ਸੀ-ਪਾਈਟ ਕੈਂਪ ‘ਚ ਆਰਮੀ ਅਗਨੀਵੀਰ ਭਰਤੀ ਲਈ ਮੁਫ਼ਤ ਕੋਚਿੰਗ

15

ਗੁਰਦਾਸਪੁਰ,13 ਫਰਵਰੀ 2026 AJ DI Awaaj

Punjab Desk :   ਪੰਜਾਬ ਸਰਕਾਰ ਦੇ ਅਦਾਰੇ ਸੀ-ਪਾਈਟ ਕੈਂਪ ਡੇਰਾ ਬਾਬਾ ਨਾਨਕ, ਨਜ਼ਦੀਕ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਲੜਕੇ ਗੁਰਦਾਸਪੁਰ ਵੱਲੋਂ ਸਾਲ 2026-27 ਲਈ ਹੋਣ ਵਾਲੀ ਆਰਮੀ ਅਗਨੀਵੀਰ ਭਰਤੀ ਲਈ ਮੁਫ਼ਤ ਲਿਖਤੀ ਪੇਪਰ ਦੀ ਸਿਖਲਾਈ ਲਈ ਕੈਂਪ ਵਿੱਚ ਰਜ਼ਿਸਟਰੇਸ਼ਨ ਸੁਰੂ ਹੈ।

ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਸੀ-ਪਾਈਟ ਕੈਂਪ ਦੇ ਟਰੇਨਿੰਗ ਅਫ਼ਸਰ ਸੂਬੇਦਾਰ ਗੁਰਨਾਮ ਸਿੰਘ ਦੱਸਿਆ ਕਿ ਕੈਂਪ ਵਿੱਚ ਲਿਖਤੀ ਪੇਪਰ ਦੀ ਤਿਆਰੀ ਲਈ ਰਜ਼ਿਸਟਰੇਸ਼ਨ ਬੈਚ ਵਾਇਜ ਹੋਵੇਰੀ। ਪਹਿਲਾ ਬੈਚ 16 ਫਰਵਰੀ ਤੋਂ 15 ਮਾਰਚ ਅਤੇ ਦੂਜਾ ਬੈਚ 16 ਮਾਰਚ ਤੋਂ 15 ਅਪ੍ਰੈਲ ਤੱਕ ਹੋਵੇਗਾ।

ਉਨ੍ਹਾਂ ਨੇ ਦੱਸਿਆ ਕਿ ਜਿਹੜੇ ਯੁਵਕ ਜ਼ਿਲ੍ਹਾ ਗੁਰਦਾਸਪੁਰ, ਪਠਾਨਕੋਟ ਅਤੇ ਅੰਮ੍ਰਿਤਸਰ ਦੇ ਨਾਲ ਸਬੰਧਤ ਹਨ ਅਤੇ ਦਸਵੀਂ ਕਲਾਸ ਪਾਸ ਕਰ ਚੁੱਕੇ ਹਨ ਅਤੇ ਉਮਰ ਸਾਢੇ ਸਤਾਰਾਂ ਤੋਂ ਇੱਕੀ ਸਾਲ ਤੱਕ ਹੈ ਅਤੇ ਆਰਮੀ ਅਗਨੀਵੀਰ ਵਿੱਚ ਜਾਣ ਦੇ ਚਾਹਵਾਨ ਹਨ ਉਹ ਆਨਲਾਈਨ ਫਾਰਮ ਭਰ ਕੇ ਉਪਰ ਦਿੱਤੀਆਂ ਤਰੀਕਾਂ ਅਨੁਸਾਰ ਆਪਣੇ ਸਾਰੇ ਅਸਲ ਦਸਤਾਵੇਜ ਉਹਨਾਂ ਦੀਆਂ ਫੋਟੋ ਕਾਪੀਆਂ ਦੇ ਨਾਲ ਦੋ ਪਾਸਪੋਰਟ ਸਾਈਜ ਫੋਟੋਗਰਾਫ ਨਾਲ ਲੈ ਕੇ ਕੈਂਪ ਵਿੱਚ ਰਿਪੋਰਟ ਕਰ ਸਕਦੇ ਹਨ।

ਕੈਂਪ ਦੀ ਟਰੇਨਿੰਗ ਦੌਰਾਨ ਯੁਵਕਾਂ ਨੂੰ ਰਿਹਾਇਸ਼, ਖਾਣਾ ਅਤੇ ਟਰੇਨਿੰਗ ਪੰਜਾਬ ਸਰਕਾਰ ਵੱਲੋਂ ਬਿਲਕੁਲ ਮੁਫ਼ਤ ਦਿੱਤੀ ਜਾਵੇਗੀ ।

ਉਨ੍ਹਾਂ ਕਿਹਾ ਕਿ ਵਧੇਰੇ ਜਾਣਕਾਰੀ ਲਈ ਸੀ-ਪਾਈਟ ਕੈਂਪ ਡੇਰਾ ਬਾਬਾ ਨਾਨਕ ਦੇ ਸੰਪਰਕ ਨੰਬਰਾਂ 62830-31125,94174-20125,94647-56808 ਜਾਂ 94145-83847 ‘ਤੇ ਸੰਪਰਕ ਕੀਤਾ ਜਾ ਸਕਦਾ ਹੈ।