ਸਿਹਤ ਟੀਮਾਂ ਵੱਲੋਂ ਸਰਕਾਰੀ ਦਫਤਰਾਂ ਵਿੱਚ ਲਾਰਵੇ ਦਾ ਕੀਤਾ ਗਿਆ ਨਿਰੀਖਣ

30

ਮਾਲੇਰਕੋਟਲਾ 22 ਅਗਸਤ 2025 AJ DI Awaaj

Punjab Desk :  ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਡਾ.ਬਲਵੀਰ ਸਿੰਘ ਵਲੋਂ ਦਿੱਤੇ ਦਿਸ਼ਾ ਨਿਰਦੇਸ਼ਾਂ ਅਤੇ ਸਿਵਲ ਸਰਜਨ ਮਾਲੇਰਕੋਟਲਾ ਡਾ. ਸੰਜੇ ਗੋਇਲ ਦੀ ਅਗਵਾਈ ਹੇਠ ਜ਼ਿਲ੍ਹਾ ਸਿਹਤ ਵਿਭਾਗ ਵੱਲੋਂ ਡੇਂਗੂ ਤੋਂ ਬਚਾਅ ਲਈ ਫਰਾਈ ਡੇਅ – ਡਰਾਈ ਡੇਅ ਮੁਹਿੰਮ ਤਹਿਤ ਸਰਕਾਰੀ ਦਫਤਰਾਂ ਸਮੇਤ ਵੱਖ- ਵੱਖ ਥਾਵਾਂ ਤੇ ਲਾਰਵੇ ਦਾ ਨਿਰੀਖਣ ਕੀਤਾ ਗਿਆ। ਜਿਲ੍ਹਾ ਐਪੀਡੀਮਾਲੋਜਿਸਟ ਡਾ.ਮੁਨੀਰ ਮੁਹੰਮਦ  ਨੇ ਜਾਣਕਾਰੀ ਦਿੰਦਿਆ ਦੱਸਿਆ ਕਿ ਇਸ ਮੁਹਿੰਮ ਤਹਿਤ ਮਲਟੀਪਰਪਜ ਹੈਲਥ ਟੀਮਾਂ ਵੱਲੋਂ ਡੇਂਗੂ ਤੋਂ ਬਚਾਅ ਲਈ ਸਰਗਰਮੀ ਨਾਲ ਕੰਮ ਕਰਦਿਆਂ ਤਕਰੀਬਨ 3327 ਪਾਣੀ ਦੇ ਕੰਟੇਨਰ ਚੈੱਕ ਕੀਤੇ ਗਏ। ਇਸ ਚੈਕਿੰਗ ਦੌਰਾਨ 19 ਥਾਵਾਂ ਤੋਂ ਲਾਰਵਾ ਮਿਲਿਆ ਜਿਸਨੂੰ ਮੌਕੇ ਤੇ ਨਸ਼ਟ ਕਰਵਾਇਆ ਗਿਆ ।

                    ਇਸ ਮੌਕੇ ਸਿਵਲ ਸਰਜਨ ਡਾ. ਸੰਜੇ ਗੋਇਲ ਨੇ ਕਿਹਾ ਕਿ ਜ਼ਿਲ੍ਹੇ ਦੇ ਲੋਕਾਂ ਨੂੰ ਡੇਂਗੂ ਦੀ ਬਿਮਾਰੀ ਤੋਂ ਬਚਾਉਣ ਲਈ ਸਿਹਤ ਵਿਭਾਗ ਪੂਰੀ ਤਰ੍ਹਾਂ ਸਰਗਰਮੀ ਹੈ। ਉਹਨਾਂ ਕਿਹਾ ਕਿ ਸਿਹਤ ਵਿਭਾਗ ਵੱਲੋਂ ਹਰ ਸ਼ੁੱਕਰਵਾਰ ਨੂੰ ਮੁੱਖ ਦਫ਼ਤਰ ਦੀਆਂ ਹਦਾਇਤਾਂ ਅਨੁਸਾਰ  ਵੱਖ – ਵੱਖ ਥਾਵਾਂ ਤੇ ਜਾ ਕੇ ਲਾਰਵੇ ਦਾ ਨਿਰੀਖਣ ਕੀਤਾ ਜਾਂਦਾ ਹੈ। ਉਨ੍ਹਾਂ  ਲੋਕਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਲੋਕ ਸਾਫ਼ ਸਫ਼ਾਈ ਦਾ ਪੂਰਾ ਖ਼ਿਆਲ ਰੱਖਿਆ ਜਾਵੇ ਅਤੇ ਕਿਤੇ ਵੀ ਵਾਧੂ ਪਾਣੀ ਇੱਕਠਾ ਨਾ ਹੋਣ ਦਿੱਤਾ ਜਾਵੇ। ਉਹਨਾਂ ਕਿਹਾ ਕਿ ਮੱਛਰ ਨੂੰ ਪੈਦਾ ਹੋਣ ਤੋਂ ਰੋਕਣ ਤੇ ਮੱਛਰ ਦੇ ਕੱਟਣ ਤੋਂ ਬਚਣਾ ਹੀ ਡੇਂਗੂ ਦੀ ਰੋਕਥਾਮ ਲਈ ਪਹਿਲਾ ਕਦਮ ਹੈ । ਇਸ ਮੌਕੇ ਸਹਾਇਕ ਸਿਵਲ ਸਰਜਨ ਡਾ. ਸਜ਼ੀਲਾ ਖਾਨ, ਜਿਲ੍ਹਾ ਸਿਹਤ ਅਫ਼ਸਰ ਡਾ. ਪੁਨੀਤ ਸਿੱਧੂ, ਡਿਪਟੀ ਮੈਡੀਕਲ ਕਮਿਸ਼ਨਰ ਡਾ. ਰਿਸ਼ਮਾ ਭੌਰਾ, ਮਾਸ ਮੀਡੀਆ ਅਫ਼ਸਰ ਰਣਵੀਰ ਸਿੰਘ ਢੰਡੇ, ਐਨ.ਵੀ.ਬੀ.ਡੀ.ਸੀ.ਪੀ ਵਿੰਗ ਤੋਂ ਮੁਹੰਮਦ ਰਾਸ਼ਿਦ, ਰਾਜੇਸ਼ ਰਿਖੀ, ਵਿਕਰਮਜੀਤ ਸਿੰਘ, ਸੁਖਵਿੰਦਰ ਸਿੰਘ ਸਮੇਤ ਸਿਹਤ ਵਿਭਾਗ ਦੇ ਕਰਮਚਾਰੀ ਹਾਜ਼ਰ ਸਨ