August 31,2026 Aj Di Awaaj
International Desk: ਨੇਪਾਲ ਵਿੱਚ ਭਾਰੀ ਮੀਂਹ ਤੋਂ ਬਾਅਦ ਆਏ ਹੜ੍ਹਾਂ ਨੇ ਕਈ ਇਲਾਕਿਆਂ ਵਿੱਚ ਭਾਰੀ ਤਬਾਹੀ ਮਚਾ ਦਿੱਤੀ ਹੈ। ਤੇਜ਼ ਪਾਣੀ ਦੀ ਲਪੇਟ ਵਿੱਚ ਆਉਣ ਕਾਰਨ ਸੜਕਾਂ, ਘਰਾਂ ਅਤੇ ਹੋਰ ਬੁਨਿਆਦੀ ਢਾਂਚਿਆਂ ਨੂੰ ਨੁਕਸਾਨ ਪਹੁੰਚਿਆ ਹੈ।
ਹੜ੍ਹਾਂ ਕਾਰਨ ਆਮ ਜਨਜੀਵਨ ਬੁਰੀ ਤਰ੍ਹਾਂ ਪ੍ਰਭਾਵਿਤ ਹੋਇਆ ਹੈ ਅਤੇ ਕਈ ਥਾਵਾਂ ’ਤੇ ਲੋਕਾਂ ਨੂੰ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਪ੍ਰਭਾਵਿਤ ਇਲਾਕਿਆਂ ਵਿੱਚ ਰਾਹਤ ਅਤੇ ਬਚਾਅ ਕਾਰਜ ਜਾਰੀ ਹਨ। ਪ੍ਰਸ਼ਾਸਨ ਵੱਲੋਂ ਸਥਿਤੀ ’ਤੇ ਨਜ਼ਰ ਰੱਖਦਿਆਂ ਲੋਕਾਂ ਨੂੰ ਸਾਵਧਾਨ ਰਹਿਣ ਦੀ ਅਪੀਲ ਕੀਤੀ ਜਾ ਰਹੀ ਹੈ।


















