ਪਿੰਡ ਲੋਦੀਪੁਰ ਵਿਖੇ ਅੱਖਾਂ ਦੀ ਮੁਫ਼ਤ ਜਾਂਚ ਲਈ ਮੈਡੀਕਲ ਕੈਂਪ

21

ਸ੍ਰੀ ਅਨੰਦਪੁਰ ਸਾਹਿਬ 30 ਜੁਲਾਈ 2026 AJ DI Awaaj

Punjab Desk : ਪੰਜਾਬ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਅਤੇ ਸਿਵਲ ਸਰਜਨ ਰੂਪਨਗਰ ਡਾ. ਬੌਬੀ ਘੁਲਾਟੀ ਦੀ ਅਗਵਾਈ ਹੇਠ ਪਿੰਡ ਲੋਦੀਪੁਰ ਵਿਖੇ ਅੱਖਾਂ ਦੀ ਮੁਫ਼ਤ ਜਾਂਚ ਲਈ ਵਿਸ਼ੇਸ਼ ਮੈਡੀਕਲ ਕੈਂਪ ਲਗਾਇਆ ਗਿਆ। ਕੈਂਪ ਦੌਰਾਨ ਲੋਕਾਂ ਨੂੰ ਸਿਹਤ ਸੇਵਾਵਾਂ ਮੁਹੱਈਆ ਕਰਵਾਉਣ ਦੇ ਨਾਲ-ਨਾਲ ਅੱਖਾਂ ਦੀ ਸੰਭਾਲ ਸਬੰਧੀ ਵੀ ਜਾਗਰੂਕ ਕੀਤਾ ਗਿਆ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਐਸ.ਆਈ. ਸਿਕੰਦਰ ਸਿੰਘ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਸਿਹਤ ਵਿਭਾਗ ਰਾਹੀਂ ਲੋਕਾਂ ਨੂੰ ਘਰਾਂ ਦੇ ਨੇੜੇ ਬਿਹਤਰ ਸਿਹਤ ਸਹੂਲਤਾਂ ਪ੍ਰਦਾਨ ਕਰਨ ਲਈ ਮੁਫ਼ਤ ਮੈਡੀਕਲ ਕੈਂਪ ਲਗਾਏ ਜਾ ਰਹੇ ਹਨ। ਇਸੇ ਲੜੀ ਤਹਿਤ ਐਸ.ਐਮ.ਓ. ਡਾ. ਸੁਰਜੀਤ ਸਿੰਘ ਦੀ ਅਗਵਾਈ ਹੇਠ ਪਿੰਡ ਲੋਦੀਪੁਰ ਵਿਖੇ ਇਹ ਕੈਂਪ ਲਗਾਇਆ ਗਿਆ।
ਕੈਂਪ ਦੌਰਾਨ ਆਫਥਲਮਿਕ ਅਫਸਰ ਕੁਸਮਲਤਾ ਨੇ ਹਾਜ਼ਰ ਲੋਕਾਂ ਦੀਆਂ ਅੱਖਾਂ ਅਤੇ ਨਜ਼ਰ ਦੀ ਜਾਂਚ ਕੀਤੀ। ਲੋੜ ਅਨੁਸਾਰ ਲੋਕਾਂ ਨੂੰ ਮੁਫ਼ਤ ਐਨਕਾਂ ਵੀ ਵੰਡੀਆਂ ਗਈਆਂ। ਉਨ੍ਹਾਂ ਨੇ ਲੋਕਾਂ ਨੂੰ ਅੱਖਾਂ ਦੀ ਸਹੀ ਦੇਖਭਾਲ, ਸਫ਼ਾਈ ਅਤੇ ਅੱਖਾਂ ਨਾਲ ਸਬੰਧਤ ਸਮੱਸਿਆ ਹੋਣ ’ਤੇ ਸਮੇਂ ਸਿਰ ਡਾਕਟਰੀ ਸਲਾਹ ਲੈਣ ਬਾਰੇ ਜਾਣਕਾਰੀ ਦਿੱਤੀ।
ਇਸ ਮੌਕੇ ਏ.ਏ.ਕੇ. ਅਗੰਮਪੁਰ ਦੀ ਟੀਮ ਨੇ ਵੀ ਲੋਕਾਂ ਦੇ ਬਲੱਡ ਪ੍ਰੈਸ਼ਰ ਅਤੇ ਸ਼ੂਗਰ ਦੇ ਟੈਸਟ ਕੀਤੇ ਅਤੇ ਲੋੜ ਅਨੁਸਾਰ ਮੁਫ਼ਤ ਦਵਾਈਆਂ ਦਿੱਤੀਆਂ। ਕੈਂਪ ਵਿੱਚ ਸੀ.ਐਚ.ਓ. ਰਾਣੋ, ਨਰੇਸ਼ ਕੁਮਾਰ, ਰਜਨੀ ਦੇਵੀ, ਜਸਵੀਰ ਕੌਰ ਅਤੇ ਆਸ਼ਾ ਵਰਕਰਾਂ ਸਮੇਤ ਹੋਰ ਸਿਹਤ ਕਰਮਚਾਰੀ ਹਾਜ਼ਰ ਸਨ।