Punjab Desk : ਪੰਜਾਬ ਸਰਕਾਰ ਵੱਲੋਂ ਨੌਜਵਾਨ ਪੀੜੀ ਨੂੰ ਖੇਡਾਂ ਪ੍ਰਤੀ ਉਤਸ਼ਾਹਿਤ ਕਰਨ ਪੰਜਾਬ ਸਰਕਾਰ ਵੱਲੋਂ ਸਮੇਂ ਸਮੇਂ ਤੇ ਅਹਿਮ ਉਪਰਾਲੇ ਕੀਤੇ ਜਾ ਰਹੇ ਹਨ। ਇਸੇ ਲੜੀ ਦੇ ਤਹਿਤ ਜ਼ਿਲ੍ਹਾ ਸਿੱਖਿਆ ਅਫ਼ਸਰ ਐਲੀ: ਗੁਰਦਾਸਪੁਰ ਸ਼੍ਰੀਮਤੀ ਪਰਮਜੀਤ ਦੀ ਅਗਵਾਈ ਹੇਠ ਬਲਾਕ ਪ੍ਰਾਇਮਰੀ ਸਿੱਖਿਆ ਅਫ਼ਸਰ ਬਟਾਲਾ-1 ਸ. ਜਸਵਿੰਦਰ ਸਿੰਘ ਦੇ ਸਹਿਯੋਗ ਨਾਲ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਜੈਤੋਸਰਜਾ ਦੇ ਖੇਡ ਮੈਦਾਨ ਵਿਖੇ ਬਲਾਕ ਬਟਾਲਾ 1 ਦੀਆਂ ਬਲਾਕ ਪੱਧਰੀ ਪ੍ਰਾਇਮਰੀ ਖੇਡਾਂ ਦਾ ਸ਼ਾਨਦਾਰ ਆਗਾਜ ਹੋਇਆ ਇਸ ਦੌਰਾਨ ਖੇਡਾਂ ਵਿੱਚ ਵਿਦਿਆਰਥੀਆਂ ਵੱਲੋਂ ਉਤਸ਼ਾਹ ਨਾਲ ਹਿੱਸਾ ਲਿਆ ਗਿਆ।
ਇਸ ਮੌਕੇ ਬਲਾਕ ਸਪੋਰਟਸ ਅਫ਼ਸਰ ਸ਼੍ਰੀਮਤੀ ਨਵਜੋਤ ਕੌਰ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਸਿੱਖਿਆ ਵਿਭਾਗ ਪੰਜਾਬ ਵੱਲੋਂ ਜਾਰੀ ਸਮਾਂ ਸਾਰਣੀ ਤੇ ਅਮਲ ਕਰਦੇ ਹੋਏ , ਉਨ੍ਹਾਂ ਵੱਲੋਂ ਬਲਾਕ ਬਟਾਲਾ 1 ਦੇ ਪ੍ਰਾਇਮਰੀ ਸਕੂਲਾਂ ਦੀਆਂ ਖੇਡਾਂ ਕਰਵਾਈਆਂ ਜਾ ਰਹੀਆਂ ਹਨ ਅਤੇ ਇਨ੍ਹਾਂ 2 ਰੋਜ਼ਾ ਬਲਾਕ ਪੱਧਰੀ ਪ੍ਰਾਇਮਰੀ ਸਕੂਲ ਖੇਡਾਂ ਵਿੱਚ ਅਥਲੈਟਿਕਸ, ਯੋਗਾ , ਬੈਡਮਿੰਟਨ, ਕੁਸ਼ਤੀ , ਕਰਾਟੇ , ਹਾਕੀ, ਸ਼ਤਰੰਜ, ਖੋ-ਖੋ, ਕਬੱਡੀ, ਫੁੱਟਬਾਲ, ਮਿੰਨੀ ਹੈਂਡਬਾਲ, ਰੱਸਾ ਕੱਸੀ ਆਦਿ ਮੁਕਾਬਲੇ ਕਰਵਾਏ ਜਾ ਰਹੇ ਹਨ ਜਿਸ ਵਿੱਚ 07 ਕਲੱਸਟਰਾਂ ਦੇ ਜੇਤੂ ਵਿਦਿਆਰਥੀਆਂ ਵੱਲੋਂ ਸ਼ਿਰਕਤ ਕੀਤੀ ਜਾ ਰਹੀ ਹੈ।
ਉਨ੍ਹਾਂ ਕਿਹਾ ਕਿ ਖੇਡਾਂ ਦਾ ਵਿਦਿਆਰਥੀਆਂ ਦੇ ਜੀਵਨ ਵਿੱਚ ਅਹਿਮ ਸਥਾਨ ਹੈ।
ਇਸ ਮੌਕੇ ਬਲਾਕ ਸੈਂਟਰ ਮੁੱਖ ਅਧਿਆਪਕ ਗੁਰਪ੍ਰਤਾਪ ਸਿੰਘ, ਅਮਰਜੀਤ ਕੌਰ, ਜਸਵਿੰਦਰ ਸਿੰਘ , ਹਰਪਿੰਦਰਪਾਲ ਕੌਰ,ਅਮਨਦੀਪ ਕੌਰ, ਵਿਨੋਦ ਸ਼ਰਮਾ, ਹੈੱਡ ਟੀਚਰ ਭੁਪਿੰਦਰ ਸਿੰਘ, ਜਸਪਾਲ ਸਿੰਘ ਕਾਹਲੋਂ, ਸਰਬਜੀਤ ਸਿੰਘ, ਪਵਨ ਕੁਮਾਰ ,ਲਖਬੀਰ ਸਿੰਘ, ਸੁਖਦੇਵ ਸਿੰਘ, ਅਜੈਪਾਲ ਸਿੰਘ, ਮੀਡੀਆ ਇੰਚਾਰਜ ਗਗਨਦੀਪ ਸਿੰਘ, ਅਮਿਤ ਸਿੰਘ, ਜਤਿੰਦਰ ਸਿੰਘ, ਲਖਬੀਰ ਸਿੰਘ, ਜਸਪਾਲ ਸਿੰਘ, ਸੰਦੇਸ਼ ਕੁਮਾਰ , ਅਮਰਜੀਤ ਸਿੰਘ, ਪਰਵਿੰਦਰ ਸਿੰਘ ਕਾਹਲੋਂ, ਅਮਰਿੰਦਰਜੀਤ ਸਿੰਘ, ਮੈਡਮ ਰੇਖਾ, ਅਮਨਦੀਪ ਕੌਰ, ਪਨਵਪ੍ਰੀਤ ਕੌਰ, ਜਤਿੰਦਰ ਕੌਰ, ਗੁਰਪ੍ਰੀਤ ਕੌਰ, ਅਮਰਿੰਦਰ ਕੌਰ, ਨਵਜੀਤ ਸਿੰਘ ਡੀ.ਪੀ.ਈ., ਰਮਨਦੀਪ ਡੀ.ਪੀ.ਈ., ਪਰਮਿੰਦਰ ਸਿੰਘ ਡੀ.ਪੀ.ਈ., ਪੀ.ਟੀ. ਰਾਜਕੁਮਾਰ, ਗਗਨਦੀਪ ਸਿੰਘ, ਰਾਮ ਸਿੰਘ ,ਕੁਲਦੀਪ ਸਿੰਘ,ਜਤਿੰਦਰ ਸਿੰਘ , ਅਮਿਤ ਸਿੰਘ, ਸੰਜੀਵ ਵਰਮਾ, ਮੰਗਤ ਰਾਮ, ਰੂਪ ਕੌਰ, ਸੰਦੀਪ ਕੌਰ, ਕਮਲੇਸ਼ ਕੁਮਾਰੀ , ਜਸਪਾਲ ਸਿੰਘ, ਪਲਵਿੰਦਰ ਸਿੰਘ, ਸੁਖਦੇਵ ਸਿੰਘ, ਪੂਨਮ ਬਾਲਾ, ਪਰਮਜੀਤ ਕੌਰ , ਰਾਜਬੀਰ ਕੌਰ, ਮੈਡਮ ਪ੍ਰਿਅੰਕਾ, ਰਜਨੀ ਦੇਵੀ, ਰੇਖਾ , ਜਤਿੰਦਰ ਕੌਰ, ਅਮਨਦੀਪ ਕੌਰ , ਪਰਮਜੀਤ ਕੌਰ, ਸੰਦੀਪ ਕੌਰ, ਆਦਿ ਹਾਜ਼ਰ ਸਨ। ਮੰਚ ਸੰਚਾਲਨ ਦੀ ਜ਼ਿੰਮੇਵਾਰੀ ਰਾਮ ਸਿੰਘ ਵੱਲੋਂ ਬਾਖੂਬੀ ਨਿਭਾਈ ਗਈ।

















