ਹਰਭਜਨ ਸਿੰਘ ਈ ਟੀ ਓ ਨੇ ਦਿੱਤਾ ਪੂਰੇ ਮਾਣ ਸਨਮਾਨ ਦਾ ਭਰੋਸਾ

12

ਪਿੰਡ ਟਾਂਗਰਾ ਤੋਂ ਅਕਾਲੀ ਦਲ ਦੀ ਸਰਪੰਚ ਬੀਬੀ ਲਖਵਿੰਦਰ ਕੌਰ ਮੰਤਰੀ ਹਰਭਜਨ ਸਿੰਘ ਈਟੀਓ ਦੀ ਹਾਜ਼ਰੀ ਵਿੱਚ ਆਮ ਆਦਮੀ ਪਾਰਟੀ ਵਿੱਚ ਸ਼ਾਮਲ,
ਪਿੰਡਾਂ ਦੇ ਲੋਕ ਆਮ ਆਦਮੀ ਪਾਰਟੀ ਦੀਆਂ ਨੀਤੀਆ ਤੋਂ ਪ੍ਰਭਾਵਿਤ ਹੋ ਕੇ ਆਮ ਆਦਮੀ ਪਾਰਟੀ ਵਿੱਚ ਹੋਣ ਲੱਗੇ ਸ਼ਾਮਿਲ
ਅਕਾਲੀ ਦਲ ਨੂੰ ਲੱਗਾ ਵੱਡਾ ਝਟਕਾ

ਜੰਡਿਆਲਾ ਗੁਰੂ 31 ਮਾਰਚ 2025 Aj Di Awaaj
ਵਿਧਾਨ ਸਭਾ ਹਲਕਾ ਜੰਡਿਆਲਾ ਗੁਰੂ ਵਿੱਚ ਆਮ ਆਦਮੀ ਪਾਰਟੀ  ਨੂੰ ਉਸ ਵੇਲੇ ਅੱਜ ਵੱਡਾ ਹੋਰ ਬਲ ਮਿਲਿਆ ਜਦੋਂ ਪਿੰਡ ਟਾਂਗਰਾ ਵਿਖੇ ਅਕਾਲੀ ਦਲ ਦੀ ਸਰਪੰਚ ਬੀਬੀ ਲਖਵਿੰਦਰ ਕੌਰ ਸਰਪੰਚ (ਪ੍ਰਧਾਨ ਅਕਾਲੀ ਦਲ ਇਸਤਰੀ ਵਿੰਗ ਬਲਾਕ ਤਰਸਿੱਕਾ ) ਆਪਣੇ ਮੈਂਬਰ ਪੰਚਾਇਤ ਬੀਬੀ ਸ਼ਸ਼ੀ, ਧੀਰਾ ਸਿੰਘ , ਰਮਨਦੀਪ ਕੌਰ, ਸਾਹਿਬ ਸਿੰਘ ਅਤੇ ਅਨੇਕਾਂ ਸਾਥੀਆਂ ਸਮੇਤ ਸ਼੍ਰੋਮਣੀ ਅਕਾਲੀ ਦਲ ਛੱਡ ਸਰਦਾਰ  ਹਰਭਜਨ ਸਿੰਘ ਈ ਟੀ ਓ ਦੀ ਅਗਵਾਈ ਹੇਠ ਆਮ ਆਦਮੀ ਪਾਰਟੀ ਵਿੱਚ ਸ਼ਾਮਿਲ ਹੋਣ ਦਾ ਐਲਾਨ ਕਰ ਦਿੱਤਾ। ਸ ਹਰਭਜਨ ਸਿੰਘ ਈ ਟੀ ਓ ਨੇ ਵੀ ਉਹਨਾਂ ਦਾ ਸਨਮਾਨ ਕਰਦਿਆਂ ਪਾਰਟੀ ਵਿੱਚ ਪੂਰਾ ਮਾਣ ਸਤਿਕਾਰ ਦੇਣ ਦਾ ਭਰੋਸਾ ਦਿੱਤਾ।
ਇਸ ਮੋਕੇ  ਪਿੰਡ ਟਾਂਗਰਾ ਬੀਬੀ ਲਖਵਿੰਦਰ ਕੌਰ ਸਰਪੰਚ (ਪ੍ਰਧਾਨ ਅਕਾਲੀ ਦਲ ਇਸਤਰੀ ਵਿੰਗ ਬਲਾਕ ਤਰਸਿੱਕਾ ) ਤੋਂ ਇਲਾਵਾ ਬੀਬੀ ਸ਼ਸ਼ੀ ਮੈਂਬਰ, ਧੀਰਾ ਸਿੰਘ ਮੈਂਬਰ, ਰਮਨਦੀਪ ਕੌਰ ਮੈਂਬਰ, ਸਾਹਿਬ ਸਿੰਘ ਮੈਂਬਰ, ਆਪਣੇ ਅਨੇਕਾਂ ਸਾਥੀਆਂ ਸਮੇਤ ਸ਼੍ਰੋਮਣੀ ਅਕਾਲੀ ਦਲ ਛੱਡ ਕੇ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋਏ ਅਤੇ ਇਨ੍ਹਾਂ ਤੋਂ ਇਲਾਵਾ ਪਿੰਡ ਟਾਂਗਰਾ ਦੇ ਸੁਖਵਿੰਦਰ ਸਿੰਘ ਬਲਦੇਵ ਸਿੰਘ ਰਣਦੀਪ ਕੌਰ ਅਜੀਤ ਸਿੰਘ ਬੀਬੀ ਰਾਜ ਮੰਗਲ ਸਿੰਘ ਅਵਤਾਰ ਸਿੰਘ ਰਣਜੀਤ ਸਿੰਘ ਰਾਣਾ ਲਖਬੀਰ ਸਿੰਘ ਸੋਨੂ ਸਾਬਕਾ ਮੈਂਬਰ ਅਜੇ ਕੁਮਾਰ ਬਲਵਿੰਦਰ ਸਿੰਘ ਵੱਖ-ਵੱਖ ਪਾਰਟੀਆਂ ਨੂੰ ਛੱਡ ਕੇ ਆਮ ਆਦਮੀ ਪਾਰਟੀ ਵਿੱਚ ਸ਼ਾਮਿਲ ਹੋਏ।
ਪਾਰਟੀ ਵਿੱਚ ਸ਼ਾਮਿਲ ਹੋਣ ਵਾਲੇ ਵਰਕਰਾਂ ਨੇ ਇੱਕ ਸੁਰ ਵਿੱਚ ਕਿਹਾ ਕਿ ਜੰਡਿਆਲਾ ਹਲਕੇ ਦਾ ਵਿਕਾਸ ਪਿਛਲੇ 70 ਸਾਲਾਂ ਚ ਕਦੇ ਵੀ ਇਹਨਾਂ ਨਹੀਂ ਹੋਇਆ ਜਿੰਨਾ ਕਿ ਸਰਦਾਰ ਹਰਭਜਨ ਸਿੰਘ ਈਟੀਓ ਕੈਬਨਟ ਮੰਤਰੀ ਪੰਜਾਬ ਨੇ ਪਿਛਲੇ ਤਿੰਨ ਸਾਲਾਂ ਦੌਰਾਨ ਕਰ ਵਿਖਾਇਆ ਹੈ। ਉਹਨਾਂ ਕਿਹਾ ਕਿ ਉਹ  ਹਰਭਜਨ ਸਿੰਘ ਈ ਟੀ ਓ ਦੀ ਸ਼ਾਨਦਾਰ ਕਾਰਗੁਜ਼ਾਰੀ, ਹਲਕੇ ਚ ਵੱਡੇ ਪੱਧਰ ਤੇ ਧੜੇ ਬੰਦੀ ਤੋਂ ਉੱਪਰ ਉੱਠ ਕੇ ਕੀਤੇ ਜਾ ਰਹੇ ਵਿਕਾਸ ਦੇ ਕੰਮਾਂ ਤੋਂ ਪ੍ਰਭਾਵਿਤ ਹੋ ਕੇ ਕੇ ਸ ਹਰਭਜਨ ਸਿੰਘ ਈ ਟੀ ਓ ਦੀ ਅਗਵਾਈ ਨੂੰ ਕਬੂਲ ਕੀਤਾ ਹੈ। ਇਸ ਮੌਕੇ ਹਰਭਜਨ ਸਿੰਘ ਈ ਟੀ ਓ ਨੇ ਕਿਹਾ ਕਿ   ਜੰਡਿਆਲਾ ਗੁਰੂ ਹਲਕੇ ਵੱਡੇ ਪੱਧਰ ਤੇ ਵਿਕਾਸ ਕਾਰਜ ਜਾਰੀ ਹਨ ਅਤੇ ਐਨੇ ਵੱਡੇ ਪੱਧਰ ਤੇ ਵਿਕਾਸ ਕਾਰਜ ਕਰਵਾ ਦਿੱਤੇ ਜਾਣਗੇ ਕਿ ਕਿਸੇ ਨੇ ਸੋਚਿਆ ਵੀ ਨਹੀਂ ਹੋਵੇਗਾ ।
ਹਰਭਜਨ ਸਿੰਘ ਈ ਟੀ ਓ ਨੇ ਕਿਹਾ ਕਿ ਜੰਡਿਆਲਾ ਗੁਰੂ ਹਲਕਾ ਉਹਨਾਂ ਦੇ ਪਰਿਵਾਰ ਵਾਂਗ ਹੈ ਅਤੇ ਹਲਕੇ ਦੇ ਲੋਕਾਂ, ਪਾਰਟੀ ਵਰਕਰਾਂ ਲਈ ਉਹਨਾਂ ਦੇ ਘਰ ਦੇ ਦਰਵਾਜ਼ੇ 24 ਘੰਟੇ ਖੁੱਲੇ ਹਨ । ਉਹਨਾਂ ਕਿਹਾ ਕਿ ਮੁੱਖ ਮੰਤਰੀ ਸ ਭਗਵੰਤ ਸਿੰਘ ਮਾਨ ਪੰਜਾਬ ਨੂੰ ਮੁੜ ਲੀਹਾਂ ਉੱਤੇ ਲਿਆਉਣ ਲਈ ਯਤਨਸ਼ੀਲ ਹਨ ਅਤੇ ਤੁਹਾਡਾ ਸਾਰਿਆਂ ਦਾ ਸਾਥ ਸਾਡੀ ਤਾਕਤ ਬਣ ਕੇ ਇਸ ਟੀਚੇ ਦੀ ਪ੍ਰਾਪਤੀ ਲਈ ਅੱਗੇ ਵੱਧ ਰਿਹਾ ਹੈ।
ਸਰਦਾਰ ਈਟੀਓ ਨੇ ਕਿਹਾ ਕਿ ਮੁੱਖ ਮੰਤਰੀ ਪੰਜਾਬ ਸਰਦਾਰ ਭਗਵੰਤ ਸਿੰਘ ਮਾਨ ਦੀ ਯੁੱਧ ਨਸ਼ਿਆਂ ਵਿਰੁੱਧ ਮੁਹਿਮ ਤੋਂ ਖੁਸ਼ ਹੋ ਕੇ ਲੋਕ ਆਮ ਆਦਮੀ ਪਾਰਟੀ ਵਿੱਚ ਸ਼ਾਮਿਲ ਹੋ ਰਹੇ ਹਨ ਉਹਨਾਂ ਸਖਤ ਸ਼ਬਦਾਂ ਵਿੱਚ ਕਿਹਾ ਕਿ ਨਸ਼ਾ ਤਸਕਰੀ ਵਿੱਚ ਸ਼ਾਮਿਲ ਕਿਸੇ ਵੀ ਵਿਅਕਤੀ ਨੂੰ ਬਖਸ਼ਿਆ ਨਹੀਂ ਜਾਵੇਗਾ ਅਤੇ ਉਹਨਾਂ ਦੀਆਂ ਨਜਾਇਜ਼ ਉਸਾਰੀਆਂ ਨੂੰ ਢਾਹ ਦਿੱਤਾ ਜਾਵੇਗਾ। ਉਹਨਾਂ ਦੱਸਿਆ ਕਿ ਸਰਕਾਰ ਦੇ ਇਸ ਨੀਤੀ ਤੋਂ ਆਮ ਵਰਗ ਵਿੱਚ ਖੁਸ਼ੀ ਦੀ ਲਹਿਰ ਪਾਈ ਜਾ ਰਹੀ ਹੈ ਅਤੇ ਲੋਕ ਆਮ ਆਦਮੀ ਪਾਰਟੀ ਦਾ ਪੱਲਾ ਫੜ ਰਹੇ ਹਨ।
ਸਰਦਾਰ ਈਟੀਓ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੇ ਵਧਦੇ ਹੋਏ ਕੁਨਬੇ ਨੂੰ ਦੇਖ ਕੇ ਵਿਰੋਧੀ ਕੋਚੀਆਂ ਚਾਲਾਂ ਚੱਲ ਰਹੇ ਹਨ ਉਹਨਾਂ ਲੋਕਾਂ ਨੂੰ ਸਾਵਧਾਨ ਕਰਦਿਆਂ ਕਿਹਾ ਕਿ ਇਹਨਾਂ ਪਾਰਟੀਆਂ ਤੋਂ ਬਚ ਕੇ ਰਹੋ ਇਹਨਾਂ ਨੇ ਪਿਛਲੇ 70 ਸਾਲਾਂ ਤੋਂ ਪੰਜਾਬ ਨੂੰ ਮਿਲ ਕੇ ਲੁੱਟਿਆ ਹੈ ਉਹਨਾਂ ਕਿਹਾ ਕਿ ਅਸੀਂ ਚੋਣਾਂ ਦੌਰਾਨ ਜੋ ਵੀ ਗਰੰਟੀਆਂ ਕੀਤੀਆਂ ਸਨ ਉਹਨਾਂ ਨੂੰ ਹਰ ਹੀਲੇ ਪੂਰਾ ਕਰਾਂਗੇ ਅਤੇ ਪੰਜਾਬ ਨੂੰ ਰੰਗਲਾ ਪੰਜਾਬ ਬਣਾਵਾਂਗੇ।

ਕੈਪਸ਼ਨ ਸਰਦਾਰ ਹਰਭਜਨ ਸਿੰਘ ਈ ਟੀ ਓ ਸਰਪੰਚ ਬੀਬੀ ਲਖਵਿੰਦਰ ਕੋਰ ਨੂੰ ਆਮ ਆਦਮੀ ਪਾਰਟੀ ਵਿੱਚ ਸ਼ਾਮਿਲ ਹੋ