ਫਿਰੋਜ਼ਪਰ 31 ਦਸੰਬਰ 2025 AJ DI Awaaj
Punjab Desk : ਜ਼ਿਲ੍ਹਾ ਬਿਊਰੋ ਆਫ਼ ਰੋਜ਼ਗਾਰ ਉਤਪੱਤੀ, ਹੁਨਰ ਵਿਕਾਸ ਅਤੇ ਸਿਖਲਾਈ ਫਿਰੋਜ਼ਪੁਰ ਵੱਲੋਂ ਸਮਾਜਿਕ ਸੁਰੱਖਿਆ ਅਤੇ ਇਸਤਰੀ ਤੇ ਬਾਲ ਵਿਕਾਸ ਵਿਭਾਗ, ਪੰਜਾਬ ਦੇ ਸਹਿਯੋਗ ਨਾਲ 2 ਜਨਵਰੀ ਦਿਨ ਸ਼ੁੱਕਰਵਾਰ ਨੂੰ ਆਰ.ਐਸ.ਡੀ. ਰਾਜ ਰਤਨ ਪਬਲਿਕ ਸਕੂਲ, ਮੱਲਾਂਵਾਲਾ ਰੋਡ, ਫਿਰੋਜ਼ਪੁਰ ਸ਼ਹਿਰ ਵਿਖੇ ਬੇਟੀ ਬਚਾਓ, ਬੇਟੀ ਪੜਾਓ ਸਕੀਮ ਅਧੀਨ ਔਰਤਾਂ ਲਈ ਸਿਹਤ
ਅਤੇ ਰੋਜ਼ਗਾਰ ਕੈਂਪ ਲਗਾਇਆ ਜਾ ਰਿਹਾ ਹੈ। ਇਸ ਸਬੰਧੀ ਸ਼੍ਰੀ ਦਿਲਬਾਗ ਸਿੰਘ ਜ਼ਿਲ੍ਹਾਰੋਜ਼ਗਾਰ ਉਤਪਤੀ ਹੁਨਰ ਵਿਕਾਸ ਅਤੇ ਸਿਖਲਾਈ ਅਫ਼ਸਰ ਨੇ ਦੱਸਿਆ ਕਿ 02 ਜਨਵਰੀਨੂੰ ਕੈਂਪ ਦੌਰਾਨ ਲਗਭਗ 12 ਕੰਪਨੀਆਂ ਵੱਲੋਂ ਇੰਟਰਵਿਊ ਕੀਤੀ ਜਾਵੇਗੀ। ਇਸ ਕੈਂਪ ਵਿੱਚ ਕੇਵਲਲੜਕੀਆਂ ਭਾਗ ਲੈ ਸਕਦੀਆਂ ਹਨ। ਇਸ ਇੰਟਰਵਿਊ ਵਿੱਚ10ਵੀਂ/12ਵੀਂ/ਜੀ.ਐਨ.ਐਮ./ਗ੍ਰੈਜੂਏਸ਼ਨ ਪਾਸ ਪ੍ਰਾਰਥੀ ਕੇਵਲ ਲੜਕੀਆਂ ਭਾਗ ਲੈ ਸਕਦੀਆਂ ਹਨ ਅਤੇ ਇੰਟਰਵਿਊ ਲਈ ਉਮਰ ਹੱਦ 18 ਤੋਂ 35 ਸਾਲ ਹੋਣੀ ਚਾਹੀਦੀ ਹੈ। ਜ਼ਿਲ੍ਹਾਫਿਰੋਜ਼ਪੁਰ ਦੇ ਚਾਹਵਾਨ ਪ੍ਰਾਰਥੀਆਂ ਨੂੰ ਅਪੀਲ ਕੀਤੀ ਜਾਂਦੀ ਹੈ ਕਿ ਇਸ ਕੈਂਪ ਵਿੱਚਫਰੈਸ਼ਰ ਅਤੇ ਤਜ਼ਰਬੇਕਾਰ ਹਿੱਸਾ ਲੈ ਸਕਦੇ ਹਨ। ਇਸ ਇੰਟਰਵਿਊ ਵਿੱਚ ਭਾਗ ਲੈਣ ਵਾਲੇਉਮੀਦਵਾਰਾਂ ਨੂੰ ਆਪਣੀ ਵਿਦਿਅਕ ਯੋਗਤਾ ਦੇ ਸਰਟੀਫਿਕੇਟ, ਰੀਜਿਊਮ, ਆਧਾਰ ਕਾਰਡ, ਪੈਨ
ਕਾਰਡ, ਅਤੇ ਉਹਨਾਂ ਦੀਆਂ ਫੋਟੋ ਕਾਪੀਆਂ ਨਾਲ ਲੈ ਕੇ ਆਉਣਾ ਲਾਜ਼ਮੀ ਹੋਵੇਗਾ। ਉਹਨਾਂਨੇ ਦੱਸਿਆ ਕਿ ਇਹ ਕੈਂਪ ਸਵੇਰੇ 11:00 ਵਜੇ ਤੋਂ ਬਾਅਦ ਦੁਪਹਿਰ 03:00 ਵਜੇ ਤੱਕ ਆਰ.ਐਸ.ਡੀ. ਰਾਜ ਰਤਨ ਪਬਲਿਕ ਸਕੂਲ, ਮੱਲਾਂਵਾਲਾ ਰੋਡ, ਫਿਰੋਜ਼ਪੁਰ ਸ਼ਹਿਰ ਵਿਖੇ ਲਗਾਇਆਜਾਵੇਗਾ। ਵਧੇਰੇ ਜਾਣਕਾਰੀ ਲਈ ਪ੍ਰਾਰਥੀ ਹੈਲਪਲਾਈਨ ਨੰਬਰ 94654—74122 ਤੇ ਸੰਪਰਕ ਕਰ
ਸਕਦੇ ਹਨ।














