Delhi 24 Mar 2026 AJ DI Awaaj
National Desk : ਗਾਜ਼ੀਆਬਾਦ ਦੇ ਰਾਜਨਗਰ ਐਕਸਟੈਂਸ਼ਨ ਦੇ ਰਹਿਣ ਵਾਲੇ ਹਰੀਸ਼ ਰਾਣਾ ਦਾ ਦਿੱਲੀ ਦੇ ਏਮਜ਼ ਵਿੱਚ ਦੇਹਾਂਤ ਹੋ ਗਿਆ ਹੈ। ਉਹ ਪਿਛਲੇ 13 ਸਾਲਾਂ ਤੋਂ ਵੱਧ ਸਮੇਂ ਤੋਂ ਕੋਮਾ ਵਿੱਚ ਸਨ ਅਤੇ ਸੁਪਰੀਮ ਕੋਰਟ ਵੱਲੋਂ ਉਨ੍ਹਾਂ ਨੂੰ ਪੈਸਿਵ ਯੂਥੇਨੇਸੀਆ (ਇੱਛਾ ਮੌ*ਤ) ਦੀ ਮਨਜ਼ੂਰੀ ਦਿੱਤੀ ਗਈ ਸੀ।
ਹਰੀਸ਼ ਰਾਣਾ ਨੂੰ ਏਮਜ਼ ਵਿੱਚ ਦਾਖਲ ਕਰਵਾਇਆ ਗਿਆ ਸੀ, ਜਿੱਥੇ ਡਾਕਟਰਾਂ ਦੇ 10 ਮੈਂਬਰੀ ਪੈਨਲ ਦੀ ਦੇਖ-ਰੇਖ ਹੇਠ ਪ੍ਰਕਿਰਿਆ ਅਨੁਸਾਰ ਉਨ੍ਹਾਂ ਦੀ ਜੀਵਨ ਸਹਾਇਤਾ ਹੌਲੀ-ਹੌਲੀ ਹਟਾਈ ਗਈ। ਇਸ ਦੌਰਾਨ ਉਨ੍ਹਾਂ ਦੀ ਮੌ*ਤ ਨੂੰ ਸਨਮਾਨਜਨਕ ਢੰਗ ਨਾਲ ਯਕੀਨੀ ਬਣਾਇਆ ਗਿਆ ਅਤੇ ਪਰਿਵਾਰਕ ਮੈਂਬਰਾਂ ਨੂੰ ਕਾਉਂਸਲਿੰਗ ਵੀ ਦਿੱਤੀ ਗਈ।
ਇਹ ਮਾਮਲਾ ਲੰਮੇ ਸਮੇਂ ਤੋਂ ਚਰਚਾ ਵਿੱਚ ਸੀ ਅਤੇ ਅੰਤ ਵਿੱਚ ਅਦਾਲਤ ਦੀ ਮਨਜ਼ੂਰੀ ਤੋਂ ਬਾਅਦ ਪ੍ਰਕਿਰਿਆ ਪੂਰੀ ਕੀਤੀ ਗਈ।














