ਚੰਡੀਗੜ੍ਹ 07 Aug 2026 AJ DI Awaaj
Chandigarh Desk : ਚੰਡੀਗੜ੍ਹ ਵਿੱਚ ਸਰਕਾਰੀ ਰਿਹਾਇਸ਼ਾਂ ਦੇ ਦੁਰਪਯੋਗ ਅਤੇ ਗੈਰ-ਕਾਨੂੰਨੀ ਕਬਜ਼ਿਆਂ ਨੂੰ ਰੋਕਣ ਲਈ ਹਰਿਆਣਾ ਸਰਕਾਰ ਨੇ ਨਵੇਂ ਹੁਕਮ ਜਾਰੀ ਕੀਤੇ ਹਨ। ਹੁਣ ਸਰਕਾਰੀ ਮਕਾਨਾਂ ਵਿੱਚ ਰਹਿ ਰਹੇ ਅਧਿਕਾਰੀਆਂ ਅਤੇ ਕਰਮਚਾਰੀਆਂ ਨੂੰ ਇਹ ਸੈਲਫ ਸਰਟੀਫਿਕੇਟ ਦੇਣਾ ਹੋਵੇਗਾ ਕਿ ਉਹ ਖੁਦ ਉਸ ਰਿਹਾਇਸ਼ ਵਿੱਚ ਰਹਿ ਰਹੇ ਹਨ ਅਤੇ ਮਕਾਨ ਕਿਸੇ ਹੋਰ ਨੂੰ ਕਿਰਾਏ ‘ਤੇ ਨਹੀਂ ਦਿੱਤਾ ਗਿਆ।
ਹਰਿਆਣਾ ਦੇ ਮੁੱਖ ਸਕੱਤਰ ਅਨੁਰਾਗ ਰਸਤੋਗੀ ਨੇ ਇਹ ਹੁਕਮ ਸਰਕਾਰੀ ਮਕਾਨਾਂ ਦੀ ਸਬਲੇਟਿੰਗ, ਗੈਰ-ਅਧਿਕਾਰਤ ਕਬਜ਼ਿਆਂ ਅਤੇ ਨਿਯਮਾਂ ਦੀ ਉਲੰਘਣਾ ਦੀਆਂ ਸ਼ਿਕਾਇਤਾਂ ਤੋਂ ਬਾਅਦ ਜਾਰੀ ਕੀਤੇ ਹਨ।
ਸਾਰੇ ਵਿਭਾਗਾਂ ਨੂੰ ਨਿਰਦੇਸ਼ ਦਿੱਤੇ ਗਏ ਹਨ ਕਿ ਉਹ ਆਪਣੇ ਅਧੀਨ ਆਉਂਦੇ ਕਰਮਚਾਰੀਆਂ ਤੋਂ ਇਹ ਪ੍ਰਮਾਣ-ਪੱਤਰ ਲੈਣ। ਸਰਕਾਰ ਦਾ ਕਹਿਣਾ ਹੈ ਕਿ ਇਸ ਕਦਮ ਨਾਲ ਸਰਕਾਰੀ ਸੰਪਤੀਆਂ ਦੀ ਸਹੀ ਵਰਤੋਂ ਯਕੀਨੀ ਬਣਾਈ ਜਾ ਸਕੇਗੀ ਅਤੇ ਮਕਾਨਾਂ ਦੇ ਦੁਰਪਯੋਗ ‘ਤੇ ਰੋਕ ਲੱਗੇਗੀ।



















