ਨੰਗਲ 27 ਅਕਤੂਬਰ 2026 AJ DI Awaaj
Punjab Desk : ਹਰਜੋਤ ਸਿੰਘ ਬੈਂਸ ਕੈਬਨਿਟ ਮੰਤਰੀ ਸਿੱਖਿਆ ਅਤੇ ਸੂਚਨਾ ਤੇ ਲੋਕ ਸੰਪਰਕ ਵਿਭਾਗ ਪੰਜਾਬ ਨੇ ਬੀਤੀ ਸ਼ਾਮ ਨੰਗਲ ਵਿਖੇ ਭਗਵਾਨ ਵਾਲਮੀਕਿ ਜੀ ਦੇ ਪ੍ਰਗਟ ਦਿਵਸ ਨੂੰ ਸਮਰਪਿਤ ਸਜਾਈ ਗਈ ਵਿਸ਼ਾਲ ਸ਼ੋਭਾ ਯਾਤਰਾ ਵਿੱਚ ਸ਼ਿਰਕਤ ਕੀਤੀ। ਉਹ ਸ਼੍ਰੀ ਵਾਲਮੀਕਿ ਮੰਦਿਰ, ਪੁਰਾਣੇ ਗੁਰਦੁਆਰਾ ਸਾਹਿਬ ਦੇ ਨੇੜੇ ਪਹੁੰਚੇ ਅਤੇ ਭਗਵਾਨ ਵਾਲਮੀਕਿ ਜੀ ਦਾ ਆਸ਼ੀਰਵਾਦ ਪ੍ਰਾਪਤ ਕੀਤਾ। ਇਸ ਮੌਕੇ ਉਨ੍ਹਾਂ ਸਮੂਹ ਸੰਗਤਾਂ ਨੂੰ ਭਗਵਾਨ ਵਾਲਮੀਕਿ ਜੀ ਦੇ ਪ੍ਰਗਟ ਦਿਵਸ ਦੀਆਂ ਲੱਖ-ਲੱਖ ਵਧਾਈਆਂ ਦਿੱਤੀਆਂ ਅਤੇ ਸਾਰਿਆਂ ਦੀ ਖੁਸ਼ਹਾਲੀ ਤੇ ਚੜ੍ਹਦੀ ਕਲਾ ਲਈ ਅਰਦਾਸ ਕੀਤੀ।
ਇਸ ਮੌਕੇ ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਨੇ ਕਿਹਾ ਕਿ ਭਗਵਾਨ ਵਾਲਮੀਕਿ ਜੀ ਦਾ ਜੀਵਨ ਅਤੇ ਉਨ੍ਹਾਂ ਦੀਆਂ ਸਿੱਖਿਆਵਾਂ ਸਮੁੱਚੀ ਮਾਨਵਤਾ ਲਈ ਪ੍ਰੇਰਨਾ ਦਾ ਸਰੋਤ ਹਨ। ਉਨ੍ਹਾਂ ਦੀਆਂ ਸਿੱਖਿਆਵਾਂ ਸਾਨੂੰ ਸੱਚਾਈ, ਨੇਕੀ, ਸਮਾਨਤਾ, ਆਪਸੀ ਭਾਈਚਾਰੇ ਅਤੇ ਮਨੁੱਖਤਾ ਦੀ ਸੇਵਾ ਕਰਨ ਦਾ ਸੰਦੇਸ਼ ਦਿੰਦੀਆਂ ਹਨ। ਕੈਬਨਿਟ ਮੰਤਰੀ ਨੇ ਕਿਹਾ ਕਿ ਨਗਰ ਕੋਂਸਲ ਨੰਗਲ ਪੰਜਾਬ ਦੀ ਪਹਿਲੀ ਕੋਂਸਲ ਬਣੀ ਹੈ, ਜਿੱਥੇ ਸਫਾਈ ਸੇਵਕਾਂ ਨੂੰ ਪੱਕਾ ਕਰਨ ਲਈ ਮਤਾ ਪਾਸ ਕੀਤਾ ਗਿਆ ਹੈ। ਉਨ੍ਹਾਂ ਨੇ ਕਿਹਾ ਕਿ ਇਲਾਕੇ ਦੇ ਵਿਕਾਸ ਲਈ ਇਸੇ ਤਰਾਂ ਹੀ ਕੰਮ ਕਰਦੇ ਰਹਾਂਗੇ।
ਨੰਗਲ ਵਿਖੇ ਸਜਾਈ ਗਈ ਵਿਸ਼ਾਲ ਸ਼ੋਭਾ ਯਾਤਰਾ ਵਿੱਚ ਵੱਡੀ ਗਿਣਤੀ ਵਿੱਚ ਸ਼ਰਧਾਲੂਆਂ ਨੇ ਸ਼ਿਰਕਤ ਕੀਤੀ। ਪੂਰੇ ਇਲਾਕੇ ਵਿੱਚ ਧਾਰਮਿਕ ਉਤਸ਼ਾਹ ਅਤੇ ਸ਼ਰਧਾ ਦਾ ਮਾਹੌਲ ਦੇਖਣ ਨੂੰ ਮਿਲਿਆ। ਸੰਗਤਾਂ ਵੱਲੋਂ ਸ਼ੋਭਾ ਯਾਤਰਾ ਦੇ ਸਵਾਗਤ ਲਈ ਵੱਖ-ਵੱਖ ਥਾਵਾਂ ’ਤੇ ਪ੍ਰਬੰਧ ਕੀਤੇ ਗਏ ਸਨ। ਇਸ ਦੌਰਾਨ ਸ਼ਰਧਾਲੂਆਂ ਨੇ ਭਗਵਾਨ ਵਾਲਮੀਕਿ ਜੀ ਪ੍ਰਤੀ ਆਪਣੀ ਸ਼ਰਧਾ ਦਾ ਪ੍ਰਗਟਾਵਾ ਕੀਤਾ ਅਤੇ ਧਾਰਮਿਕ ਸਮਾਗਮ ਵਿੱਚ ਵੱਧ-ਚੜ੍ਹ ਕੇ ਹਿੱਸਾ ਲਿਆ।
ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਨੇ ਸ਼ੋਭਾ ਯਾਤਰਾ ਦੇ ਰਸਤੇ ਵਿੱਚ ਸੰਗਤਾਂ ਵੱਲੋਂ ਲਗਾਏ ਗਏ ਲੰਗਰਾਂ ਵਿੱਚ ਵੀ ਹਾਜ਼ਰੀ ਭਰੀ। ਉਨ੍ਹਾਂ ਲੰਗਰ ਸੇਵਾ ਵਿੱਚ ਜੁਟੀਆਂ ਸੰਗਤਾਂ ਦੇ ਸੇਵਾ ਭਾਵ ਦੀ ਸ਼ਲਾਘਾ ਕੀਤੀ। ਉਨ੍ਹਾਂ ਕਿਹਾ ਕਿ ਲੰਗਰ ਦੀ ਪ੍ਰੰਪਰਾ ਸਾਨੂੰ ਬਿਨਾਂ ਕਿਸੇ ਭੇਦਭਾਵ ਦੇ ਮਨੁੱਖਤਾ ਦੀ ਸੇਵਾ ਕਰਨ ਅਤੇ ਆਪਸੀ ਸਾਂਝ ਮਜ਼ਬੂਤ ਕਰਨ ਦਾ ਸੰਦੇਸ਼ ਦਿੰਦੀ ਹੈ। ਧਾਰਮਿਕ ਸਮਾਗਮਾਂ ਦੌਰਾਨ ਸੰਗਤਾਂ ਵੱਲੋਂ ਨਿਭਾਈ ਜਾਂਦੀ ਸੇਵਾ ਸਮਾਜ ਵਿੱਚ ਪਿਆਰ ਅਤੇ ਸਦਭਾਵਨਾ ਨੂੰ ਹੋਰ ਮਜ਼ਬੂਤ ਕਰਦੀ ਹੈ।
ਕੈਬਨਿਟ ਮੰਤਰੀ ਨੇ ਕਿਹਾ ਕਿ ਭਗਵਾਨ ਵਾਲਮੀਕਿ ਜੀ ਆਪਣਾ ਮਿਹਰਾਂ ਭਰਿਆ ਹੱਥ ਹਮੇਸ਼ਾ ਸਮੂਹ ਸੰਗਤਾਂ ’ਤੇ ਬਣਾਈ ਰੱਖਣ ਅਤੇ ਹਰ ਪਰਿਵਾਰ ਦੇ ਜੀਵਨ ਵਿੱਚ ਖੁਸ਼ਹਾਲੀ, ਸੁੱਖ-ਸ਼ਾਂਤੀ, ਤੰਦਰੁਸਤੀ ਅਤੇ ਤਰੱਕੀ ਬਖ਼ਸ਼ਣ। ਉਨ੍ਹਾਂ ਸਰਬੱਤ ਦੇ ਭਲੇ ਦੀ ਅਰਦਾਸ ਕਰਦਿਆਂ ਕਿਹਾ ਕਿ ਸਮਾਜ ਵਿੱਚ ਆਪਸੀ ਪਿਆਰ, ਭਾਈਚਾਰਾ ਅਤੇ ਸਦਭਾਵਨਾ ਬਣੀ ਰਹੇ ਅਤੇ ਹਰ ਵਿਅਕਤੀ ਮਹਾਨ ਸ਼ਖਸੀਅਤਾਂ ਦੀਆਂ ਸਿੱਖਿਆਵਾਂ ਨੂੰ ਆਪਣੇ ਜੀਵਨ ਵਿੱਚ ਅਪਣਾਵੇ।
ਇਸ ਮੌਕੇ ਕਿਰਨ ਬਾਲਾ ਪ੍ਰਧਾਨ ਨਗਰ ਕੋਂਸਲ, ਰਮੇਸ਼ ਕੁਮਾਰ ਉਪ ਪ੍ਰਧਾਨ, ਲਵਲੀ ਆਂਗਰਾਂ, ਪ੍ਰਦੀਪ ਬੈਂਸ,ਦਲੀਪ ਹੰਸ ਮੈਂਬਰ ਦਲਿਤ ਵਿਕਾਸ ਬੋਰਡ, ਮਨਜੋਤ ਸਿੰਘ, ਗੁਰਦੇਵ ਬਿੱਲਾ, ਰੇਸ਼ਵ ਉੱਪਲ, ਅਸੀਸ਼ ਅੱਤਰੀ, ਸੁਨੀਤਾ ਗਿੱਲ, ਰਜਿੰਦਰ ਗਿੱਲ, ਰੋਹਿਤ ਕਾਲੀਆ, ਰਾਜੇਸ਼ ਕੁਮਾਰ ਤੇ ਵੱਡੀ ਗਿਣਤੀ ਵਿਚ ਸੰਗਤਾਂ ਹਾਜ਼ਰ ਸਨ।