ਸੰਗਰੂਰ, 12 ਅਗਸਤ 2025 AJ DI Awaaj
Punjab Desk : ਜਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ, ਸੰਗਰੂਰ ਵੱਲੋਂ ਐੱਚ ਡੀ ਬੀ ਫਾਇਨੈਸ਼ੀਅਲ ਸਰਵਿਸਿਜ਼ ਲਿਮਿਟਡ ਕੰਪਨੀ ਨਾਲ ਤਾਲਮੇਲ ਕਰਕੇ ਮਿਤੀ 13 ਅਗਸਤ ਦਿਨ ਬੁੱਧਵਾਰ ਨੂੰ ਨੌਕਰੀ ਦੇ ਚਾਹਵਾਨ ਪ੍ਰਾਰਥੀਆਂ ਲਈ ਰੋਜ਼ਗਾਰ ਦਫ਼ਤਰ, ਸੰਗਰੂਰ ਵਿਖੇ ਇੱਕ ਪਲੇਸਮੈਂਟ ਕੈਂਪ ਲਗਾਇਆ ਜਾ ਰਿਹਾ ਹੈ।
ਇਸ ਸਬੰਧੀ ਜਿਲ੍ਹਾ ਰੋਜ਼ਗਾਰ ਉਤਪੱਤੀ ਹੁਨਰ ਵਿਕਾਸ ਅਤੇ ਸਿਖਲਾਈ ਅਫਸਰ, ਸ਼੍ਰੀਮਤੀ ਸਿੰਪੀ ਸਿੰਗਲਾ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਕੰਪਨੀ ਵੱਲੋਂ ਫੀਲਡ ਅਫਸਰ ਅਤੇ ਟੈਲੀ ਕਾਲਰ (ਕੇਵਲ ਲੜਕੇ) ਦੀ ਅਸਾਮੀਆਂ ਲਈ ਇੰਟਰਵਿਊ ਲਈ ਜਾਵੇਗੀ। ਜਿਸ ਲਈ ਪ੍ਰਾਰਥੀ ਦੀ ਵਿਦਿੱਅਕ ਯੋਗਤਾ 12ਵੀਂ, ਗਰੈਜੂਏਸ਼ਨ, ਪੋਸਟ ਗਰੈਜੂਏਸ਼ਨ ਪਾਸ ਹੋਣੀ ਚਾਹੀਦੀ ਹੈ। ਇਸ ਤੋਂ ਇਲਾਵਾ ਉਮਰ 20 ਤੋਂ 35 ਸਾਲ ਹੋਣੀ ਚਾਹੀਦੀ ਹੈ।
ਚਾਹਵਾਨ ਅਤੇ ਯੋਗ ਪ੍ਰਾਰਥੀ ਰਜਿਊਮ ਅਤੇ ਵਿੱਦਿਅਕ ਯੋਗਤਾ ਦੇ ਸਰਟੀਫਿਕੇਟ ਦੀਆਂ ਫੋਟੋ ਕਾਪੀਆਂ ਲੈ ਕੇ ਇਸ ਇੰਟਰਵਿਊ ਵਿੱਚ ਭਾਗ ਲੈ ਸਕਦੇ ਹਨ। ਇੰਟਰਵਿਊ ਵਿੱਚ ਭਾਗ ਲੈਣ ਲਈ ਕੋਈ ਵੀ ਟੀ.ਏ ਅਤੇ ਡੀ.ਏ ਦੇਣ ਯੋਗ ਨਹੀਂ ਹੋਵੇਗਾ। ਵਧੇਰੇ ਜਾਣਕਾਰੀ ਲਈ ਜਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ, ਸੰਗਰੂਰ ਵਿਖੇ ਸੰਪਰਕ ਕਰ ਸਕਦੇ ਹਨ।














