ਸਾਬਕਾ CM ਭੁਵਨਚੰਦਰ ਖੰਡੂਰੀ ਦਾ ਦੇ*ਹਾਂਤ

43

ਉੱਤਰਾਖੰਡ 19 May 2026 AJ DI Awaaj

National Desk :  ਰਾਜਨੀਤੀ ਤੋਂ ਇੱਕ ਦੁਖਦਾਈ ਖ਼ਬਰ ਸਾਹਮਣੇ ਆਈ ਹੈ। ਸਾਬਕਾ ਮੁੱਖ ਮੰਤਰੀ ਅਤੇ ਭਾਜਪਾ ਦੇ ਸੀਨੀਅਰ ਆਗੂ ਭੁਵਨਚੰਦਰ ਖੰਡੂਰੀ ਦਾ ਮੰਗਲਵਾਰ ਨੂੰ ਲੰਬੀ ਬਿਮਾਰੀ ਤੋਂ ਬਾਅਦ ਦਿ*ਹਾਂਤ ਹੋ ਗਿਆ। ਉਹ 91 ਸਾਲ ਦੇ ਸਨ ਅਤੇ ਦੇਹਰਾਦੂਨ ਦੇ ਮੈਕਸ ਹਸਪਤਾਲ ਵਿੱਚ ਇਲਾਜ ਅਧੀਨ ਸਨ। ਉਨ੍ਹਾਂ ਦੇ ਦਿ*ਹਾਂਤ ਦੀ ਖ਼ਬਰ ਨਾਲ ਸਿਆਸੀ ਜਗਤ ਵਿੱਚ ਸੋਗ ਦੀ ਲਹਿਰ ਦੌੜ ਗਈ।

ਉਨ੍ਹਾਂ ਦੀ ਧੀ ਅਤੇ ਉੱਤਰਾਖੰਡ ਵਿਧਾਨ ਸਭਾ ਦੀ ਸਪੀਕਰ ਰਿਤੂ ਖੰਡੂਰੀ ਨੇ ਆਪਣੇ ਪਿਤਾ ਦੇ ਦਿ*ਹਾਂਤ ਦੀ ਪੁਸ਼ਟੀ ਕੀਤੀ। ਉਨ੍ਹਾਂ ਨੇ ਭਾਵੁਕ ਹੋ ਕੇ ਕਿਹਾ ਕਿ “ਜਨਰਲ ਸਾਹਿਬ ਹੁਣ ਸਾਡੇ ਵਿਚ ਨਹੀਂ ਰਹੇ।” ਪੁੱਤਰ ਮਨੀਸ਼ ਖੰਡੂਰੀ ਨੇ ਵੀ ਸੋਸ਼ਲ ਮੀਡੀਆ ਰਾਹੀਂ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ।

ਭੁਵਨਚੰਦਰ ਖੰਡੂਰੀ ਕਾਫ਼ੀ ਸਮੇਂ ਤੋਂ ਦਿਲ ਨਾਲ ਜੁੜੀਆਂ ਬਿਮਾਰੀਆਂ ਨਾਲ ਪੀੜਤ ਸਨ। ਉਨ੍ਹਾਂ ਦੀ ਸਿਹਤ ਬਾਰੇ ਜਾਣਕਾਰੀ ਲੈਣ ਲਈ ਕੁਝ ਸਮਾਂ ਪਹਿਲਾਂ ਉੱਤਰਾਖੰਡ ਦੇ ਮੁੱਖ ਮੰਤਰੀ ਪੁਸ਼ਕਰ ਸਿੰਘ ਧਾਮੀ ਵੀ ਹਸਪਤਾਲ ਪਹੁੰਚੇ ਸਨ। ਦਿ*ਹਾਂਤ ਤੋਂ ਬਾਅਦ ਮੁੱਖ ਮੰਤਰੀ ਧਾਮੀ ਨੇ ਕਿਹਾ ਕਿ ਖੰਡੂਰੀ ਦਾ ਯੋਗਦਾਨ ਉੱਤਰਾਖੰਡ ਦੇ ਵਿਕਾਸ ਅਤੇ ਸੁਸ਼ਾਸਨ ਲਈ ਹਮੇਸ਼ਾਂ ਯਾਦ ਰੱਖਿਆ ਜਾਵੇਗਾ।

ਭੁਵਨਚੰਦਰ ਖੰਡੂਰੀ ਨੇ ਰਾਜਨੀਤੀ ਵਿੱਚ ਆਉਣ ਤੋਂ ਪਹਿਲਾਂ ਭਾਰਤੀ ਫੌਜ ਵਿੱਚ ਲੰਬੀ ਸੇਵਾ ਨਿਭਾਈ ਅਤੇ ਮੇਜਰ ਜਨਰਲ ਦੇ ਅਹੁਦੇ ਤੋਂ ਸੇਵਾਮੁਕਤ ਹੋਏ। ਫੌਜੀ ਜੀਵਨ ਤੋਂ ਬਾਅਦ ਉਨ੍ਹਾਂ ਨੇ ਰਾਜਨੀਤੀ ਵਿੱਚ ਦਾਖਲਾ ਲਿਆ ਅਤੇ ਆਪਣੀ ਸਾਫ਼-ਸੁਥਰੀ ਅਤੇ ਇਮਾਨਦਾਰ ਛਵੀ ਕਾਰਨ ਲੋਕਾਂ ਵਿੱਚ ਵੱਖਰੀ ਪਛਾਣ ਬਣਾਈ।

ਉਹ ਪਹਿਲੀ ਵਾਰ 2007 ਵਿੱਚ ਉੱਤਰਾਖੰਡ ਦੇ ਮੁੱਖ ਮੰਤਰੀ ਬਣੇ ਅਤੇ 2009 ਤੱਕ ਇਸ ਅਹੁਦੇ ‘ਤੇ ਰਹੇ। ਇਸ ਤੋਂ ਬਾਅਦ 2011 ਵਿੱਚ ਉਨ੍ਹਾਂ ਨੂੰ ਮੁੜ ਮੁੱਖ ਮੰਤਰੀ ਦੀ ਜ਼ਿੰਮੇਵਾਰੀ ਦਿੱਤੀ ਗਈ ਅਤੇ ਉਹ 2012 ਤੱਕ ਸੇਵਾ ਨਿਭਾਉਂਦੇ ਰਹੇ। ਆਪਣੇ ਕਾਰਜਕਾਲ ਦੌਰਾਨ ਉਨ੍ਹਾਂ ਨੇ ਭ੍ਰਿਸ਼*ਟਾਚਾਰ ਖ਼ਿਲਾਫ਼ ਸਖ਼ਤ ਰੁਖ ਅਪਣਾਇਆ ਅਤੇ ਪਾਰਦਰਸ਼ੀ ਪ੍ਰਸ਼ਾਸਨ ਨੂੰ ਤਰਜੀਹ ਦਿੱਤੀ।

ਸਿਆਸੀ ਮਾਹਿਰਾਂ ਮੁਤਾਬਕ ਭੁਵਨਚੰਦਰ ਖੰਡੂਰੀ ਨੇ ਉੱਤਰਾਖੰਡ ਦੀ ਰਾਜਨੀਤੀ ਵਿੱਚ ਅਨੁਸ਼ਾਸਨ ਅਤੇ ਸੁਸ਼ਾਸਨ ਦੀ ਮਜ਼ਬੂਤ ਮਿਸਾਲ ਕਾਇਮ ਕੀਤੀ। ਉਨ੍ਹਾਂ ਦੇ ਦਿ*ਹਾਂਤ ਨਾਲ ਦੇਸ਼ ਨੇ ਇੱਕ ਇਮਾਨਦਾਰ ਅਤੇ ਦੂਰਅੰਦੇਸ਼ ਆਗੂ ਨੂੰ ਗੁਆ ਦਿੱਤਾ ਹੈ।