September 17,2026 Aj Di Awaaj
Punjab Desk: ਜਿਨ੍ਹਾਂ ਇਲਾਕਿਆਂ ਵਿੱਚ ਲੋਕਾਂ ਦਾ ਦਾਅਵਾ ਹੈ ਕਿ ਚੋਣਾਂ ਤੋਂ ਬਾਅਦ ਰਵਾਇਤੀ ਨੇਤਾਵਾਂ ਨੇ ਮੁੜ ਧਿਆਨ ਨਹੀਂ ਦਿੱਤਾ, ਉੱਥੇ ਹੁਣ ਵਿਕਾਸ ਕਾਰਜਾਂ ਨੂੰ ਤਰਜੀਹ ਦਿੱਤੀ ਜਾ ਰਹੀ ਹੈ। ਸਰਕਾਰ ਵੱਲੋਂ ਇਨ੍ਹਾਂ ਖੇਤਰਾਂ ਵਿੱਚ ਬੁਨਿਆਦੀ ਸਹੂਲਤਾਂ ਅਤੇ ਵਿਕਾਸ ਨਾਲ ਸਬੰਧਤ ਕੰਮਾਂ ਨੂੰ ਅੱਗੇ ਵਧਾਉਣ ਦੀ ਗੱਲ ਕਹੀ ਜਾ ਰਹੀ ਹੈ।
ਸਰਕਾਰ ਦਾ ਕਹਿਣਾ ਹੈ ਕਿ ਵਿਰੋਧੀਆਂ ਦੀ ਨਕਾਰਾਤਮਕ ਰਾਜਨੀਤੀ ਦਾ ਜਵਾਬ ਬਿਆਨਾਂ ਨਾਲ ਨਹੀਂ, ਸਗੋਂ ਜ਼ਮੀਨੀ ਪੱਧਰ ’ਤੇ ਕੀਤੇ ਜਾ ਰਹੇ ਵਿਕਾਸ ਕਾਰਜਾਂ ਅਤੇ ਉਨ੍ਹਾਂ ਦੇ ਨਤੀਜਿਆਂ ਰਾਹੀਂ ਦਿੱਤਾ ਜਾ ਰਿਹਾ ਹੈ।


















