Punjab 22 Dec 2025 AJ DI Awaaj
Punjab Desk : ਪੰਜਾਬ ਦੇ ਸਾਬਕਾ ਆਈਜੀ ਅਮਰ ਸਿੰਘ ਚਹਿਲ ਨੂੰ ਸੋਮਵਾਰ ਨੂੰ ਗੰ*ਭੀਰ ਹਾਲਤ ਵਿੱਚ ਹਸਪਤਾਲ ਦਾਖਲ ਕਰਵਾਇਆ ਗਿਆ। ਜਾਣਕਾਰੀ ਮੁਤਾਬਕ, ਉਨ੍ਹਾਂ ਨੂੰ ਇਲਾਜ ਲਈ ਪਾਰਕ ਹਸਪਤਾਲ ਲਿਜਾਇਆ ਗਿਆ ਹੈ, ਜਿੱਥੇ ਡਾਕਟਰਾਂ ਵੱਲੋਂ ਉਨ੍ਹਾਂ ਦੀ ਹਾਲਤ ਨਾਜ਼ੁਕ ਦੱਸੀ ਜਾ ਰਹੀ ਹੈ।
ਪੁਲਿਸ ਸੂਤਰਾਂ ਅਨੁਸਾਰ, ਘਟਨਾ ਤੋਂ ਪਹਿਲਾਂ ਸਾਬਕਾ ਆਈਜੀ ਵੱਲੋਂ ਪੰਜਾਬ ਦੇ ਡੀਜੀਪੀ ਗੌਰਵ ਯਾਦਵ ਨੂੰ ਇੱਕ ਪੱਤਰ ਲਿਖਿਆ ਗਿਆ ਸੀ। ਇਸ ਤੋਂ ਇਲਾਵਾ, ਘਟਨਾ ਸਥਾਨ ਤੋਂ ਇੱਕ ਲੰਮਾ ਹੱਥ ਨਾਲ ਲਿਖਿਆ ਨੋਟ ਵੀ ਬਰਾਮਦ ਹੋਣ ਦੀ ਗੱਲ ਸਾਹਮਣੇ ਆਈ ਹੈ, ਜਿਸ ਵਿੱਚ ਕਥਿਤ ਤੌਰ ’ਤੇ ਵਿੱਤੀ ਗੜਬੜੀ ਨਾਲ ਜੁੜੇ ਦੋਸ਼ਾਂ ਦਾ ਜ਼ਿਕਰ ਹੈ।
ਪੁਲਿਸ ਵੱਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ ਅਤੇ ਹਸਪਤਾਲ ਪ੍ਰਸ਼ਾਸਨ ਨਾਲ ਲਗਾਤਾਰ ਸੰਪਰਕ ਬਣਾਇਆ ਹੋਇਆ ਹੈ। ਅਧਿਕਾਰਕ ਬਿਆਨ ਅਤੇ ਜਾਂਚ ਦੇ ਨਤੀਜਿਆਂ ਦੀ ਉਡੀਕ ਕੀਤੀ ਜਾ ਰਹੀ ਹੈ।














