ਸੁਣੋ ਪੂਰੀ ਗੱਲਬਾਤ ਅਤੇ ਜਾਣੋ ਸਿਹਤ ਮੰਤਰੀ ਨੇ ਆਸ਼ਾ ਵਰਕਰਾਂ ਨਾਲ ਕੀ ਅਹਿਮ ਗੱਲਾਂ ਸਾਂਝੀਆਂ ਕੀਤੀਆਂ।
Punjab Desk: ਪੰਜਾਬ ਦੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਨੇ ਆਸ਼ਾ ਵਰਕਰਾਂ ਨਾਲ ਮੁਲਾਕਾਤ ਕਰਕੇ ਸਿਹਤ ਸੇਵਾਵਾਂ ਨੂੰ ਹੋਰ ਬਿਹਤਰ ਬਣਾਉਣ ਸਬੰਧੀ ਅਹਿਮ ਵਿਚਾਰ ਸਾਂਝੇ ਕੀਤੇ। ਇਸ ਦੌਰਾਨ ਲੋਕਾਂ ਵਿੱਚ ਸਿਹਤ ਜਾਗਰੂਕਤਾ ਵਧਾਉਣ ਅਤੇ ਜ਼ਮੀਨੀ ਪੱਧਰ ’ਤੇ ਸਿਹਤ ਸਹੂਲਤਾਂ ਨੂੰ ਹੋਰ ਪ੍ਰਭਾਵਸ਼ਾਲੀ ਢੰਗ ਨਾਲ ਪਹੁੰਚਾਉਣ ’ਤੇ ਵੀ ਚਰਚਾ ਹੋਈ।
ਸਿਹਤ ਮੰਤਰੀ ਨੇ ਆਸ਼ਾ ਵਰਕਰਾਂ ਦੀ ਭੂਮਿਕਾ ਨੂੰ ਅਹਿਮ ਦੱਸਦਿਆਂ ਕਿਹਾ ਕਿ ਉਹ ਸਰਕਾਰ ਅਤੇ ਆਮ ਲੋਕਾਂ ਵਿਚਕਾਰ ਸਿਹਤ ਸੇਵਾਵਾਂ ਦੀ ਮਹੱਤਵਪੂਰਨ ਕੜੀ ਹਨ।


















