ਕੀਰਤਪੁਰ ਸਾਹਿਬ 13 ਮਈ 2025 Aj Di Awaaj
ਲਾਲ ਚੰਦ ਕਟਾਰੂਚੱਕ ਕੈਬਨਿਟ ਮੰਤਰੀ ਖੁਰਾਕ, ਸਿਵਲ ਸਪਲਾਈ ਤੇ ਖਪਤਕਾਰ ਮਾਮਲੇ ਜੰਗਲਾਤ ਤੇ ਜੰਗਲੀ ਜੀਵ ਵਿਭਾਗ ਪੰਜਾਬ ਨੇ ਕਿਹਾ ਕਿ ਪਾਣੀਆਂ ਦੇ ਮਾਮਲੇ ਨੂੰ ਲੈ ਕੇ ਪੰਜਾਬ ਸਰਕਾਰ ਅਤੇ ਆਮ ਆਦਮੀ ਪਾਰਟੀ ਵੱਲੋਂ ਨੰਗਲ ਡੈਮ ਅਤੇ ਕੀਰਤਪੁਰ ਸਾਹਿਬ ਦੇ ਲੋਹੰਡ ਖੱਡ ਗੇਟਾਂ ਤੇ ਦਿੱਤੇ ਜਾ ਰਹੇ ਧਰਨੇ ਜਾਰੀ ਰਹਿਣਗੇ।
ਉਹਨਾਂ ਨੇ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਸ.ਭਗਵੰਤ ਸਿੰਘ ਮਾਨ ਦੇ ਕਦਮਾ ਤੇ ਚੱਲਦੇ ਹੋਏ ਉਹ ਪਾਣੀਆਂ ਨੂੰ ਲੈ ਕੇ ਦਿੱਤੇ ਜਾ ਰਹੇ ਧਰਨੇ ਵਿੱਚ ਸ਼ਾਮਿਲ ਹੋਣ ਵਾਸਤੇ ਪਹੁੰਚੇ ਹਨ। ਉਹਨਾਂ ਕਿਹਾ ਕਿ ਅੱਜ ਉਨ੍ਹਾਂ ਦੇ ਨਾਲ ਹਲਕਾ ਭੋਆ ਦੇ ਆਪਣੇ ਤਮਾਮ ਸਾਥੀ ਵੀ ਉਨ੍ਹਾਂ ਦੇ ਨਾਲ ਹਨ। ਉਨ੍ਹਾਂ ਕਿਹਾ ਕਿ ਪੰਜਾਬ ਹਰਿਆਣੇ ਨੂੰ ਉਨਾਂ ਦੇ ਬਣਦੇ ਹਿੱਸੇ ਦਾ ਪਾਣੀ ਪਹਿਲਾਂ ਹੀ ਦੇ ਚੁੱਕਾ ਹੈ ਅਤੇ ਹੁਣ ਕੇਂਦਰ ਸਰਕਾਰ ਦੇ ਦਬਾਅ ਹੇਠ ਬੀਬੀਐਮਬੀ ਵਿਭਾਗ ਪੰਜਾਬ ਦੇ ਹਿੱਸੇ ਦਾ ਪਾਣੀ ਹਰਿਆਣੇ ਨੂੰ ਦੇਣਾ ਚਾਹੁੰਦਾ ਹੈ। ਉਹਨਾਂ ਕਿਹਾ ਕਿ ਜੋ ਕਿਸੇ ਵੀ ਕੀਮਤ ਤੇ ਨਹੀਂ ਦਿੱਤਾ ਜਾਵੇਗਾ ਉਹਨਾਂ ਕਿਹਾ ਕਿ ਸਾਡੇ ਪੰਜਾਬ ਦੇ ਤਮਾਮ ਆਗੂਆਂ ਵੱਲੋਂ ਪਾਣੀਆਂ ਦੀ ਰਾਖੀ ਲਈ ਧਰਨੇ ਲਗਾਏ ਗਏ ਹਨ, ਜਿਸ ਵਿੱਚ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਖੁੱਦ ਨੰਗਲ ਡੈਮ ਤੇ ਕਈ ਵਾਰ ਆ ਚੁੱਕੇ ਹਨ, ਉੱਥੇ ਹੀ ਅੱਜ ਮੈਂ ਕੀਰਤਪੁਰ ਸਾਹਿਬ ਦੀ ਲੋਹੰਡ ਖੱਡ ਗੇਟਾਂ ਤੇ ਲੱਗੇ ਧਰਨੇ ਵਿੱਚ ਸ਼ਾਮਿਲ ਹੋਣ ਲਈ ਅਸੀ ਆਏ ਹਾਂ। ਉਹਨਾਂ ਕਿਹਾ ਕਿ ਸਾਡੇ ਕੋਲ ਕਿਸੇ ਨੂੰ ਦੇਣ ਲਈ ਇੱਕ ਬੂੰਦ ਵੀ ਵਾਧੂ ਪਾਣੀ ਨਹੀਂ ਹੈ ਅਤੇ ਨਾ ਹੀ ਕਿਸੇ ਨੂੰ ਪਾਣੀ ਦਿੱਤਾ ਜਾਵੇਗਾ।
ਇਸ ਮੌਕੇ ਕਮਿੱਕਰ ਸਿੰਘ ਢਾਡੀ, ਸਰਬਜੀਤ ਸਿੰਘ ਭਟੋਲੀ, ਗੁਰਪ੍ਰੀਤ ਸਿੰਘ ਅਰੋੜਾ, ਜਸਬੀਰ ਸਿੰਘ, ਰਾਣਾ ਗਫੂਰ ਮੁਹੰਮਦ, ਮਨੀਸ਼ ਬਾਵਾ, ਯੂਨਸ ਖਾਨ ਕੁਲਵੰਤ ਸਿੰਘ ਦਲਜੀਤ ਸਿੰਘ ਰਾਮਪਾਲ ਕਾਹੀਵਾਲ ਆਦਿ ਤੋਂ ਇਲਾਵਾ ਵੱਡੀ ਗਿਣਤੀ ਵਿੱਚ ਆਮ ਆਦਮੀ ਪਾਰਟੀ ਦੇ ਵਰਕਰ ਹਾਜ਼ਰ ਸਨ














