September 07,2026 Aj Di Awaaj
Punjab Desk: ਚੀਫ ਜਸਟਿਸ ਦੇ ਸਹੁੰ ਚੁੱਕ ਸਮਾਗਮ ਵਿੱਚ ਗਨੀਵ ਮਜੀਠੀਆ ਨੇ ਵਿਸ਼ੇਸ਼ ਤੌਰ ’ਤੇ ਸ਼ਿਰਕਤ ਕੀਤੀ। ਸਮਾਗਮ ਦੌਰਾਨ ਉਨ੍ਹਾਂ ਦੀ ਮੌਜੂਦਗੀ ਨੇ ਸਭ ਦਾ ਧਿਆਨ ਆਪਣੇ ਵੱਲ ਖਿੱਚਿਆ ਅਤੇ ਉਹ ਚਰਚਾ ਦਾ ਕੇਂਦਰ ਬਣੇ ਰਹੇ।
ਇਸ ਮੌਕੇ ਕਈ ਪ੍ਰਮੁੱਖ ਸ਼ਖ਼ਸੀਅਤਾਂ ਅਤੇ ਪਤਵੰਤੇ ਵੀ ਸਮਾਗਮ ਵਿੱਚ ਮੌਜੂਦ ਰਹੇ। ਗਨੀਵ ਮਜੀਠੀਆ ਦੀ ਸਮਾਗਮ ਵਿੱਚ ਸ਼ਮੂਲੀਅਤ ਨੂੰ ਲੈ ਕੇ ਸਿਆਸੀ ਅਤੇ ਸਮਾਜਿਕ ਹਲਕਿਆਂ ਵਿੱਚ ਵੀ ਚਰਚਾ ਦੇਖਣ ਨੂੰ ਮਿਲੀ।


















