ਮਾਲੇਰਕੋਟਲਾ, 4 ਅਕਤੂਬਰ 2025 Aj Di Awaaj
Punjab Desk : ਫੂਡ ਸੇਫਟੀ ਵਿਭਾਗ, ਪੰਜਾਬ ਵੱਲੋਂ ਪ੍ਰਾਪਤ ਦਿਸ਼ਾ ਨਿਰਦੇਸ਼ਾਂ ਅਨੁਸਾਰ ਜ਼ਿਲਾ ਫੂਡ ਸੇਫਟੀ ਟੀਮ ਵੱਲੋਂ ਅਮਰਗੜ੍ਹ ਸ਼ਹਿਰ ਵਿੱਚ ਵੱਖ-ਵੱਖ ਮਿੱਠਾਈਆਂ ਅਤੇ ਕਰਿਆਣਾ ਦੁਕਾਨਾਂ ਦੀ ਜਾਂਚ ਕੀਤੀ ਗਈ। ਇਸ ਚੈਕਿੰਗ ਦੌਰਾਨ ਵੱਖ- ਵੱਖ ਮਿਠਾਈਆਂ ਦੇ 7 ਸੈਂਪਲ ਇਕੱਠੇ ਕੀਤੇ ਗਏ। ਇਸ ਉਪਰੰਤ ਟੀਮ ਵੱਲੋਂ ਸਾਰੇ ਸੈਂਪਲ ਜਾਂਚ ਲਈ ਸਟੇਟ ਫੂਡ ਲੈਬ ਖ਼ਰੜ ਭੇਜੇ ਗਏ ।
ਚੈਕਿੰਗ ਦੌਰਾਨ ਸਹਾਇਕ ਕਮਿਸ਼ਨਰ ਫੂਡ ਸੇਫਟੀ ਰਾਖੀ ਵਿਨਾਇਕ ਵੱਲੋਂ ਦੁਕਾਨਦਾਰਾਂ ਨੂੰ ਨਿਰਦੇਸ਼ ਦਿੱਤੇ ਗਏ ਕਿ ਮਿਠਾਈਆਂ ਦੀ ਤਿਆਰੀ ਵਿੱਚ ਕਿਸੇ ਵੀ ਕਿਸਮ ਦੇ ਕ੍ਰਿਤ੍ਰਿਮ ਰੰਗ ਦੀ ਵਰਤੋਂ ਨਾ ਕੀਤੀ ਜਾਵੇ। ਉਨ੍ਹਾਂ ਦੁਕਾਨਦਾਰਾਂ ਨੂੰ ਐਫ.ਐਸ.ਐਸ.ਏ.ਆਈ. ਦੇ ਨਿਰਦੇਸ਼ਾਂ ਅਨੁਸਾਰ ਚੰਗੀਆਂ, ਸਫ਼ਾਈ ਗੁਣਵੱਤਾ ਅਤੇ ਉਤਪਾਦਨ ਗੁਣਵੱਤਾ ਦੀ ਪਾਲਣਾ ਕਰਨ ਦੀ ਹਦਾਇਤ ਕੀਤੀ ਗਈ। ਫੂਡ ਸੇਫਟੀ ਟੀਮ ਵੱਲੋਂ ਦੁਕਾਨਦਾਰਾਂ ਨੂੰ ਕਿਹਾ ਕਿ ਤਿਉਹਾਰਾਂ ਦੇ ਸੀਜਨ ਦੇ ਨਾਲ- ਨਾਲ ਰੋਜਾਨਾ ਦਿਨਾਂ ਵਿੱਚ ਵੀ ਖਾਣ-ਪੀਣ ਦੀਆਂ ਵਸਤਾਂ ਦੀ ਗੁਣਵੱਤਾ ਤੇ ਵਿਸ਼ੇਸ਼ ਧਿਆਨ ਰੱਖਿਆ ਜਾਵੇ। ਉਨ੍ਹਾਂ ਚਿਤਾਵਨੀ ਦਿੰਦਿਆਂ ਕਿਹਾ ਕਿ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਵਿਰੁੱਧ ਸਖ਼ਤ ਕਾਰਵਾਈ ਕੀਤੀ ਜਾਵੇਗੀ। ਇਸ ਸਮੇਂ ਫੂਡ ਸੇਫਟੀ ਅਫਸਰ ਸਿੰਘ ਹਾਜ਼ਰ ਰਹੇ।
