ਜ਼ਿਲ੍ਹੇ ‘ਚ ਵੱਖ-ਵੱਖ ਥਾਵਾਂ ‘ਤੇ ਲਗਾਏ ਜਾਣਗੇ ਮੁਫ਼ਤ ਆਯੂਸ਼ ਮੈਡੀਕਲ ਕੈਂਪ

2

ਫ਼ਿਰੋਜ਼ਪੁਰ, 9 ਸਤੰਬਰ  2026 AJ DI Awaaj

Punjab Desk :   ਡਿਪਟੀ ਕਮਿਸ਼ਨਰ ਫ਼ਿਰੋਜ਼ਪੁਰ ਦੀਪਸ਼ਿਖਾ ਸ਼ਰਮਾ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਜ਼ਿਲ੍ਹਾ ਡਾਇਰੈਕਟਰ ਆਫ ਆਯੁਰਵੇਦ ਡਾ. ਰਮਨ ਖੰਨਾ, ਜ਼ਿਲ੍ਹਾ ਆਯੁਰਵੇਦਿਕ ਯੂਨਾਨੀ ਅਫ਼ਸਰ ਡਾਕਟਰ ਰੂਪਿੰਦਰਦੀਪ ਕੌਰ ਗਿੱਲ ਅਤੇ ਜ਼ਿਲ੍ਹਾ ਹੋਮਿਓਪੈਥੀ ਅਫਸਰ ਡਾਕਟਰ ਰੁਪਿੰਦਰ ਕੌਰ ਦੀ ਯੋਗ ਅਗਵਾਈ ਹੇਠ 10 ਮੁਫ਼ਤ ਆਯੂਸ਼ ਮੈਡੀਕਲ ਕੈਂਪ 10 ਸਤੰਬਰ ਤੋਂ 29 ਸਤੰਬਰ ਤੱਕ ਜ਼ਿਲ੍ਹੇ ‘ਚ ਵੱਖ-ਵੱਖ ਥਾਵਾਂ ‘ਤੇ ਲਗਾਏ ਜਾਣਗੇ।

ਜ਼ਿਲ੍ਹਾ ਆਯੁਰਵੇਦਿਕ ਯੂਨਾਨੀ ਅਫ਼ਸਰ ਡਾਕਟਰ ਰੂਪਿੰਦਰਦੀਪ ਕੌਰ ਗਿੱਲ ਨੇ ਦੱਸਿਆ ਕਿ ਇਨ੍ਹਾਂ ਕੈਂਪਾਂ ਦੌਰਾਨ ਮਾਹਿਰ ਡਾਕਟਰਾਂ ਵੱਲੋਂ ਮਰੀਜ਼ਾਂ ਦੀ ਜਾਂਚ ਕੀਤੀ ਜਾਵੇਗੀ ਅਤੇ ਮੁਫ਼ਤ ਦਵਾਈਆਂ ਦਿੱਤੀਆਂ ਜਾਣਗੀਆਂ। ਉਨ੍ਹਾਂ ਦੱਸਿਆ ਕਿ ਇਹ ਆਯੂਸ਼ ਮੈਡੀਕਲ ਕੈਂਪ ਸਵੇਰੇ 9 ਵਜੇ ਤੋਂ 3 ਵਜੇ ਤੱਕ ਨਿਰਧਾਰਿਤ ਕੀਤੇ ਸਥਾਨ, 10 ਸਤੰਬਰ ਨੂੰ ਪਹਿਲਾ ਕੈਂਪ ਸ਼ਹੀਦ ਭਗਤ ਸਿੰਘ ਪਾਰਕ ਤਲਵੰਡੀ ਭਾਈ, ਦੂਸਰਾ ਕੈਂਪ 11 ਸਤੰਬਰ ਨੂੰ ਗੁਰਦੁਆਰਾ ਸਾਹਿਬ ਸੁਰ ਸਿੰਘ ਵਾਲਾ ਵਿਖੇ, ਤੀਸਰਾ ਕੈਂਪ 12 ਸਤੰਬਰ ਨੂੰ ਮੋਤੀ ਰਾਮ ਧਰਮਸ਼ਾਲਾ ਫਿਰੋਜ਼ਪੁਰ ਸ਼ਹਿਰ,  ਚੌਥਾ ਕੈਂਪ 16 ਸਤੰਬਰ ਨੂੰ ਆਯੁਸ਼ਮਾਨ ਅਰੋਗਿਆ ਕੇਂਦਰ ਚੁਗੱਤੇ ਵਾਲਾ ਵਿਖੇ, ਪੰਜਵਾਂ ਕੈਂਪ 18 ਸਤੰਬਰ ਨੂੰ ਬੇਰੀਆਂ ਵਾਲਾ ਗੁਰਦੁਆਰਾ ਸਾਹਿਬ ਜੀਰਾ ਵਿਖੇ, ਛੇਵਾਂ ਕੈਂਪ 19 ਸਤੰਬਰ ਨੂੰ ਆਯੁਸ਼ਮਾਨ ਅਰੋਗਿਆ ਕੇਂਦਰ ਯਾਰੇ ਸ਼ਾਹ ਵਾਲਾ,  ਸੱਤਵਾਂ ਕੈਂਪ 21 ਸਤੰਬਰ ਨੂੰ ਗੁਰਦੁਆਰਾ ਸਾਹਿਬ ਢੇਰੂ ਵਿਖੇ ਅਠਵਾਂ ਕੈਂਪ 22 ਸਤੰਬਰ ਨੂੰ ਸੀਐਚਸੀ ਮਖੂ,  ਨੌਵਾਂ ਕੈਂਪ 25 ਸਤੰਬਰ ਨੂੰ ਪਿੰਡ ਮੱਲਵਾਲ ਵਿਖੇ, ਦਸਵਾਂ ਕੈਂਪ 29 ਸਤੰਬਰ ਨੂੰ ਸ੍ਰੀ ਗੁਰੂ ਨਾਨਕ ਦੇਵ ਜੀ ਮੋਦੀਖਾਨਾ ਜੀਰਾ ਵਿਖੇ  ਲਗਾਇਆ ਜਾਵੇਗਾ। ਉਨ੍ਹਾਂ ਜ਼ਿਲ੍ਹਾ ਵਾਸੀਆਂ ਨੂੰ ਇਹਨਾਂ ਮੈਡੀਕਲ ਕੈਂਪਾਂ ਦਾ ਵੱਧ ਤੋਂ ਵੱਧ ਲਾਭ ਲੈਣ ਦੀ ਅਪੀਲ ਕੀਤੀ।