ਸੁਤੰਤਰਤਾ ਸੰਗਰਾਮੀਆਂ ਤੇ ਉਨ੍ਹਾਂ ਦੇ ਆਸ਼ਰਿਤਾਂ ਨੂੰ 11,000 ਰੁਪਏ ਪ੍ਰਤੀ ਮਹੀਨਾ ਪੈਨਸ਼ਨ ਦਿੱਤੀ ਜਾ ਰਹੀ ਹੈ : ਮੋਹਿੰਦਰ ਭਗਤ

4

ਪੰਜਾਬ ਸਰਕਾਰ ਸੁਤੰਤਰਤਾ ਸੰਗਰਾਮੀਆਂ ਅਤੇ ਉਨ੍ਹਾਂ ਦੇ ਪਰਿਵਾਰਾਂ ਦੀ ਭਲਾਈ ਲਈ ਵਚਨਬੱਧ

ਚੰਡੀਗੜ੍ਹ, 29 ਅਪ੍ਰੈਲ Aj Di Awaaj 

Punjab Desk:  ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੁਤੰਤਰਤਾ ਸੰਗਰਾਮੀਆਂ ਅਤੇ ਉਨ੍ਹਾਂ ਦੇ ਪਰਿਵਾਰਾਂ ਦੀ ਭਲਾਈ ਲਈ ਪੂਰੀ ਤਰ੍ਹਾਂ ਵਚਨਬੱਧ ਹੈ। ਇਸ ਸਬੰਧੀ ਅੱਜ ਆਜ਼ਾਦੀ ਘੁਲਾਟੀਆ, ਰੱਖਿਆ ਸੇਵਾਵਾਂ ਭਲਾਈ ਅਤੇ ਬਾਗਬਾਨੀ ਮੰਤਰੀ ਸ੍ਰੀ ਮੋਹਿੰਦਰ ਭਗਤ ਨੇ ਦੱਸਿਆ ਕਿ ਸੂਬਾ ਸਰਕਾਰ ਵੱਲੋਂ ਪੰਜਾਬ ਦੇ ਸੁਤੰਤਰਤਾ ਸੰਗਰਾਮੀਆਂ, ਉਨ੍ਹਾਂ ਦੀਆਂ ਵਿਧਵਾਵਾਂ, ਅਣਵਿਆਹੀਆਂ ਅਤੇ ਬੇਰੋਜ਼ਗਾਰ ਧੀਆਂ ਤੇ ਅਣਵਿਆਹੇ ਬੇਰੋਜ਼ਗਾਰ ਪੁੱਤਰਾਂ ਨੂੰ 11,000 ਰੁਪਏ ਪ੍ਰਤੀ ਮਹੀਨਾ ਪੈਨਸ਼ਨ ਦਿੱਤੀ ਜਾ ਰਹੀ ਹੈ।

ਮੰਤਰੀ ਨੇ ਕਿਹਾ ਕਿ ਸੁਤੰਤਰਤਾ ਸੰਗਰਾਮੀਆਂ ਨੇ ਦੇਸ਼ ਦੀ ਆਜ਼ਾਦੀ ਲਈ ਮਹਾਨ ਯੋਗਦਾਨ ਦਿੱਤੇ ਹਨ ਅਤੇ ਉਨ੍ਹਾਂ ਦੀਆਂ ਕੁਰਬਾਨੀਆਂ ਸਦਾ ਯਾਦ ਰੱਖੀਆਂ ਜਾਣਗੀਆਂ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਉਨ੍ਹਾਂ ਦੇ ਸਨਮਾਨ ਅਤੇ ਭਲਾਈ ਲਈ ਲਗਾਤਾਰ ਯਤਨਸ਼ੀਲ ਹੈ।

ਸ੍ਰੀ ਮੋਹਿੰਦਰ ਭਗਤ ਨੇ ਕਿਹਾ ਕਿ ਪੰਜਾਬ ਸਰਕਾਰ ਹਰ ਵਰਗ ਦੀ ਭਲਾਈ ਲਈ ਤੇਜ਼ੀ ਨਾਲ ਕੰਮ ਕਰ ਰਹੀ ਹੈ । ਸੁਤੰਤਰਤਾ ਸੰਗਰਾਮੀਆਂ ਦੇ ਪਰਿਵਾਰਾਂ ਨੂੰ ਹਰ ਸੰਭਵ ਸਹਾਇਤਾ ਪ੍ਰਦਾਨ ਕੀਤੀ ਜਾ ਰਹੀ ਹੈ।

ਉਨ੍ਹਾਂ ਕਿਹਾ ਕਿ ਸੁਤੰਤਰਤਾ ਸੰਗਰਾਮੀਆਂ ਦੀ ਦੇਸ਼ ਪ੍ਰਤੀ ਸੇਵਾ ਅਤੇ ਤਿਆਗ ਨੌਜਵਾਨ ਪੀੜ੍ਹੀ ਲਈ ਪ੍ਰੇਰਣਾ ਸਰੋਤ ਹਨ। ਪੰਜਾਬ ਸਰਕਾਰ ਉਨ੍ਹਾਂ ਦੇ ਮਾਣ-ਸਨਮਾਨ ਨੂੰ ਕਾਇਮ ਰੱਖਣ ਨੂੰ ਤਰਜੀਹ ਦੇ ਰਹੀ ਹੈ।