Mohali 16 Dec 2025 AJ DI Awaaj
Mohali Desk : ਮੋਹਾਲੀ ਦੇ ਸੋਹਾਣਾ ਵਿੱਚ ਕਬੱਡੀ ਟੂਰਨਾਮੈਂਟ ਦੌਰਾਨ ਵੱਡੀ ਵਾਰਦਾਤ ਸਾਹਮਣੇ ਆਈ ਸੀ। ਟੂਰਨਾਮੈਂਟ ਦੇ ਪ੍ਰੋਮੋਟਰ ਅਤੇ ਮਸ਼ਹੂਰ ਕਬੱਡੀ ਖਿਡਾਰੀ ਰਾਣਾ ਬਲਾਚੌਰੀਆ ਨੂੰ ਬੋਲੈਰੋ ਗੱਡੀ ਵਿੱਚ ਸਵਾਰ ਅਣਪਛਾਤੇ ਬਦਮਾਸ਼ਾਂ ਨੇ ਗੋਲੀਆਂ ਮਾਰ ਕੇ ਕ*ਤਲ ਕਰ ਦਿੱਤਾ ਸੀ। ਵਾਰਦਾਤ ਤੋਂ ਬਾਅਦ ਹਮਲਾਵਰ ਮੌਕੇ ਤੋਂ ਫਰਾਰ ਹੋ ਗਏ ਸਨ।

ਹੁਣ ਇਸ ਕਤ*ਲ ਮਾਮਲੇ ਨੂੰ ਲੈ ਕੇ ਗੈਂਗਸਟਰ ਗੋਪੀ ਘਣਸ਼ਾਮਪੁਰੀਆ ਵੱਲੋਂ ਵੱਡਾ ਦਾਅਵਾ ਕੀਤਾ ਗਿਆ ਹੈ। ਗੋਪੀ ਘਣਸ਼ਾਮਪੁਰੀਆ ਨੇ ਸੋਸ਼ਲ ਮੀਡੀਆ ’ਤੇ ਇੱਕ ਪੋਸਟ ਸਾਂਝੀ ਕਰਕੇ ਕਬੱਡੀ ਪ੍ਰੋਮੋਟਰ ਰਾਣਾ ਬਲਾਚੌਰੀਆ ਦੇ ਕ*ਤਲ ਦੀ ਜ਼ਿੰਮੇਵਾਰੀ ਲਈ ਹੈ।
ਆਪਣੀ ਪੋਸਟ ਵਿੱਚ ਘਣਸ਼ਾਮਪੁਰੀਆ ਨੇ ਲਿਖਿਆ ਕਿ “ਰਾਣਾ ਨੂੰ ਮਾ*ਰ ਕੇ ਮੂਸੇਵਾਲਾ ਦੇ ਕ*ਤਲ ਦਾ ਬਦਲਾ ਲਿਆ ਗਿਆ ਹੈ।” ਇਸ ਪੋਸਟ ਤੋਂ ਬਾਅਦ ਮਾਮਲੇ ਨੇ ਹੋਰ ਵੀ ਤੂਲ ਫੜ ਲਿਆ ਹੈ। ਫਿਲਹਾਲ ਪੁਲਿਸ ਵੱਲੋਂ ਇਸ ਦਾਅਵੇ ਦੀ ਜਾਂਚ ਕੀਤੀ ਜਾ ਰਹੀ ਹੈ ਅਤੇ ਕ*ਤਲ ਦੇ ਪਿੱਛੇ ਦੇ ਸਾਰੇ ਪੱਖਾਂ ਨੂੰ ਖੰਗਾਲਿਆ ਜਾ ਰਿਹਾ ਹੈ।














