ਰੂਪਨਗਰ, 26 ਜੂਨ 2026 AJ DI Awaaj
Punjab Desk : ਡਿਪਟੀ ਕਮਿਸ਼ਨਰ ਰੂਪਨਗਰ ਸ਼੍ਰੀ ਅਦਿੱਤਿਆ ਡੇਚਲਵਾਲ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਪੰਜਾਬ ਸਰਕਾਰ ਦੇ ਹੁਕਮਾਂ ਅਨੁਸਾਰ ਪੰਜਾਬ ਰਾਜ ਦੇ ਸਮੂਹ ਸਰਕਾਰੀ ਦਫ਼ਤਰਾਂ ਅਤੇ ਅਦਾਰਿਆਂ ਦਾ ਦਫ਼ਤਰੀ ਸਮਾਂ ਮਿਤੀ 1 ਜੁਲਾਈ 2026 (ਦਿਨ ਬੁੱਧਵਾਰ) ਤੋਂ ਪਹਿਲਾਂ ਵਾਂਗ ਸਵੇਰੇ 9:00 ਵਜੇ ਤੋਂ ਸ਼ਾਮ 5:00 ਵਜੇ ਤੱਕ ਹੋਵੇਗਾ।
ਉਨ੍ਹਾਂ ਦੱਸਿਆ ਕਿ ਵੱਧ ਰਹੀ ਗਰਮੀ ਨੂੰ ਧਿਆਨ ਵਿੱਚ ਰੱਖਦਿਆਂ ਪੰਜਾਬ ਸਰਕਾਰ ਵੱਲੋਂ ਮਿਤੀ 25 ਮਈ 2026 ਤੋਂ ਸਮੂਹ ਸਰਕਾਰੀ ਦਫ਼ਤਰਾਂ ਅਤੇ ਵਿੱਦਿਅਕ ਅਦਾਰਿਆਂ ਦਾ ਦਫ਼ਤਰੀ ਸਮਾਂ ਸਵੇਰੇ 7:30 ਵਜੇ ਤੋਂ ਦੁਪਹਿਰ 1:30 ਵਜੇ ਤੱਕ ਨਿਰਧਾਰਤ ਕੀਤਾ ਗਿਆ ਸੀ। ਹੁਣ ਸਰਕਾਰ ਵੱਲੋਂ ਇਹ ਪ੍ਰਬੰਧ ਵਾਪਸ ਲੈਂਦਿਆਂ ਦਫ਼ਤਰੀ ਸਮਾਂ ਪਹਿਲਾਂ ਵਾਂਗ ਬਹਾਲ ਕਰਨ ਦਾ ਫ਼ੈਸਲਾ ਕੀਤਾ ਗਿਆ ਹੈ।
ਡਿਪਟੀ ਕਮਿਸ਼ਨਰ ਨੇ ਜ਼ਿਲ੍ਹਾ ਰੂਪਨਗਰ ਦੇ ਸਮੂਹ ਵਿਭਾਗਾਂ ਦੇ ਅਧਿਕਾਰੀਆਂ ਨੂੰ ਪੰਜਾਬ ਸਰਕਾਰ ਵੱਲੋਂ ਜਾਰੀ ਹਦਾਇਤਾਂ ਦੀ ਇੰਨ-ਬਿੰਨ ਪਾਲਣਾ ਯਕੀਨੀ ਬਣਾਉਣ ਲਈ ਕਿਹਾ ਹੈ। ਉਨ੍ਹਾਂ ਕਿਹਾ ਕਿ ਸਮੂਹ ਸਰਕਾਰੀ ਦਫ਼ਤਰ ਅਤੇ ਅਦਾਰੇ 1 ਜੁਲਾਈ 2026 ਤੋਂ ਨਵੇਂ ਨਿਰਧਾਰਤ ਸਮੇਂ ਅਨੁਸਾਰ ਆਪਣਾ ਕੰਮਕਾਜ ਕਰਨਗੇ।














