ਗਿ. ਹਰਪ੍ਰੀਤ ਸਿੰਘ ਦਾ ਸੁਖਬੀਰ ਬਾਦਲ ’ਤੇ ਨਿਸ਼ਾਨਾ, BJP ਨਾਲ ਨੇੜਤਾ ’ਤੇ ਚੁੱਕੇ ਸਵਾਲ

2

September 22,2026 Aj Di Awaaj

Punjab Desk: ਗਿ. ਹਰਪ੍ਰੀਤ ਸਿੰਘ ਨੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ’ਤੇ ਤਿੱਖਾ ਸਿਆਸੀ ਹਮਲਾ ਕੀਤਾ ਹੈ। ਉਨ੍ਹਾਂ ਨੇ ਅਕਾਲੀ ਦਲ ਅਤੇ ਭਾਜਪਾ ਵਿਚਾਲੇ ਰਹੇ ਸਿਆਸੀ ਸਬੰਧਾਂ ਨੂੰ ਲੈ ਕੇ ਸਵਾਲ ਚੁੱਕਦਿਆਂ ਸੁਖਬੀਰ ਬਾਦਲ ’ਤੇ ਤੰਜ ਕੱਸਿਆ।

ਗਿ. ਹਰਪ੍ਰੀਤ ਸਿੰਘ ਨੇ ਕਿਹਾ, “BJP ਦੇ ਦਰਵਾਜ਼ੇ ’ਤੇ ਜਾ ਕੇ ਤੁਸੀਂ ਨੱਕ ਰਗੜਦੇ ਓ।” ਉਨ੍ਹਾਂ ਦੇ ਇਸ ਬਿਆਨ ਤੋਂ ਬਾਅਦ ਪੰਜਾਬ ਦੀ ਸਿਆਸਤ ਵਿੱਚ ਇਸ ਟਿੱਪਣੀ ਨੂੰ ਲੈ ਕੇ ਚਰਚਾ ਤੇਜ਼ ਹੋ ਗਈ ਹੈ।

ਉਨ੍ਹਾਂ ਨੇ ਆਪਣੇ ਬਿਆਨ ਦੌਰਾਨ ਅਕਾਲੀ ਦਲ ਦੀ ਪਿਛਲੀ ਸਿਆਸੀ ਭੂਮਿਕਾ ਅਤੇ ਭਾਜਪਾ ਨਾਲ ਰਹੇ ਗਠਜੋੜ ਸਬੰਧਾਂ ਦਾ ਹਵਾਲਾ ਦਿੰਦਿਆਂ ਸੁਖਬੀਰ ਬਾਦਲ ਨੂੰ ਸਵਾਲਾਂ ਦੇ ਘੇਰੇ ਵਿੱਚ ਲਿਆ। ਉਨ੍ਹਾਂ ਕਿਹਾ ਕਿ ਪੰਜਾਬ ਦੀ ਸਿਆਸਤ ਵਿੱਚ ਅਕਾਲੀ ਦਲ ਦੀ ਭੂਮਿਕਾ ਅਤੇ ਭਵਿੱਖ ਨੂੰ ਲੈ ਕੇ ਵੀ ਗੰਭੀਰ ਚਰਚਾ ਦੀ ਲੋੜ ਹੈ।

ਗਿ. ਹਰਪ੍ਰੀਤ ਸਿੰਘ ਦੀ ਇਹ ਟਿੱਪਣੀ ਅਜਿਹੇ ਸਮੇਂ ਸਾਹਮਣੇ ਆਈ ਹੈ ਜਦੋਂ ਪੰਜਾਬ ਵਿੱਚ ਵੱਖ-ਵੱਖ ਸਿਆਸੀ ਧਿਰਾਂ ਵੱਲੋਂ 2027 ਦੀਆਂ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਸਰਗਰਮੀਆਂ ਤੇਜ਼ ਕੀਤੀਆਂ ਜਾ ਰਹੀਆਂ ਹਨ।