ਮੋਗਾ ‘ਚ 11 ਜੁਲਾਈ ਤੱਕ ਮੁਫ਼ਤ ਮੈਡੀਕਲ ਜਾਂਚ ਕੈਂਪ, ਮਾਹਿਰ ਡਾਕਟਰਾਂ ਤੋਂ ਮਿਲੇਗੀ ਮੁਫ਼ਤ ਸਲਾਹ

36

ਮੋਗਾ: 08 July 2026 AJ DI Awaaj

Punjab Desk :   ਮੋਗਾ ਅਤੇ ਆਲੇ-ਦੁਆਲੇ ਦੇ ਇਲਾਕਿਆਂ ਦੇ ਲੋਕਾਂ ਨੂੰ ਉੱਚ ਪੱਧਰੀ ਸਿਹਤ ਸੇਵਾਵਾਂ ਮੁਹੱਈਆ ਕਰਵਾਉਣ ਦੇ ਉਦੇਸ਼ ਨਾਲ Capitol ਮਲਟੀ ਸੁਪਰ ਸਪੈਸ਼ਲਿਟੀ ਹਸਪਤਾਲ ਵਿਖੇ 6 ਤੋਂ 11 ਜੁਲਾਈ ਤੱਕ ਮੁਫ਼ਤ ਮੈਡੀਕਲ ਜਾਂਚ ਕੈਂਪ ਲਗਾਇਆ ਜਾ ਰਿਹਾ ਹੈ।

ਹਸਪਤਾਲ ਪ੍ਰਬੰਧਨ ਅਨੁਸਾਰ ਕੈਂਪ ਦੌਰਾਨ ਦਿਲ ਦੇ ਰੋਗ, ਜਨਰਲ ਮੈਡੀਸਨ, ਜਨਰਲ ਸਰਜਰੀ, ਕਿਡਨੀ ਅਤੇ ਯੂਰੋਲੋਜੀ, ਕੈਂਸਰ ਸਮੇਤ ਕਈ ਬਿਮਾਰੀਆਂ ਲਈ ਮਾਹਿਰ ਡਾਕਟਰਾਂ ਵੱਲੋਂ ਮੁਫ਼ਤ ਸਲਾਹ ਦਿੱਤੀ ਜਾਵੇਗੀ। ਇਸ ਤੋਂ ਇਲਾਵਾ ਟੈਸਟਾਂ, ਪ੍ਰੋਸੀਜਰਾਂ ਅਤੇ ਸਰਜਰੀਆਂ ‘ਤੇ 40 ਫ਼ੀਸਦੀ ਤੱਕ ਦੀ ਵਿਸ਼ੇਸ਼ ਛੋਟ ਵੀ ਦਿੱਤੀ ਜਾਵੇਗੀ।

ਹਸਪਤਾਲ ਦੇ ਮੈਡੀਕਲ ਡਾਇਰੈਕਟਰ ਡਾ. ਹਰਨੂਰ ਸਿੰਘ ਪ੍ਰੂਥੀ ਨੇ ਕਿਹਾ ਕਿ ਇਸ ਕੈਂਪ ਦਾ ਮਕਸਦ ਮੋਗਾ ਅਤੇ ਆਸ-ਪਾਸ ਦੇ ਲੋਕਾਂ ਨੂੰ ਆਪਣੇ ਹੀ ਸ਼ਹਿਰ ਵਿੱਚ ਮਿਆਰੀ ਮਲਟੀ ਸੁਪਰ ਸਪੈਸ਼ਲਿਟੀ ਸਿਹਤ ਸੇਵਾਵਾਂ ਉਪਲਬਧ ਕਰਵਾਉਣਾ ਹੈ। ਉਨ੍ਹਾਂ ਕਿਹਾ ਕਿ ਸਮੇਂ ਸਿਰ ਜਾਂਚ ਨਾਲ ਬਿਮਾਰੀਆਂ ਦੀ ਪਛਾਣ ਅਤੇ ਇਲਾਜ ਸੰਭਵ ਹੋ ਸਕਦਾ ਹੈ, ਜਿਸ ਨਾਲ ਗੰਭੀਰ ਸਿਹਤ ਸਮੱਸਿਆਵਾਂ ਤੋਂ ਬਚਾਅ ਕੀਤਾ ਜਾ ਸਕਦਾ ਹੈ।

ਹਸਪਤਾਲ ਦੇ ਚੇਅਰਮੈਨ ਡਾ. ਸੀ.ਐਸ. ਪ੍ਰੂਥੀ ਨੇ ਕਿਹਾ ਕਿ Capitol Hospital ਦਾ ਉਦੇਸ਼ ਲੋਕਾਂ ਨੂੰ ਵਿਸ਼ਵ ਪੱਧਰੀ ਸਿਹਤ ਸਹੂਲਤਾਂ ਉਨ੍ਹਾਂ ਦੇ ਆਪਣੇ ਇਲਾਕੇ ਵਿੱਚ ਹੀ ਪ੍ਰਦਾਨ ਕਰਨਾ ਹੈ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਇਸ ਮੁਫ਼ਤ ਕੈਂਪ ਦਾ ਵੱਧ ਤੋਂ ਵੱਧ ਲਾਭ ਉਠਾਉਣ ਅਤੇ ਮਾਹਿਰ ਡਾਕਟਰਾਂ ਤੋਂ ਸਲਾਹ ਲੈਣ ਦੇ ਨਾਲ-ਨਾਲ ਟੈਸਟਾਂ ਅਤੇ ਸਰਜਰੀਆਂ ‘ਤੇ ਮਿਲ ਰਹੀ ਵਿਸ਼ੇਸ਼ ਛੋਟ ਦਾ ਵੀ ਫ਼ਾਇਦਾ ਲੈਣ।

ਇਹ ਕੈਂਪ Capitol ਮਲਟੀ ਸੁਪਰ ਸਪੈਸ਼ਲਿਟੀ ਹਸਪਤਾਲ, ਐਨ.ਐਚ.-703, ਅੰਮ੍ਰਿਤਸਰ–ਬਰਨਾਲਾ ਹਾਈਵੇ, ਬੁੱਘੀਪੁਰਾ ਚੌਂਕ ਨੇੜੇ, ਮੋਗਾ ਵਿਖੇ ਲਗਾਇਆ ਜਾ ਰਿਹਾ ਹੈ।

ਵਧੇਰੇ ਜਾਣਕਾਰੀ ਲਈ ਹਸਪਤਾਲ ਦੇ ਸੰਪਰਕ ਨੰਬਰ 01636-356666 ‘ਤੇ ਸੰਪਰਕ ਕੀਤਾ ਜਾ ਸਕਦਾ ਹੈ।