ਸਾਬਕਾ ਮੰਤਰੀ ਤੇ BJP ਵਿਧਾਇਕ ਅਨਿਲ ਸ਼ਰਮਾ ਦਾ ਦਿ*ਹਾਂਤ

20

ਸ਼ਿਕਾਰਪੁਰ: 02 Sep 2026 AJ DI Awaaj

National Desk :  ਸਾਬਕਾ ਮੰਤਰੀ ਅਤੇ ਸ਼ਿਕਾਰਪੁਰ ਤੋਂ ਭਾਜਪਾ ਵਿਧਾਇਕ ਅਨਿਲ ਸ਼ਰਮਾ ਦਾ ਦਿ*ਹਾਂਤ ਹੋ ਗਿਆ ਹੈ। ਉਹ ਲੰਬੇ ਸਮੇਂ ਤੋਂ ਬਿਮਾਰੀ ਨਾਲ ਜੂਝ ਰਹੇ ਸਨ। ਅੱਜ ਦਿੱਲੀ ਦੇ ਮੈਕਸ ਹਸਪਤਾਲ ਵਿੱਚ ਉਨ੍ਹਾਂ ਨੇ ਆਖਰੀ ਸਾਹ ਲਿਆ।

ਦੱਸਿਆ ਜਾ ਰਿਹਾ ਹੈ ਕਿ ਅਨਿਲ ਸ਼ਰਮਾ ਲੰਬੇ ਸਮੇਂ ਤੋਂ ਕੈਂਸਰ ਨਾਲ ਪੀੜਤ ਸਨ ਅਤੇ ਉਨ੍ਹਾਂ ਦਾ ਇਲਾਜ ਚੱਲ ਰਿਹਾ ਸੀ। ਉਨ੍ਹਾਂ ਦੇ ਦਿ*ਹਾਂਤ ਦੀ ਖ਼ਬਰ ਸਾਹਮਣੇ ਆਉਂਦੇ ਹੀ ਸਿਆਸੀ ਅਤੇ ਸਮਾਜਿਕ ਖੇਤਰ ਵਿੱਚ ਸੋਗ ਦੀ ਲਹਿਰ ਦੌੜ ਗਈ।

ਅਨਿਲ ਸ਼ਰਮਾ ਦੇ ਦਿ*ਹਾਂਤ ਨਾਲ ਇਲਾਕੇ ਵਿੱਚ ਉਨ੍ਹਾਂ ਦੇ ਸਮਰਥਕਾਂ ਅਤੇ ਜਾਣਕਾਰਾਂ ਵਿੱਚ ਸੋਗ ਦਾ ਮਾਹੌਲ ਹੈ।