ਸੀ-ਪਾਈਟ ਕੈਂਪ ਨੰਗਲ ਵਿੱਚ ਅਗਨੀਵੀਰ ਭਰਤੀ ਲਈ ਮੁਫਤ ਟ੍ਰੇਨਿੰਗ

27

ਨੰਗਲ 25 ਮਾਰਚ 2026 AJ DI Awaaj

Punjab  Desk  : ਸੀ-ਪਾਈਟ ਕੈਂਪ ਨੰਗਲ ਵੱਲੋਂ ਅਗਨੀਵੀਰ ਭਰਤੀ ਲਈ ਤਿਆਰੀ ਕਰ ਰਹੇ ਨੌਜਵਾਨਾਂ ਲਈ ਵਿਸ਼ੇਸ਼ ਟ੍ਰੇਨਿੰਗ ਪ੍ਰੋਗਰਾਮ ਸ਼ੁਰੂ ਕੀਤਾ ਗਿਆ ਹੈ। ਇਸ ਸੰਬੰਧੀ ਜਾਣਕਾਰੀ ਦਿੰਦਿਆਂ ਟ੍ਰੇਨਿੰਗ ਅਧਿਕਾਰੀ ਸੂਬੇਦਾਰ ਤਜਿੰਦਰ ਸਿੰਘ ਨੇ ਦੱਸਿਆ ਕਿ ਇਹ ਟ੍ਰੇਨਿੰਗ ਖਾਸ ਤੌਰ ‘ਤੇ ਜਿਲ੍ਹਾ ਰੋਪੜ, ਜਿਲ੍ਹਾ ਹੁਸ਼ਿਆਰਪੁਰ ਦੀ ਤਹਿਸੀਲ ਗੜਸ਼ੰਕਰ ਅਤੇ ਜਿਲ੍ਹਾ ਨਵਾਂਸ਼ਹਿਰ ਦੀ ਤਹਿਸੀਲ ਬਲਾਚੌਰ ਦੇ ਨੌਜਵਾਨਾਂ ਲਈ ਆਯੋਜਿਤ ਕੀਤੀ ਗਈ ਹੈ।

      ਉਨ੍ਹਾਂ ਦੱਸਿਆ ਕਿ ਅਗਨਵੀਰ ਭਰਤੀ ਲਈ ਰਜਿਸਟ੍ਰੇਸ਼ਨ ਪ੍ਰਕਿਰਿਆ 13 ਫਰਵਰੀ ਤੋਂ ਸ਼ੁਰੂ ਹੋ ਕੇ 01 ਅਪ੍ਰੈਲ 2026 ਤੱਕ ਜਾਰੀ ਰਹੇਗੀ। ਇਸ ਟ੍ਰੇਨਿੰਗ ਦੌਰਾਨ ਨੌਜਵਾਨਾਂ ਨੂੰ ਲਿਖਤੀ ਪਰੀਖਿਆ ਦੀ ਪੂਰੀ ਤਿਆਰੀ ਕਰਵਾਈ ਜਾ ਰਹੀ ਹੈ, ਜਿਸ ਨਾਲ ਉਹ ਭਰਤੀ ਪ੍ਰਕਿਰਿਆ ਵਿੱਚ ਵਧੀਆ ਪ੍ਰਦਰਸ਼ਨ ਕਰ ਸਕਣ।

    ਉਨ੍ਹਾਂ ਨੇ ਦੱਸਿਆ ਕਿ ਉਮੀਦਵਾਰ ਦੀ ਉਮਰ 17½ ਤੋਂ 21 ਸਾਲ ਹੋਣੀ ਲਾਜ਼ਮੀ ਹੈ। ਇਸ ਤੋਂ ਇਲਾਵਾ ਦਸਵੀਂ ਕਲਾਸ ਵਿੱਚ ਘੱਟੋ-ਘੱਟ 45 ਫੀਸਦੀ ਅੰਕ ਹੋਣੇ ਚਾਹੀਦੇ ਹਨ। ਉਮੀਦਵਾਰ ਦਾ ਕੱਦ 170 ਸੈਂਟੀਮੀਟਰ ਅਤੇ ਛਾਤੀ 77/82 ਸੈਂਟੀਮੀਟਰ ਹੋਣੀ ਜਰੂਰੀ ਹੈ।

      ਸੂਬੇਦਾਰ ਤਜਿੰਦਰ ਸਿੰਘ ਨੇ ਹੋਰ ਦੱਸਿਆ ਕਿ ਕੈਂਪ ਵਿੱਚ ਟ੍ਰੇਨਿੰਗ ਦੌਰਾਨ ਨੌਜਵਾਨਾਂ ਨੂੰ ਰਿਹਾਇਸ਼ ਅਤੇ ਖਾਣ-ਪੀਣ ਦੀ ਸਹੂਲਤ ਮੁਫਤ ਪ੍ਰਦਾਨ ਕੀਤੀ ਜਾ ਰਹੀ ਹੈ। ਇੱਛੁਕ ਉਮੀਦਵਾਰ ਵਧੇਰੇ ਜਾਣਕਾਰੀ ਲਈ ਸੀ-ਪਾਈਟ ਕੈਂਪ, ਗੋਰਮਿੰਟ ਸ਼ਿਵਾਲਿਕ ਕਾਲਜ, ਮੋਜੋਵਾਲ ਨਯਾ ਨੰਗਲ ਵਿਖੇ ਸੰਪਰਕ ਕਰ ਸਕਦੇ ਹਨ ਜਾਂ ਮੋਬਾਈਲ ਨੰਬਰ 90415-58978 ‘ਤੇ ਸੰਪਰਕ ਕਰ ਸਕਦੇ ਹਨ।