ਮੁੱਖ ਮੰਤਰੀ ਰਾਹਤ ਫੰਡ ਲਈ ਇਕ ਲੱਖ ਰੁਪਏ ਦਾ ਚੈੱਕ ਦਿੱਤਾ

24
ਫ਼ਿਰੋਜ਼ਪੁਰ, 2 ਸਤੰਬਰ 2025 AJ DI Awaaj
Punjab Desk : ਹਲਕਾ ਫ਼ਿਰੋਜ਼ਪੁਰ ਦਿਹਾਤੀ ਦੇ ਵਿਧਾਇਕ ਸ੍ਰੀ ਰਜਨੀਸ਼ ਕੁਮਾਰ ਦਹੀਯਾ ਨੇ ਲੋਕਾਂ ਵਲੋਂ ਮਿਲ ਰਹੀ ਤਨਖ਼ਾਹ
ਲੋਕਾਂ ਨੂੰ ਹੀ ਸਮਰਪਿਤ ਤਹਿਤ ਇੱਕ ਮਹੀਨੇ ਦੀ ਤਨਖਾਹ ਸਮੇਤ ਕੁੱਲ ਇੱਕ ਲੱਖ ਰੁਪਏ ਦਾ ਚੈੱਕ ਮੁੱਖ ਮੰਤਰੀ ਰਾਹਤ ਫੰਡ ਲਈ ਦਿੱਤਾ|
  ਵਿਧਾਇਕ ਦਹੀਯਾ ਨੇ ਕਿਹਾ ਕਿ ਪੰਜਾਬ ਵਿੱਚ ਹੜਾਂ ਦੀ ਮਾਰ ਹੇਠ ਆਏ ਇਲਾਕਿਆਂ ਵਿੱਚ ਰਾਹਤ ਮੁਹਈਆ ਕਰਵਾਉਣ ਲਈ ਉਹਨਾਂ ਵੱਲੋਂ ਅੱਜ ਆਪਣੀ ਇੱਕ ਮਹੀਨੇ ਦੀ ਤਨਖਾਹ ਸਮੇਤ ਕੁੱਲ 1 ਲੱਖ ਰੁਪਏ ਦਾ ਚੈੱਕ ਮੁੱਖ ਮੰਤਰੀ ਰਾਹਤ ਫੰਡ ਲਈ ਦਿੱਤਾ ਗਿਆ ਹੈ| ਉਹਨਾਂ ਕਿਹਾ ਕਿ ਉਹ ਆਪਣੇ ਲੋਕਾਂ ਲਈ ਹਮੇਸ਼ਾ ਖੜੇ ਹਨ ਅਤੇ ਇਸ ਔਖੀ ਘੜੀ ਵਿੱਚ ਉਹਨਾਂ ਵੱਲੋਂ ਦਿੱਤੀ ਗਈ ਇਹ ਰਾਸ਼ੀ ਰਾਹਤ ਫੰਡ ਲਈ ਵਰਤੀ ਜਾਵੇਗੀ|
      ਉਹਨਾਂ ਕਿਹਾ ਕਿ ਉਹਨਾਂ ਦੇ ਹਲਕੇ ਦੇ ਵੀ ਕਈ ਪਿੰਡ ਹੜ ਦੇ ਪਾਣੀ ਨਾਲ ਪ੍ਰਭਾਵਿਤ ਹੋਏ ਹਨ ਜਿਨ੍ਹਾਂ ਦਾ ਉਹ ਲਗਾਤਾਰ ਦੌਰਾ ਵੀ ਕਰ ਰਹੇ ਹਨ ਅਤੇ ਜਿੰਨੀ ਹੋ ਸਕਦੀ ਹੈ ਉਹ ਲੋਕਾਂ ਦੀ ਮਦਦ ਵੀ ਕਰ ਰਹੇ ਹਨ। ਉਹਨਾਂ ਕਿਹਾ ਕਿ ਪੰਜਾਬ ਸਰਕਾਰ ਇਸ ਔਖੀ ਘੜੀ ਵਿੱਚ ਆਪਣੇ ਲੋਕਾਂ ਦੇ ਨਾਲ ਖੜੀ ਹੈ ਅਤੇ ਹਰ ਤਰ੍ਹਾਂ ਦੀ ਰਾਹਤ ਮੁਹਈਆ ਕਰਵਾ ਰਹੀ ਹੈ।