹੜ੍ਹਾਂ ਦਾ ਖ਼ਤਰਾ ਇੱਕ ਵਾਰ ਫਿਰ ਮੰਡਰਾਉਣ ਲੱਗ ਪਿਆ ਹੈ। ਭਾਰਤੀ ਮੌਸਮ ਵਿਭਾਗ (IMD) ਵੱਲੋਂ ਅਗਲੇ 3 ਦਿਨਾਂ (12 ਤੋਂ 14 ਸਤੰਬਰ) ਲਈ ਹਿਮਾਚਲ ਪ੍ਰਦੇਸ਼ ਸਮੇਤ ਪਹਾੜੀ ਇਲਾਕਿਆਂ ਵਿੱਚ ਭਾਰੀ ਮੀਂਹ ਦੀ ਚੇਤਾਵਨੀ ਜਾਰੀ ਕੀਤੀ ਗਈ ਹੈ। ਇਸ ਦੇ ਸਿੱਧੇ ਪ੍ਰਭਾਵ ਸਤਲੁਜ ਦਰਿਆ ਅਤੇ ਭਾਖੜਾ ਡੈਮ ਰਾਹੀਂ ਪੰਜਾਬ ਦੇ ਹੇਠਲੇ ਇਲਾਕਿਆਂ ਉੱਤੇ ਪੈ ਸਕਦੇ ਹਨ।

ਭਾਖੜਾ ਡੈਮ ਤੋਂ ਵਧਾਇਆ ਗਿਆ ਪਾਣੀ ਛੱਡਣ ਦਾ ਪੱਧਰ

ਪਹਾੜਾਂ ਵਿੱਚ ਮੀਂਹ ਪੈਣ ਨਾਲ ਭਾਖੜਾ ਡੈਮ ਵਿੱਚ ਪਾਣੀ ਦੀ ਮਾਤਰਾ ਵਧਣ ਦੀ ਸੰਭਾਵਨਾ ਹੈ। ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਨੇ ਜਾਣਕਾਰੀ ਦਿੱਤੀ ਕਿ ਭਾਖੜਾ ਡੈਮ ਤੋਂ 5000 ਕਿਉਸਿਕ ਵਾਧੂ ਪਾਣੀ ਛੱਡਿਆ ਗਿਆ ਹੈ। ਉਨ੍ਹਾਂ ਲੋਕਾਂ ਨੂੰ ਚੌਕਸ ਰਹਿਣ ਅਤੇ ਹدایਤਾਂ ਦੀ ਪਾਲਣਾ ਕਰਨ ਦੀ ਅਪੀਲ ਵੀ ਕੀਤੀ ਹੈ।

ਇਹ ਜ਼ਿਲ੍ਹੇ ਹੋ ਸਕਦੇ ਹਨ ਪ੍ਰਭਾਵਿਤ

ਮੌਸਮ ਵਿਭਾਗ ਮੁਤਾਬਕ ਅਗਲੇ ਦਿਨਾਂ ਵਿਚ ਪੰਜਾਬ ਦੇ ਹੇਠਲੇ ਜ਼ਿਲ੍ਹਿਆਂ
ਪਠਾਨਕੋਟ, ਗੁਰਦਾਸਪੁਰ, ਹੁਸ਼ਿਆਰਪੁਰ, ਕਪੂਰਥਲਾ, ਜਲੰਧਰ, ਲੁਧਿਆਣਾ, ਨਵਾਂਸ਼ਹਿਰ, ਮੋਹਾਲੀ, ਫਤਿਹਗੜ੍ਹ ਸਾਹਿਬ, ਪਟਿਆਲਾ ਅਤੇ ਰੂਪਨਗਰ — ਵਿੱਚ ਭਾਰੀ ਮੀਂਹ ਹੋਣ ਦੀ ਸੰਭਾਵਨਾ ਹੈ।

ਮੌਸਮ ਵਿਭਾਗ ਦੀ ਭਵਿੱਖਬਾਣੀ:

  • 12, 13 ਅਤੇ 14 ਸਤੰਬਰ ਨੂੰ ਭਾਰੀ ਮੀਂਹ ਦੀ ਸੰਭਾਵਨਾ
  • ਉੱਤਰ ਪ੍ਰਦੇਸ਼ ਵੱਲੋਂ ਆ ਰਹੇ ਬੱਦਲ ਹੋ ਰਹੇ ਨੇ ਪੰਜਾਬ ‘ਚ ਐਕਟਿਵ
  • ਸਤਲੁਜ ਦੇ ਨਾਲ ਲੱਗਦੇ ਇਲਾਕਿਆਂ ਨੂੰ ਹੜ੍ਹਾਂ ਦੀ ਚੇਤਾਵਨੀ

ਪ੍ਰਸ਼ਾਸਨ ਨਿਗਰਾਨੀ ‘ਤੇ

ਪੰਜਾਬ ਸਰਕਾਰ ਅਤੇ ਪ੍ਰਸ਼ਾਸਨ ਵੱਲੋਂ ਹਾਲਾਤਾਂ ‘ਤੇ ਕੜੀ ਨਿਗਰਾਨੀ ਰੱਖੀ ਜਾ ਰਹੀ ਹੈ। ਹੇਠਲੇ ਇਲਾਕਿਆਂ ‘ਚ ਰਹਿਣ ਵਾਲੇ ਲੋਕਾਂ ਨੂੰ ਸਾਵਧਾਨ ਰਹਿਣ ਦੀ ਅਪੀਲ ਕੀਤੀ ਗਈ ਹੈ।