ਮੁਫ਼ਤ PSSSB ਦੇ ਲਿਖਤੀ ਪੇਪਰ ਦੀ ਤਿਆਰੀ ਸ਼ੁਰੂ

3

ਫਾਜਿਲਕਾ 28 ਅਗਸਤ 2026 AJ DI Awaaj

Punjab Desk :   ਪੰਜਾਬ ਸਰਕਾਰ ਦੇ ਰੋਜਗਾਰ ਉਤਪੱਤੀ ਤੇ ਟ੍ਰੇਨਿੰਗ ਵਿਭਾਗ ਦੇ ਅਦਾਰੇ ਸੀ-ਪਾਈਟ ਕੈਂਪ ਪਿੰਡ ਕਾਲਝਰਾਣੀ (ਬਾਦਲ –  ਬਠਿੰਡਾ ਰੋਡ) ਵੱਲੋਂ ਜਿਲ੍ਹਾ ਫਾਜਿਲਕਾ, ਬਠਿੰਡਾ ਅਤੇ ਸ੍ਰੀ ਮੁਕਤਸਰ ਸਾਹਿਬ ਦੇ PSSSB ਵਿੱਚ ਕਲੈਰੀਕਲ ਜਾਂ ਗਰੁੱਪ ਡੀ ਵਿੱਚ ਭਰਤੀ ਹੋਣ ਦੇ ਚਾਹਵਾਨ ਨੌਜਵਾਨਾਂ ਲਈ ਮੁਫਤ ਪੂਰਵ ਸਿਖਲਾਈ ਕੈਂਪ ਮਿਤੀ 01 ਸਤੰਬਰ 2026 ਤੋਂ ਸ਼ੁਰੂ ਹੋ ਹੈ । ਇਹ ਜਾਣਕਾਰੀ ਦਿੰਦਿਆਂ ਕੈਪਟਨ ਲਖਵਿੰਦਰ ਸਿੰਘ, ਸਿਖਲਾਈ ਅਧਿਕਾਰੀ, ਸੀ-ਪਾਈਟ ਕੈਂਪ, ਕਾਲਝਰਾਣੀ ਨੇ ਦੱਸਿਆ ਕਿ PSSSB ਵਿੱਚ ਕਲੈਰੀਕਲ ਜਾਂ ਗਰੁੱਪ ਡੀ ਲਈ ਅਪਲਾਈ ਕਰ ਚੁੱਕੇ ਨੌਜਵਾਨਾ ਨੂੰ ਅਪੀਲ ਕੀਤੀ ਜਾਂਦੀ ਹੈ ਕਿ ਕੈਂਪ ਵਿਖੇ ਆ ਕੇ ਲਿਖਤੀ ਪੇਪਰ ਦੀ ਤਿਆਰੀ ਕਰਨ । ਇਹਨ੍ਹਾਂ ਪੋਸਟਾ ਲਈ ਮਿਤੀ 07 ਸਤੰਬਰ 2026 ਤੱਕ ਆਨ-ਲਾਈਨ ਅਪਲਾਈ ਕੀਤਾ ਜਾ ਸਕਦਾ ਹੈ । ਲਿਖਤੀ ਪੇਪਰ ਦੀ ਤਿਆਰੀ ਤਜਰਬੇਕਾਰ ਸਟਾਫ਼ ਵੱਲੋਂ ਕਰਵਾਈ ਜਾਂਦੀ ਹੈ । ਉਕਤ ਜਿਲਿਆਂ ਦੇ ਪੂਰਵ ਸਿਖਲਾਈ ਲੈਣ ਦੇ ਚਾਹਵਾਨ ਯੁਵਕ ਮਿਤੀ 31, ਅਗਸਤ 2026 ਤੋਂ ਕਿਸੇ ਵੀ ਕੰਮ ਵਾਲੇ ਦਿਨ ਸਵੇਰੇ 09:00 ਵਜੇ ਨਿੱਜੀ ਤੌਰ ਤੇ ਸੀ-ਪਾਈਟ ਕੈਂਪ, ਪਿੰਡ ਕਾਲਝਰਾਣੀ ਜਿਲ੍ਹਾ ਬਠਿੰਡਾ ਵਿਖੇ ਦਸਵੀ , ਬਾਰਵੀਂ ਜਮਾਤ ਤੇ ਉੱਚ ਯੋਗਤਾ ਦੇ ਸਰਟੀਫਿਕੇਟ ਦੀ ਫੋਟੋ ਕਾਪੀ, ਭਰਤੀ ਲਈ ਆਨ-ਲਾਈਨ ਅਪਲਾਈ ਕੀਤੇ ਫਾਰਮ ਅਤੇ ਐਡਮਿਟ ਕਾਰਡ ਦੀ ਫੋਟੋਕਾਪੀ, ਅਧਾਰ ਕਾਰਡ ਦੀ ਫੋਟੋ ਕਾਪੀ, ਜਾਤੀ ਸਰਟੀਫਿਕੇਟ ਅਤੇ ਰੈਜੀਡੈਂਸੀ ਸਰਟੀਫਿਕੇਟ ਦੀ ਫੋਟੋ ਕਾਪੀ, 02 ਤਾਜਾ ਪਾਸਪੋਰਟ ਸਾਈਜ ਫੋਟੋ ਦਸਤਾਵੇਜ਼ ਸਮੇਤ ਪਹੁੰਚ ਕੇ ਲਿਖਤੀ ਪੇਪਰ ਦੀ ਤਿਆਰੀ ਲਈ ਰਜ਼ਿਸਟ੍ਰੇਸ਼ਨ ਕਰਵਾ ਕੇ ਟ੍ਰੇਨਿੰਗ ਸ਼ੁਰੂ ਕਰ ਸਕਦੇ ਹਨ

ਇਸ ਤੋਂ ਇਲਾਵਾ ਕੈਂਪ ਵਿਖੇ ਪੰਜਾਬ ਪੁਲਿਸ ਦੇ ਫਿਜੀਕਲ ਟੈਸਟ ਦੀ ਤਿਆਰੀ ਵੀ ਚੱਲ ਰਹੀ । ਸਿਖਲਾਈ ਦੌਰਾਂਨ ਯੁਵਕਾਂ ਨੂੰ ਪੰਜਾਬ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਖਾਣਾ (ਸਪੈਸ਼ਲ ਡਾਈਟ) ਅਤੇ ਰਿਹਾਇਸ਼ ਮੁਫਤ ਦਿੱਤੀ ਜਾਵੇਗੀ ।  ਵਧੇਰੇ ਜਾਣਕਾਰੀ ਲਈ 94641-52013, 94638-41615, 98722-74085   ਤੇ ਸੰਪਰਕ ਕੀਤਾ ਜਾ ਸਕਦਾ ਹੈ ।