ਬਰਨਾਲਾ, 30 ਅਗਸਤ 2025 Aj Di Awaaj
Punjab Desk : ਡਿਪਟੀ ਕਮਿਸ਼ਨਰ ਬਰਨਾਲਾ ਸ੍ਰੀ ਟੀ ਬੈਨਿਥ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਸਿਹਤ ਵਿਭਾਗ ਦੀਆਂ ਟੀਮਾਂ ਵਲੋਂ ਪਿੰਡਾਂ ਅਤੇ ਸ਼ਹਿਰਾਂ ਵਿੱਚ ਮੀਂਹ ਤੋਂ ਪ੍ਰਭਾਵਿਤ ਖੇਤਰਾਂ ਵਿਚ ਸਿਹਤ ਸਰਵੇਖਣ ਕੀਤਾ ਜਾ ਰਿਹਾ ਹੈ।
ਇਹ ਜਾਣਕਾਰੀ ਦਿੰਦੇ ਹੋਏ ਸਿਵਲ ਸਰਜਨ ਡਾ. ਬਲਜੀਤ ਸਿੰਘ ਨੇ ਦੱਸਿਆ ਕਿ ਸਿਹਤ ਵਿਭਾਗ ਦੀਆਂ ਆਸ਼ਾ ਵਰਕਰ, ਏਐਨਐਮ, ਐਮ ਪੀ ਡਬਲਯੂ ਅਤੇ ਹੋਰ ਸਟਾਫ ਵਲੋਂ ਪਿੰਡਾਂ ਅਤੇ ਸ਼ਹਿਰਾਂ ਵਿੱਚ ਸਿਹਤ ਸਰਵੇਖਣ ਸ਼ੁਰੂ ਕੀਤਾ ਗਿਆ ਹੈ ਤਾਂ ਜੋ ਕਿ ਪਾਣੀ ਜਾਂ ਮੱਖੀ – ਮੱਛਰ ਤੋਂ ਬਿਮਾਰੀਆਂ ਜਾਂ ਚਮੜੀ ਆਦਿ ਦੀ ਇਨਫੈਕਸ਼ਨ ਬਾਰੇ ਜਾਂਚ ਕੀਤੀ ਜਾ ਸਕੇ ਅਤੇ ਇਨ੍ਹਾਂ ਸਿਹਤ ਸਮੱਸਿਆਵਾਂ ਤੋਂ ਬਚਾਅ ਦੇ ਪੱਖ ਤੋਂ ਲੋਕਾਂ ਨੂੰ ਜਾਗਰੂਕ ਕੀਤਾ ਜਾ ਸਕੇ।
ਓਨ੍ਹਾਂ ਦੱਸਿਆ ਕਿ ਟੀਮਾਂ ਵਲੋਂ ਪਹਿਲੇ ਪੜਾਅ ਵਿੱਚ ਜਿਆਦਾ ਪਾਣੀ ਖੜ੍ਹਨ ਵਾਲੇ ਸ਼ਹਿਰੀ ਖੇਤਰਾਂ ਅਤੇ ਪਿੰਡਾਂ ਵਿਚ ਸਰਵੇਖਣ ਕੀਤਾ ਜਾ ਰਿਹਾ ਹੈ।
ਓਨ੍ਹਾਂ ਦੱਸਿਆ ਕਿ ਇਸ ਤੋਂ ਇਲਾਵਾ ਸਿਹਤ ਵਿਭਾਗ ਵਲੋਂ ਮੀਂਹ ਕਾਰਨ ਉਪਜੀ ਸਥਿਤੀ ਦੇ ਮੱਦੇਨਜ਼ਰ 6 ਰੈਪਿਡ ਰਿਸਪਾਂਸ ਟੀਮਾਂ ( 2 ਟੀਮਾਂ ਬਰਨਾਲਾ, ਤਪਾ, ਧਨੌਲਾ, ਮਹਿਲਾ ਕਲਾਂ, ਭਦੌੜ ਅਤੇ 2 ਮੋਬਾਈਲ ਟੀਮਾਂ ਬਰਨਾਲਾ ਅਤੇ ਧਨੌਲਾ ਸਿਹਤ ਸੇਵਾਵਾਂ ਲਈ ਤਾਇਨਾਤ ਕੀਤੀਆਂ ਗਈਆਂ ਹਨ।














