ਮਾਘੀ ਤਿਉਹਾਰ ਮੌਕੇ ਦੌਂ ਗੁਰਦੁਆਰਾ ਸਾਹਿਬ ਵਿਖੇ ਮੁਫ਼ਤ ਅੱਖਾਂ ਦੀ ਜਾਂਚ ਕੈਂਪ

42

Mohali 17 Jan 2026 AJ DI Awaaj

Punjab Desk :  ਮਾਘੀ ਦੇ ਪਾਵਨ ਤਿਉਹਾਰ ਦੇ ਮੌਕੇ ‘ਤੇ ਦੌਂ ਗੁਰਦੁਆਰਾ ਸਾਹਿਬ (ਬਾਲੋਂਗੀ ਨੇੜੇ) ਵਿਖੇ ਇੱਕ ਮੁਫ਼ਤ ਅੱਖਾਂ ਦੀ ਜਾਂਚ ਕੈਂਪ ਦਾ ਆਯੋਜਨ ਕੀਤਾ ਗਿਆ। ਇਹ ਕੈਂਪ ਆਈਸਾਈਟ ਚੈਰੀਟੇਬਲ ਹਸਪਤਾਲ, ਸੈਕਟਰ 123, ਨਿਊ ਸਨੀ ਐਨਕਲੇਵ, ਖਰੜ ਵੱਲੋਂ ਲਗਾਇਆ ਗਿਆ, ਜਿਸ ਦੀ ਅਗਵਾਈ ਡਾ. ਨਿਮੀਸ਼ਾ ਨਾਗਪਾਲ ਨੇ ਕੀਤੀ।

ਕੈਂਪ ਦੌਰਾਨ ਵੱਡੀ ਗਿਣਤੀ ਵਿੱਚ ਸੰਗਤ ਅਤੇ ਇਲਾਕੇ ਦੇ ਲੋਕਾਂ ਨੇ ਆਪਣੀਆਂ ਅੱਖਾਂ ਦੀ ਜਾਂਚ ਕਰਵਾਈ। ਡਾਕਟਰੀ ਟੀਮ ਵੱਲੋਂ ਨਜ਼ਰ ਦੀ ਕਮੀ, ਮੋਤੀਆਬਿੰਦ, ਅੱਖਾਂ ਦੀ ਸੁੱਕਣ ਅਤੇ ਹੋਰ ਅੱਖਾਂ ਸੰਬੰਧੀ ਬਿਮਾਰੀਆਂ ਦੀ ਜਾਂਚ ਕੀਤੀ ਗਈ। ਲੋੜਵੰਦ ਮਰੀਜ਼ਾਂ ਨੂੰ ਉਚਿਤ ਸਲਾਹ ਅਤੇ ਇਲਾਜ ਬਾਰੇ ਜਾਣਕਾਰੀ ਵੀ ਦਿੱਤੀ ਗਈ।

ਡਾ. ਨਿਮੀਸ਼ਾ ਨਾਗਪਾਲ ਨੇ ਇਸ ਮੌਕੇ ਕਿਹਾ ਕਿ ਅੱਖਾਂ ਦੀ ਸਿਹਤ ਪ੍ਰਤੀ ਲੋਕਾਂ ਨੂੰ ਜਾਗਰੂਕ ਕਰਨਾ ਬਹੁਤ ਜ਼ਰੂਰੀ ਹੈ ਅਤੇ ਅਜਿਹੇ ਮੁਫ਼ਤ ਕੈਂਪ ਸਮੇਂ-ਸਮੇਂ ‘ਤੇ ਲਗਾਏ ਜਾਣੇ ਚਾਹੀਦੇ ਹਨ, ਤਾਂ ਜੋ ਹਰ ਵਰਗ ਦੇ ਲੋਕਾਂ ਤੱਕ ਸਿਹਤ ਸੇਵਾਵਾਂ ਪਹੁੰਚ ਸਕਣ।

ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਸੰਗਤ ਵੱਲੋਂ ਇਸ ਉਪਰਾਲੇ ਦੀ ਸ਼ਲਾਘਾ ਕੀਤੀ ਗਈ ਅਤੇ ਆਈਸਾਈਟ ਚੈਰੀਟੇਬਲ ਹਸਪਤਾਲ ਦੀ ਟੀਮ ਦਾ ਧੰਨਵਾਦ ਕੀਤਾ ਗਿਆ।