ਅਜਨਾਲਾ: 21 Aug 2026 AJ DI Awaaj
Punjab Desk : ਭਾਰਤ-ਪਾਕਿਸਤਾਨ ਸਰਹੱਦ ਨੇੜੇ ਅਜਨਾਲਾ ਹਲਕੇ ਦੇ ਪਿੰਡ ਜੱਟਾ ਵਿੱਚ ਦੇਰ ਰਾਤ ਇੱਕ ਘਰ ’ਤੇ ਕਥਿਤ ਗ੍ਰ*ਨੇਡ ਹਮਲੇ ਤੋਂ ਬਾਅਦ ਦਹਿਸ਼ਤ ਦਾ ਮਾਹੌਲ ਬਣ ਗਿਆ। ਜਾਣਕਾਰੀ ਮੁਤਾਬਕ ਮੋਟਰਸਾਈਕਲ ’ਤੇ ਆਏ ਦੋ ਅਣਪਛਾਤੇ ਵਿਅਕਤੀਆਂ ਨੇ ਘਰ ’ਤੇ ਦੋ ਗ੍ਰ*ਨੇਡ ਸੁੱਟੇ ਅਤੇ ਮੌਕੇ ਤੋਂ ਫਰਾਰ ਹੋ ਗਏ।
ਧ*ਮਾਕਿਆਂ ਕਾਰਨ ਘਰ ਵਿੱਚ ਮੌਜੂਦ ਤਿੰਨ ਵਿਅਕਤੀ ਜ਼*ਖਮੀ ਹੋ ਗਏ। ਪਰਿਵਾਰ ਮੁਤਾਬਕ ਜ਼*ਖਮੀਆਂ ਵਿੱਚ ਦੋ ਔਰਤਾਂ ਅਤੇ ਇੱਕ ਵਿਅਕਤੀ ਸ਼ਾਮਲ ਹਨ। ਜ਼*ਖਮੀਆਂ ਨੂੰ ਇਲਾਜ ਲਈ ਹਸਪਤਾਲ ਪਹੁੰਚਾਇਆ ਗਿਆ, ਜਿਨ੍ਹਾਂ ਵਿੱਚੋਂ ਇੱਕ ਦਾ ਗੁਰੂ ਨਾਨਕ ਦੇਵ ਹਸਪਤਾਲ ਵਿੱਚ ਇਲਾਜ ਚੱਲ ਰਿਹਾ ਹੈ।
ਧ*ਮਾਕਿਆਂ ਨਾਲ ਘਰ ਦੇ ਦਰਵਾਜ਼ਿਆਂ ਅਤੇ ਖਿੜਕੀਆਂ ਨੂੰ ਨੁਕਸਾਨ ਪਹੁੰਚਿਆ, ਜਦਕਿ ਬਾਹਰ ਖੜ੍ਹੇ ਕੁਝ ਵਾਹਨ ਵੀ ਨੁਕਸਾਨੇ ਗਏ। ਪਰਿਵਾਰ ਦਾ ਦਾਅਵਾ ਹੈ ਕਿ ਹਮ*ਲੇ ਤੋਂ ਪਹਿਲਾਂ ਉਨ੍ਹਾਂ ਨੂੰ ਕਿਸੇ ਤਰ੍ਹਾਂ ਦੀ ਧਮ*ਕੀ ਜਾਂ ਫੋਨ ਨਹੀਂ ਆਇਆ ਸੀ।
ਪੁਲਿਸ ਜਾਂਚ ਵਿੱਚ ਜੁਟੀ
ਘਟਨਾ ਦੀ ਸੂਚਨਾ ਮਿਲਦੇ ਹੀ ਪੁਲਿਸ ਮੌਕੇ ’ਤੇ ਪਹੁੰਚੀ ਅਤੇ ਜਾਂਚ ਸ਼ੁਰੂ ਕਰ ਦਿੱਤੀ। ਮੌਕੇ ਤੋਂ ਮਿਲੇ ਗ੍ਰ*ਨੇਡ ਪੁਲਿਸ ਨੇ ਆਪਣੇ ਕਬਜ਼ੇ ਵਿੱਚ ਲੈ ਲਏ ਹਨ। ਹਮ*ਲਾਵਰਾਂ ਦੀ ਪਛਾਣ ਅਤੇ ਹਮ*ਲੇ ਦੇ ਕਾਰਨਾਂ ਦਾ ਪਤਾ ਲਗਾਉਣ ਲਈ ਜਾਂਚ ਕੀਤੀ ਜਾ ਰਹੀ ਹੈ।
ਅਕਾਲੀ ਆਗੂ ਅਤੇ ਹਲਕਾ ਇੰਚਾਰਜ ਜੋਧ ਸਿੰਘ ਸਮਰਾ ਨੇ ਘਟਨਾ ’ਤੇ ਚਿੰਤਾ ਜ਼ਾਹਰ ਕਰਦਿਆਂ ਪੰਜਾਬ ਦੀ ਕਾਨੂੰਨ-ਵਿਵਸਥਾ ’ਤੇ ਸਵਾਲ ਚੁੱਕੇ। ਉਨ੍ਹਾਂ ਕਿਹਾ ਕਿ ਸਰਹੱਦੀ ਇਲਾਕੇ ਵਿੱਚ ਘਰ ’ਤੇ ਗ੍ਰ*ਨੇਡ ਸੁੱਟੇ ਜਾਣ ਦੀ ਘਟਨਾ ਗੰ*ਭੀਰ ਚਿੰਤਾ ਦਾ ਵਿਸ਼ਾ ਹੈ।



















