ਫਾਜ਼ਿਲਕਾ, 16 ਸਤੰਬਰ 2025 AJ DI Awaaj
Punjab Desk : ਪੰਜਾਬ ਸਰਕਾਰ ਦੇ ਨਿਰਦੇਸ਼ਾਂ ਅਨੁਸਾਰ ਜ਼ਿਲ੍ਹੇ ਵਿੱਚ ਪੇਂਡੂ ਖੇਤਰਾਂ ਵਿੱਚ ਵੀ ਮੱਛਰਾਂ ਦੇ ਪਸਾਰ ਨੂੰ ਰੋਕਣ ਲਈ ਫੋਗਿੰਗ ਸ਼ੁਰੂ ਹੋ ਗਈ ਹੈ। ਇਸ ਦੀ ਸ਼ੁਰੂਆਤ ਵਧੀਕ ਡਿਪਟੀ ਕਮਿਸ਼ਨਰ ਵਿਕਾਸ ਸ਼੍ਰੀ ਸੁਭਾਸ਼ ਚੰਦਰ ਨੇ ਪਿੰਡ ਮੁਹਾਰ ਜਮਸ਼ੇਰ ਤੋਂ ਕਰਵਾਈ। ਉਹਨਾਂ ਨੇ ਕਿਹਾ ਕਿ ਪੜਾਅਵਾਰ ਤਰੀਕੇ ਨਾਲ ਹੜ ਪ੍ਰਭਾਵਿਤ ਸਾਰੇ ਪਿੰਡਾਂ ਵਿੱਚ ਫੋਗਿੰਗ ਕਰਵਾਈ ਜਾਵੇਗੀ। ਉਹਨਾਂ ਨੇ ਕਿਹਾ ਕਿ ਹੜ ਤੋਂ ਬਾਅਦ ਬਿਮਾਰੀਆਂ ਫੈਲਣ ਦਾ ਡਰ ਹੁੰਦਾ ਹੈ ਅਤੇ ਖੜੇ ਪਾਣੀ ਵਿੱਚ ਮੱਛਰ ਪਣਪ ਸਕਦਾ ਹੈ । ਇਸ ਲਈ ਅਗੇਤੇ ਪ੍ਰਬੰਧਾਂ ਦੇ ਤਹਿਤ ਫੋਗਿੰਗ ਕਰਵਾਈ ਜਾ ਰਹੀ ਹੈ ਤਾਂ ਜੋ ਇਹਨਾਂ ਪ੍ਰਭਾਵਿਤ ਪਿੰਡਾਂ ਵਿੱਚ ਮੱਛਰਾਂ ਦੇ ਪਸਾਰ ਨੂੰ ਰੋਕਿਆ ਜਾ ਸਕੇ ਅਤੇ ਬਿਮਾਰੀਆਂ ਨੂੰ ਫੈਲਣ ਤੋਂ ਰੋਕਿਆ ਜਾ ਸਕੇ।ਉਨ੍ਹਾਂ ਨੇ ਇਹ ਵੀ ਦੱਸਿਆ ਕਿ ਪਿੰਡਾਂ ਵਿਚ ਰਸਤਿਆਂ ਨੂੰ ਠੀਕ ਕੀਤਾ ਜਾ ਰਿਹਾ ਹੈ ਅਤੇ ਪਿੰਡਾਂ ਵਿਚ ਆਮ ਸਫਾਈ ਨੂੰ ਵੀ ਯਕੀਨੀ ਬਣਾਉਣ ਸਬੰਧੀ ਪੰਚਾਇਤ ਵਿਭਾਗ ਸਰਗਰਮੀ ਨਾਲ ਕੰਮ ਕਰ ਰਿਹਾ ਹੈ।
ਇਸ ਮੌਕੇ ਬੀਡੀਪੀਓ ਲਾਲ ਸਿੰਘ ਵੀ ਉਨਾਂ ਦੇ ਨਾਲ ਸਨ।
