ਸੀ.ਐਮ ਦੀ ਯੋਗਸ਼ਾਲਾ ਤਹਿਤ ਮੁਫ਼ਤ ਯੋਗਾ ਕੈਂਪ

17

ਸ੍ਰੀ ਅਨੰਦਪੁਰ ਸਾਹਿਬ 23 ਜੂਨ 2026 AJ DI Awaaj

Punjab Desk : ਸੀ.ਐਮ ਦੀ ਯੋਗਸ਼ਾਲਾ ਤਹਿਤ ਸ੍ਰੀ ਅਨੰਦਪੁਰ ਸਾਹਿਬ ਵਿਖੇ ਲਗਾਤਾਰ ਯੋਗਾ ਕਰਵਾਇਆ ਜਾ ਰਿਹਾ ਹੈ। ਯੋਗਾ ਸੈਸ਼ਨ ਵਿੱਚ ਭਾਗੀਦਾਰਾਂ ਨੂੰ ਵੱਖ-ਵੱਖ ਯੋਗ ਆਸਨਾਂ ਦੀ ਸਿਖਲਾਈ ਦਿੱਤੀ ਗਈ ਅਤੇ ਉਨ੍ਹਾਂ ਦੇ ਸਰੀਰਕ ਤੇ ਮਾਨਸਿਕ ਸਿਹਤ ਲਈ ਹੋਣ ਵਾਲੇ ਲਾਭਾਂ ਬਾਰੇ ਜਾਣੂ ਕਰਵਾਇਆ ਗਿਆ। ਯੋਗਾ ਰਾਹੀਂ ਤੰਦਰੁਸਤ ਜੀਵਨ ਸ਼ੈਲੀ ਅਪਣਾਉਣ ਅਤੇ ਬਿਮਾਰੀਆਂ ਤੋਂ ਬਚਾਅ ਲਈ ਵੀ ਪ੍ਰੇਰਿਤ ਕੀਤਾ ਗਿਆ।

       ਇਸ ਮੌਕੇ ਸ੍ਰੀ ਅਨੰਦਪੁਰ ਸਾਹਿਬ ਦੇ ਯੋਗਾ ਟ੍ਰੇਨ ਦਿਕਸ਼ਾ ਵੱਲੋਂ ਕਬੀਰ ਮੰਦਿਰ, ਸ਼ਿਵ ਮੰਦਿਰ, ਮਾਈਟੀ ਖਾਲਸਾ ਸਕੂਲ, ਮੀਢਵਾ, ਚਰਨ ਗੰਗਾ ਸਟੇਡੀਅਮ ਵਿੱਚ ਯੋਗ ਕਰਵਾਏ ਜਾਂਦੇ ਹਨ। ਜਿੱਥੇ ਹਰ ਉਮਰ ਵਰਗ ਦੇ ਵਿਅਕਤੀਆਂ ਨੂੰ ਯੋਗਾ ਕਰਵਾਇਆ ਜਾਂਦਾ ਹੈ ਅਤੇ ਬੱਚਿਆਂ ਲਈ ਮਨੋਰੰਜਕ ਅਤੇ ਸਿਹਤਵਰਧਕ ਗਤੀਵਿਧੀਆਂ ਕਰਵਾਈਆਂ ਗਈਆਂ। ਇਨ੍ਹਾਂ ਗਤੀਵਿਧੀਆਂ ਰਾਹੀਂ ਬੱਚਿਆਂ ਦੀ ਸਰੀਰਕ ਤੰਦਰੁਸਤੀ, ਮਾਨਸਿਕ ਵਿਕਾਸ ਅਤੇ ਆਤਮ-ਵਿਸ਼ਵਾਸ ਨੂੰ ਉਤਸ਼ਾਹਿਤ ਕੀਤਾ ਗਿਆ।

      ਯੌਗਾ ਟ੍ਰੇਨਰ ਨੇ ਕਿਹਾ ਕਿ ਯੋਗਾ ਨੂੰ ਰੋਜ਼ਾਨਾ ਜੀਵਨ ਦਾ ਹਿੱਸਾ ਬਣਾ ਕੇ ਅਸੀਂ ਸਿਹਤਮੰਦ ਅਤੇ ਖੁਸ਼ਹਾਲ ਜੀਵਨ ਬਤੀਤ ਕਰ ਸਕਦੇ ਹਾਂ। ਉਨ੍ਹਾਂ ਨੇ ਵੱਧ ਤੋਂ ਵੱਧ ਲੋਕਾਂ ਨੂੰ ਇਸ ਮੁਫ਼ਤ ਯੋਗਾ ਕੈਂਪ ਨਾਲ ਜੁੜਨ ਦੀ ਅਪੀਲ ਕੀਤੀ।