ਦਫਤਰ ਜ਼ਿਲਾ ਲੋਕ ਸੰਪਰਕ ਅਫਸਰ, ਫਾਜ਼ਿਲਕਾ ਫਾਜ਼ਿਲਕਾ ਦੇ ਵਿਧਾਇਕ ਸ੍ਰੀ ਨਰਿੰਦਰ ਪਾਲ ਸਿੰਘ ਸਵਨਾ ਨੇ ਮੁੱਖ ਮਹਿਮਾਨ ਵਜੋਂ ਕੀਤੀ ਸ਼ਿਰਕਤ
ਫਾਜ਼ਿਲਕਾ ਅੱਜ ਦੀ ਆਵਾਜ਼ | 12 ਅਪ੍ਰੈਲ 2025
ਸਿਹਤ ਵਿਭਾਗ ਫਾਜ਼ਿਲਕਾ ਵੱਲੋਂ ਸਿਵਲ ਸਰਜਨ ਡਾ. ਚੰਦਰ ਸੇਖਰ ਕੱਕੜ ਅਤੇ ਸੀਨੀਅਰ ਮੈਡੀਕਲ ਅਫਸਰ ਡਾ. ਐਰਿਕ ਐਡੀਸਨ ਦੀ ਦੇਖ ਰੇਖ ਹੇਠ ਫਾਜ਼ਿਲਕਾ ਦੇ ਵਾਰਡ ਨੰ.14 ਖਟੀਕ ਮੁਹੱਲਾ ਵਿਖੇ ਮੁਫਤ ਮੈਡੀਕਲ ਚੈੱਕਅਪ ਕੈਂਪ ਲਗਾਇਆ ਗਿਆ। ਇਸ ਮੌਕੇ ਫਾਜ਼ਿਲਕਾ ਦੇ ਵਿਧਾਇਕ ਸ੍ਰੀ ਨਰਿੰਦਰਪਾਲ ਸਿੰਘ ਸਵਨਾ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ। ਇਸ ਦੌਰਾਨ ਸਮਾਜਿਕ ਸੁਰੱਖਿਆ ਇਸਤਰੀ ਤੇ ਬਾਲ ਵਿਕਾਸ ਵਿਭਾਗ ਵੱਲੋਂ ਆਪਣਾ ਸਟਾਲ ਲਗਾ ਕੇ ਲੋਕਾਂ ਨੂੰ ਬੁਢਾਪਾ ਤੇ ਅੰਗਹੀਣ ਪੈਨਸ਼ਨ ਬਾਰੇ ਜਾਗਰੂਕ ਕੀਤਾ! ਸਿਹਤ ਵਿਭਾਗ ਦੇ ਮਾਹਰ ਡਾਕਟਰਾਂ ਵੱਲੋਂ ਇਸ ਦੌਰਾਨ 140 ਦੇ ਕਰੀਬ ਮਰੀਜ਼ਾਂ ਦਾ ਮੁਫਤ ਚੈੱਕ ਵੀ ਕੀਤਾ ਗਿਆ ਤੇ ਉਹਨਾਂ ਨੂੰ ਮੁਫਤ ਦਵਾਈਆਂ ਵੀ ਦਿੱਤੀਆਂ ਗਈਆਂ!
ਇਸ ਦੌਰਾਨ ਵਿਧਾਇਕ ਸ੍ਰੀ ਨਰਿੰਦਰ ਪਾਲ ਸਿੰਘ ਸਵਨਾ ਨੇ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸਿਹਤ, ਸਿੱਖਿਆ ਤੇ ਵਿਕਾਸ ਵੱਲ ਵਿਸ਼ੇਸ਼ ਧਿਆਨ ਦਿੱਤਾ ਜਾ ਰਿਹਾ ਹੈ। ਇਸੇ ਤਹਿਤ ਹੀ ਸਿਹਤ ਵਿਭਾਗ ਵੱਲੋਂ ਲਗਾਤਾਰ ਪਿੰਡਾਂ ਵਿੱਚ ਮੁਫਤ ਮੈਡੀਕਲ ਕੈਂਪ ਲਗਾ ਕੇ ਮਰੀਜ਼ਾਂ ਦੀ ਜਾਂਚ ਕੀਤੀ ਜਾ ਰਹੀ ਹੈ ਤਾਂ ਜੋ ਕੋਈ ਵੀ ਇਲਾਜ ਤੋਂ ਵਾਂਝਾ ਵਿਅਕਤੀ ਨਾ ਰਹਿ ਜਾਵੇ! ਉਨਾਂ ਕਿਹਾ ਕਿ ਜਿਲੇ ਦੇ ਸਰਕਾਰੀ ਹਸਪਤਾਲ ਵਿੱਚ ਵੀ ਲੋਕ ਵੱਖ-ਵੱਖ ਮਾਹਰ ਡਾਕਟਰਾਂ ਤੋਂ ਆਪਣੀ ਬਿਮਾਰੀ ਸਬੰਧੀ ਇਲਾਜ ਕਰਵਾ ਸਕਦੇ ਹਨ ਜੋ ਕਿ ਡਾਕਟਰਾਂ ਵੱਲੋਂ ਮੁਫਤ ਵਿੱਚ ਕੀਤਾ ਜਾਂਦਾ ਹੈ ਤੇ ਹਸਪਤਾਲ ਵਿੱਚ ਸਰਕਾਰ ਵੱਲੋਂ ਮਰੀਜ਼ਾਂ ਨੂੰ ਮੁਫਤ ਦਵਾਈਆਂ ਵੀ ਦਿੱਤੀਆਂ ਜਾਂਦੀਆਂ ਹਨ। ਲੋਕ ਇਹਨਾਂ ਸਹੂਲਤਾਂ ਦਾ ਵੱਧ ਤੋਂ ਵੱਧ ਲਾਭ ਉਠਾਉਣ ਅਤੇ ਜਿਉਣ!
ਇਸ ਮੌਕੇ ਡਾ. ਅਰਪਿਤ ਗੁਪਤਾ, ਡਾ. ਨਿਸ਼ਾਨ ਸੇਤੀਆ, ਡਾ. ਪਿਕਾਸ਼ੀ ਅਰੋੜਾ, ਡਾ. ਮਨੀ ਗਰਗ, ਡਾ. ਅਭੀਨਵ ਅਤੇ ਡਾ. ਵੀਨੂੰ ਸਮੇਤ ਵੱਡੀ ਗਿਣਤੀ ਵਿੱਚ ਪਿੰਡ ਵਾਸੀ ਹਾਜ਼ਰ ਸਨ।













