ਸ੍ਰੀ ਅਨੰਦਪੁਰ ਸਾਹਿਬ 23 ਮਈ 2025 Aj Di Awaaj
ਸਿੱਖਿਆ ਮੰਤਰੀ ਸ.ਹਰਜੋਤ ਸਿੰਘ ਬੈਂਸ 24 ਮਈ ਨੂੰ ਆਪਣੇ ਹਲਕੇ ਦੇ ਵੱਖ ਵੱਖ ਸਰਕਾਰੀ ਸਕੂਲਾਂ ਵਿੱਚ ਮੁਕੰਮਲ ਹੋਏ ਵਿਕਾਸ ਕਾਰਜਾਂ ਦੇ ਉਦਘਾਟਨ ਕਰਨਗੇ। ਸਿੱਖਿਆ ਮੰਤਰੀ ਵੱਲੋਂ ਸਿੱਖਿਆ ਕ੍ਰਾਂਤੀ ਪ੍ਰੋਗਰਾਮ ਤਹਿਤ 8 ਵਜੇ ਸਰਕਾਰੀ ਪ੍ਰਾਇਮਰੀ ਸਕੂਲ ਝਿੰਜੜੀ, 8.30 ਵਜੇ ਸਰਕਾਰੀ ਹਾਈ ਸਕੂਲ ਝਿੰਜੜੀ ਵਿੱਚ 10.57 ਲੱਖ ਨਾਲ ਨਵੀਕੀਕਰਨ, 9.30 ਵਜੇ ਸਰਕਾਰੀ ਪ੍ਰਾਇਮਰੀ ਸਕੂਲ ਬੱਢਲ ਲੋਅਰ, 10 ਵਜੇ ਸਰਕਾਰੀ ਪ੍ਰਾਇਮਰੀ ਸਕੂਲ ਨਿੱਕੂਵਾਲ, 10.30 ਵਜੇ ਸਰਕਾਰੀ ਮਿਡਲ ਸਕੂਲ ਨਿੱਕੂਵਾਲ ਵਿੱਚ 1.75 ਲੱਖ ਨਾਲ ਚਾਰਦੀਵਾਰੀ, 11 ਵਜੇ ਸਰਕਾਰੀ ਪ੍ਰਾਇਮਰੀ ਸਕੂਲ ਬੁਰਜ, 11.30 ਵਜੇ ਸਰਕਾਰੀ ਪ੍ਰਾਇਮਰੀ ਸਕੂਲ ਲੋਦੀਪੁਰ, 12 ਵਜੇ ਸਰਕਾਰੀ ਮਿਡਲ ਸਕੂਲ ਲੋਦੀਪੁਰ ਵਿੱਚ 7 ਲੱਖ ਨਾਲ ਚਾਰਦੀਵਾਰੀ ਤੇ 1 ਵਜੇ ਸਰਕਾਰੀ ਪ੍ਰਾਇਮਰੀ ਸਕੂਲ ਮਟੋਰ ਵਿੱਚ ਵਿਕਾਸ ਕਾਰਜਾਂ ਦੇ ਉਦਘਾਟਨ ਕਰਨਗੇ।
ਇਹ ਜਾਣਕਾਰੀ ਸਿੱਖਿਆ ਕੋਆਰਡੀਨੇਟਰ ਸ.ਦਇਆ ਸਿੰਘ ਸੰਧੂ ਨੇ ਦਿੱਤੀ। ਉਨ੍ਹਾਂ ਨੇ ਦੱਸਿਆ ਕਿ ਸਰਕਾਰੀ ਸਕੂਲਾਂ ਦੀ ਨੁਹਾਰ ਬਦਲਣ ਲਈ ਸਿੱਖਿਆ ਮੰਤਰੀ ਰੋਜਾਨਾ ਆਪਣੇ ਹਲਕੇ ਦੇ ਸ਼ਹਿਰਾਂ ਅਤੇ ਪਿੰਡਾਂ ਦੇ ਸਰਕਾਰੀ ਸਕੂਲਾਂ ਦੇ ਦੌਰੇ ਤੇ ਹਨ, ਜਿੱਥੇ ਉਹ ਰੋਜਾਨਾ ਕਰੋੜਾ ਰੁਪਏ ਦੇ ਵਿਕਾਸ ਕਾਰਜਾਂ ਦੇ ਉਦਘਾਟਨ ਕਰ ਰਹੇ ਹਨ। ਨਸ਼ਾ ਮੁਕਤੀ ਯਾਤਰਾਂ ਖੇੜਾ ਕਲਮੋਟ, ਭੱਲੜੀ ਤੇ ਬਿਭੌਰ ਸਾਹਿਬ ਵਿਚ ਕੱਢੀ ਜਾਵੇਗੀ। ਯੁੱਧ ਨਸ਼ਿਆ ਵਿਰੁੱਧ ਮੁਹਿੰਮ ਦੇ ਹਲਕਾ ਕੋਆਰਡੀਨੇਟਰ ਹਿਤੇਸ਼ ਸ਼ਰਮਾ ਦੀਪੂ ਨੇ ਦੱਸਿਆ ਕਿ 24 ਮਈ ਨੂੰ ਯੁੱਧ ਨਸ਼ਿਆ ਵਿਰੁੱਧ ਯਾਤਰਾ 4 ਵਜੇ ਖੇੜਾ ਕਲਮੋਟ, 5 ਵਜੇ ਭੱਲੜੀ ਅਤੇ 6 ਵਜੇ ਬਿਭੌਰ ਸਾਹਿਬ ਵਿੱਚ ਕੱਢੀ ਜਾਵੇਗੀ। ਉਨ੍ਹਾਂ ਨੇ ਦੱਸਿਆ ਕਿ ਪੰਜਾਬ ਸਰਕਾਰ ਦੀ ਯੁੱਧ ਨਸ਼ਿਆ ਵਿਰੁੱਧ ਮੁਹਿੰਮ ਪਿੰਡ ਪਿੰਡ ਵਿੱਚ ਚਲਾਈ ਜਾ ਰਹੀ ਹੈ ਜਿਸ ਨੂੰ ਲੋਕਾਂ ਦਾ ਭਰਪੂਰ ਸਮਰਥਨ ਮਿਲ ਰਿਹਾ ਹੈ।
