ਗਿਆਨੀ ਰਘਬੀਰ ਸਿੰਘ ਹੈੱਡ ਗ੍ਰੰਥੀ ਅਹੁਦੇ ਤੋਂ ਬਰਖਾਸਤ

13

Amritsar 19 Feb 2026 AJ DI Awaaj

Punjab Desk :  Shiromani Gurdwara Parbandhak Committee (ਐਸਜੀਪੀਸੀ) ਨੇ ਵੱਡਾ ਫੈਸਲਾ ਲੈਂਦਿਆਂ ਗਿਆਨੀ ਰਘਬੀਰ ਸਿੰਘ ਨੂੰ ਸ੍ਰੀ ਦਰਬਾਰ ਸਾਹਿਬ ਦੇ ਹੈੱਡ ਗ੍ਰੰਥੀ ਦੇ ਅਹੁਦੇ ਤੋਂ ਬਰਖਾਸਤ ਕਰ ਦਿੱਤਾ ਹੈ। ਇਹ ਫੈਸਲਾ ਕਮੇਟੀ ਦੀ ਅੰਤਰਿਮ ਮੀਟਿੰਗ ਦੌਰਾਨ ਲਿਆ ਗਿਆ।

ਸੂਤਰਾਂ ਮੁਤਾਬਕ, ਹਾਲ ਹੀ ਵਿੱਚ ਗਿਆਨੀ ਰਘਬੀਰ ਸਿੰਘ ਨੇ ਜਲੰਧਰ ਵਿੱਚ ਪ੍ਰੈਸ ਕਾਨਫਰੰਸ ਕਰਕੇ ਸੰਸਥਾ ‘ਤੇ ਗੰਭੀਰ ਦੋਸ਼ ਲਗਾਏ ਸਨ। ਇਸ ਦੇ ਮੱਦੇਨਜ਼ਰ ਕਮੇਟੀ ਨੇ ਉਨ੍ਹਾਂ ਨੂੰ ਆਪਣੇ ਇਲਜ਼ਾਮਾਂ ਦੇ ਸਮਰਥਨ ਵਿੱਚ ਸਬੂਤ ਪੇਸ਼ ਕਰਨ ਲਈ 72 ਘੰਟਿਆਂ ਦਾ ਸਮਾਂ ਦਿੱਤਾ ਹੈ।

ਕਮੇਟੀ ਦਾ ਕਹਿਣਾ ਹੈ ਕਿ ਜੇਕਰ ਨਿਰਧਾਰਤ ਸਮੇਂ ਅੰਦਰ ਸਬੂਤ ਪੇਸ਼ ਨਾ ਕੀਤੇ ਗਏ ਤਾਂ ਅਗਲੀ ਲੋੜੀਂਦੀ ਕਾਰਵਾਈ ਕੀਤੀ ਜਾਵੇਗੀ।