ਗਿੱਪੀ ਗਰੇਵਾਲ ਵਲੋਂ ਹੜ੍ਹ ਪੀੜਤ ਪਰਿਵਾਰਾਂ ਨੂੰ ਫਰਿੱਜ ਭੇਟ, ਮਦਦ ਦੀ ਅਪੀਲ

31

ਗੁਰਦਾਸਪੁਰ 15 Sep 2025 AJ DI Awaaj

Punjab Desk – ਮਸ਼ਹੂਰ ਪੰਜਾਬੀ ਅਦਾਕਾਰ ਗਿੱਪੀ ਗਰੇਵਾਲ ਅੱਜ ਗੁਰਦਾਸਪੁਰ ਦੇ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ ਕਰਨ ਪਹੁੰਚੇ। ਉਨ੍ਹਾਂ ਨੇ ਹੜ੍ਹ ਪੀੜਤ ਪਰਿਵਾਰਾਂ ਨੂੰ ਫਰਿੱਜ ਭੇਟ ਕਰਕੇ ਨਿਰਦੇਸ਼ਨ ਦਿੱਤਾ ਕਿ ਇਸ ਔਖੀ ਘੜੀ ਵਿੱਚ ਹਰ ਪੰਜਾਬੀ ਨੂੰ ਅੱਗੇ ਆਉਣ ਦੀ ਲੋੜ ਹੈ।

ਗਿੱਪੀ ਨੇ ਕਿਹਾ ਕਿ ਜਦ ਉਹ ਪੀੜਤ ਲੋਕਾਂ ਨਾਲ ਮਿਲਦੇ ਹਨ ਤਾਂ ਉਹਨਾਂ ਨੂੰ ਇਉਂ ਮਹਿਸੂਸ ਹੁੰਦਾ ਹੈ ਜਿਵੇਂ ਆਪਣੇ ਹੀ ਪਰਿਵਾਰ ਨਾਲ ਗੱਲ ਕਰ ਰਹੇ ਹੋਣ। ਉਨ੍ਹਾਂ ਲੋਕਾਂ ਨੂੰ ਹੌਸਲਾ ਵੀ ਦਿੱਤਾ ਅਤੇ ਕਿਹਾ ਕਿ ਹੜ੍ਹ ਨਾਲ ਨੁਕਸਾਨ ਝੱਲ ਰਹੇ ਪਰਿਵਾਰਾਂ ਨੂੰ ਇਕੱਲਾ ਨਹੀਂ ਛੱਡਿਆ ਜਾਵੇਗਾ।

ਉਨ੍ਹਾਂ ਇਹ ਵੀ ਖੁਲਾਸਾ ਕੀਤਾ ਕਿ ਬਾਲੀਵੁੱਡ ਅਦਾਕਾਰ ਸੰਜੇ ਦੱਤ ਨਾਲ ਉਨ੍ਹਾਂ ਦੀ ਗੱਲਬਾਤ ਹੋਈ ਹੈ ਅਤੇ ਸੰਜੇ ਦੱਤ ਨੇ ਵੀ ਪੰਜਾਬ ਲਈ ਹਰੇਕ ਸੰਭਵ ਮਦਦ ਦਾ ਭਰੋਸਾ ਦਿੱਤਾ ਹੈ।

ਆਖ਼ਰ ‘ਚ ਗਿੱਪੀ ਗਰੇਵਾਲ ਨੇ ਸਾਰਿਆਂ ਨੂੰ ਅਪੀਲ ਕੀਤੀ ਕਿ ਹੜ੍ਹ ਪੀੜਤਾਂ ਦੀ ਮਦਦ ਲਈ ਅੱਗੇ ਆਉਣ ਅਤੇ ਪੰਜਾਬ ਦੀ ਭਲਾਈ ਲਈ ਅਰਦਾਸ ਕਰਨ।