ਤੰਦਰੁਸਤ ਪੰਜਾਬ ਲਈ, ਪਰਾਲੀ ਦਾ ਯੋਗ ਪ੍ਰਬੰਧਨ ਕਰੀਏ।” ਦਾ ਹੋਕਾ

34

ਮਾਲੇਰਕੋਟਲਾ 26 ਸਤੰਬਰ 2025 AJ DI Awaaj

Punjab Desk : ਆਉਂਣ ਵਾਲੀਆਂ ਪੀੜ੍ਹੀਆਂ ਲਈ ਸੁਗਾਤ ਵਜੋਂ ਸੁਰੱਖਿਅਤ ਸਿਹਤ ਅਤੇ ਵਾਤਾਵਰਣ ਦੇਣ ਦੇ ਮਕਸਦ ਨਾਲ ਪਿੰਡ ਹੱਥਣ ਦੇ ਸਰਪੰਚ ਕਮਲਜੀਤ ਸਿੰਘ ਦੀ ਨਵੇਕਲੀ ਪਹਿਲ ਕਦਮੀ ਕਰਦਿਆ ਢੋਲ ਦੇ ਡਗਾਰੇ ਨਾਲ ਪਿੰਡ ਨਿਵਾਸੀਆਂ ਨੂੰ “ਹਰੇ-ਭਰੇ,ਤੰਦਰੁਸਤ ਪੰਜਾਬ ਲਈ, ਪਰਾਲੀ ਦਾ ਯੋਗ ਪ੍ਰਬੰਧਨ ਕਰੀਏ।” ਦਾ ਹੋਕਾ ਦਿੱਤਾ ਤਾਂ ਜੋ ਡਿਪਟੀ ਕਮਿਸ਼ਨਰ ਵਿਰਾਜ ਐਸ.ਤਿੜਕੇ ਵੱਲੋਂ ਜ਼ਿਲ੍ਹੇ ਵਿੱਚ ਪਰਾਲੀ ਨੂੰ ਅੱਗ ਲਗਾਉਣ ਦੀਆਂ ਘਟਨਾਵਾਂ ਨੂੰ ਜੀਰੋ ਕਰਨ ਦਾ ਮਕਸਦ ਪੁਰਾ ਹੋ ਸਕੇ। ਉਨ੍ਹਾਂ ਕਿਹਾ ਕਿ ਕੋਈ ਮੁਹਿੰਮ ਦੀ ਕਾਮਯਾਬੀ ਦਾ ਸਫ਼ਰ ਆਪਣੇ ਘਰ ਤੋਂ ਸ਼ੁਰੂ ਹੁੰਦਾ ਹੈ। ਡਿਪਟੀ ਕਮਿਸ਼ਨਰ ਦੀ ਪ੍ਰੇਰਨਾ ਸਦਕਾ ਅਤੇ ਐਸ.ਡੀ.ਐਮ. ਗੁਰਮੀਤ ਕੁਮਾਰ ਦੀ ਸਾਰਥਕ ਸੋਚ ਦੇ ਭਾਗੀਦਾਰ ਬਣਨ ਲਈ ਸਾਡੀ ਸਮੂਹ ਪੰਚਾਇਤ ਨੇ ਇਹ ਉਪਰਾਲਾ ਆਰੰਭੀਆਂ ਹੈ।

                ਉਨ੍ਹਾਂ ਕਿਹਾ ਕਿ ਸੁਪਰੀਮ ਕੋਰਟ, ਨੈਸ਼ਨਲ ਗਰੀਨ ਟ੍ਰਿਬਿਊਨ ਅਤੇ ਜਿਲ੍ਹਾ ਪ੍ਰਸਾਸ਼ਨ ਪਰਾਲੀ ਨਾ ਸਾੜਨ ਤੇ ਸਰੱਖਿਅਤ ਵਾਤਾਵਰਣ ਲਈ ਪੁਰੀ ਤਰ੍ਹਾਂ ਗੰਭੀਰ ਹੈ। ਸਾਡੀ ਨੈਤਿਕ ਅਤੇ ਸਮਾਜਿਕ ਜਿੰਮੇਵਾਰੀ ਬਣਦੀ ਹੈ ਕਿ ਵਾਤਾਵਰਨ ਪ੍ਰਦੂਸ਼ਣ ਨੂੰ ਘੱਟ ਕਰਨ ਲਈ ਪਰਾਲੀ ਦੀ ਸੁਚੱਜੀ ਸੰਭਾਲ ਕਰੀਏ  ਇਸ ਲਈ ਕਿਸਾਨ ਸਮਾਜ ਪ੍ਰਤੀ ਆਪਣੀ ਜ਼ਿੰਮੇਵਾਰੀ ਨੂੰ ਸਮਝਦੇ ਹੋਏ ਪ੍ਰਦੂਸ਼ਣ ਨੂੰ ਠੱਲ੍ਹ ਪਾਉਣ ਵਿੱਚ ਮੋਹਰੀ ਭੂਮਿਕਾ ਅਦਾ ਕਰਨ। ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਜ਼ਿਲ੍ਹੇ ਅਧੀਨ ਪੈਂਦੇ ਉਹਨਾਂ ਪਿੰਡਾਂ ਦੇ ਕਿਸਾਨਾਂ ਨਾਲ ਵਿਸ਼ੇਸ਼ ਰਾਬਤਾ ਕੀਤਾ ਜਾ ਰਿਹਾ ਹੈ, ਜਿੱਥੇ ਕਿ ਪਿਛਲੇ ਸਾਲਾਂ ਵਿੱਚ ਪਰਾਲੀ ਨੂੰ ਅੱਗ ਲਗਾਉਣ ਦੀਆਂ ਘਟਨਾਵਾਂ ਵਧੇਰੇ ਹੋਈਆਂ ਸਨ ਤਾਂ ਜੋ ਇਸ ਸਾਲ ਇਨ੍ਹਾਂ ਦੀ ਦਰ ਨੂੰ ਨਿਲ ਕੀਤਾ ਜਾ ਸਕੇ ਉਨ੍ਹਾਂ ਕਿਸਾਨਾਂ ਭਰਾਵਾਂ ਨੂੰ ਅਪੀਲ ਕੀਤੀ ਕਿ ਉਹ ਪੌਣਪਾਣੀ ਤੇ ਧਰਤੀ ਨੂੰ ਪ੍ਰਦੂਸ਼ਿਤ ਹੋਣ ਤੋਂ ਬਚਾਉਣ ਲਈ ਅਤੇ ਆਪਣੀ ਤੇ ਆਪਣੇ ਬੱਚਿਆਂ ਦੀ ਜਿੰਦਗੀ ਤੇ ਪਸ਼ੂਪੰਛੀਆਂ ਨੂੰ ਬਚਾਉ ਲਈ ਪਰਾਲੀ ਨਾ ਸਾੜਨ ਸਗੋਂ ਇਸਨੂੰ ਜਮੀਨ ਵਿੱਚ ਹੀ ਮਿਲਾ ਕੇ ਕਣਕ ਦੀ ਬਿਜਾਈ ਕਰਨ ਤਾਂ ਕਿ ਜਮੀਨ ਦੀ ਉਪਜਾਊ ਸ਼ਕਤੀ ਵੀ ਵਧਾਈ ਜਾ ਸਕੇ।