ਗਿਆਨੀ ਰਘੂਬੀਰ ਸਿੰਘ ਨੇ ਬਾਦਲ ਪਰਿਵਾਰ ‘ਤੇ ਭ੍ਰਿਸ਼ਟਾਚਾਰ ਦੇ ਦੋਸ਼ ਲਗਾਏ

10

ਜਲੰਧਰ 18 Feb 2026 AJ DI Awaaj

Punjab Desk : ਗਿਆਨੀ ਰਘੂਬੀਰ ਸਿੰਘ ਨੇ ਜਲੰਧਰ ਵਿੱਚ ਕੀਤੀ ਪ੍ਰੈਸ ਕਾਨਫਰੰਸ ਦੌਰਾਨ ਸ਼੍ਰੋਮਣੀ ਕਮੇਟੀ ਦੇ ਕੰਮਕਾਜ ਅਤੇ ਬਾਦਲ ਪਰਿਵਾਰ ‘ਤੇ ਗੰਭੀਰ ਦੋਸ਼ ਲਗਾਏ। ਉਨ੍ਹਾਂ ਗੁਰਦੁਆਰਾ ਅੰਬ ਸਾਹਿਬ ਦੀ ਜ਼ਮੀਨ ਅਤੇ 328 ਪਵਿੱਤਰ ਸਰੂਪਾਂ ਦੇ ਮਾਮਲੇ ਨੂੰ ਉਠਾਉਂਦੇ ਹੋਏ ਕਿਹਾ ਕਿ ਇਹ ਮਾਮਲਾ ਕਾਫੀ ਸਮੇਂ ਤੋਂ ਚਰਚਾ ਵਿੱਚ ਹੈ ਅਤੇ ਇਸ ਸਬੰਧੀ ਸੰਗਤ ਵਿੱਚ ਗੰਭੀਰ ਚਿੰਤਾ ਹੈ।

ਉਨ੍ਹਾਂ ਨੇ ਸੁਖਬੀਰ ਸਿੰਘ ਬਾਦਲ ‘ਤੇ ਨਿਸ਼ਾਨਾ ਸਾਧਦਿਆਂ ਦੋਸ਼ ਲਗਾਇਆ ਕਿ ਸ਼੍ਰੋਮਣੀ ਕਮੇਟੀ ਦੇ ਅਧੀਨ ਆਉਣ ਵਾਲੀਆਂ ਜ਼ਮੀਨਾਂ ਵੇਚ ਕੇ ਨਿੱਜੀ ਲਾਭ ਲਿਆ ਗਿਆ। ਗਿਆਨੀ ਰਘੂਬੀਰ ਸਿੰਘ ਨੇ ਇਹ ਵੀ ਆਰੋਪ ਲਗਾਇਆ ਕਿ ਗੁਰੂ ਦੇ ਲੰਗਰ ਦੀਆਂ ਰੋਟੀਆਂ ਵੇਚ ਕੇ ਕਰੋੜਾਂ ਰੁਪਏ ਕਮਾਏ ਗਏ ਅਤੇ ਗੋਲਕ ਦੇ ਪੈਸਿਆਂ ਵਿੱਚ ਵੀ ਗੜਬੜ ਹੋਈ ਹੈ।

ਉਨ੍ਹਾਂ ਕਿਹਾ ਕਿ 23 ਸਾਲਾਂ ਤੋਂ ਇੱਕ ਹੀ ਪਰਿਵਾਰ ਦਾ ਕਬਜ਼ਾ ਹੋਣ ਕਾਰਨ ਕਮੇਟੀ ਅੰਦਰ ਭ੍ਰਿਸ਼ਟਾਚਾਰ ਵਧਿਆ ਹੈ। ਉਨ੍ਹਾਂ ਦਾਅਵਾ ਕੀਤਾ ਕਿ ਕੁਝ ਅਧਿਕਾਰੀਆਂ ਵੱਲੋਂ ਅਹੁਦਿਆਂ ਅਤੇ ਤਬਾਦਲਿਆਂ ਲਈ ਪੈਸੇ ਦੀ ਮੰਗ ਵੀ ਕੀਤੀ ਗਈ।

ਗਿਆਨੀ ਰਘੂਬੀਰ ਸਿੰਘ ਨੇ ਅਖੰਡ ਪਾਠ ਦੌਰਾਨ ਹੋਈ ਕਥਿਤ ਹੇਰਾਫੇਰੀ ਅਤੇ ਹੋਰ ਮਾਮਲਿਆਂ ‘ਤੇ ਵੀ ਸਵਾਲ ਉਠਾਏ ਅਤੇ ਮੰਗ ਕੀਤੀ ਕਿ ਪੂਰੀ ਸੱਚਾਈ ਸੰਗਤ ਸਾਹਮਣੇ ਲਿਆਂਦੀ ਜਾਵੇ। ਉਨ੍ਹਾਂ ਅਪੀਲ ਕੀਤੀ ਕਿ ਸ਼੍ਰੋਮਣੀ ਕਮੇਟੀ ਨੂੰ ਇੱਕ ਪਰਿਵਾਰ ਦੇ ਪ੍ਰਭਾਵ ਤੋਂ ਆਜ਼ਾਦ ਕਰਕੇ ਪਾਰਦਰਸ਼ੀ ਪ੍ਰਬੰਧਨ ਯਕੀਨੀ ਬਣਾਇਆ ਜਾਵੇ।