ਚੰਡੀਗੜ੍ਹ: 23 Sep 2026 AJ DI Awaaj
Chandigarh Desk : ਪੰਜਾਬ ਦੇ ਕੈਬਨਿਟ ਮੰਤਰੀ ਸੰਜੀਵ ਅਰੋੜਾ ਦੀ ਨਿਯਮਤ ਜ਼*ਮਾਨਤ ਪਟੀਸ਼ਨ ’ਤੇ ਅੱਜ ਪੰਜਾਬ ਤੇ ਹਰਿਆਣਾ ਹਾਈਕੋਰਟ ਵਿੱਚ ਸੁਣਵਾਈ ਹੋਵੇਗੀ। ਅਰੋੜਾ ਇਸ ਸਮੇਂ ਗੁਰੂਗ੍ਰਾਮ ਜੇ*ਲ੍ਹ ਵਿੱਚ ਨਿਆਂਇਕ ਹਿਰਾਸਤ ਅਧੀਨ ਹਨ।
ਇਸ ਤੋਂ ਪਹਿਲਾਂ ਗੁਰੂਗ੍ਰਾਮ ਦੀ ਵਿਸ਼ੇਸ਼ PMLA ਅਦਾਲਤ ਨੇ 15 ਜੂਨ ਨੂੰ ਅਰੋੜਾ ਦੀ ਜ਼*ਮਾਨਤ ਅਰਜ਼ੀ ਰੱਦ ਕਰ ਦਿੱਤੀ ਸੀ। ਇਸ ਤੋਂ ਬਾਅਦ ਉਨ੍ਹਾਂ ਨੇ ਹਾਈਕੋਰਟ ਦਾ ਰੁਖ ਕੀਤਾ, ਜਿੱਥੇ ਮਾਮਲੇ ਦੀ ਸੁਣਵਾਈ ਜਾਰੀ ਹੈ।
ਇਹ ਮਾਮਲਾ ਇਨਫੋਰਸਮੈਂਟ ਡਾਇਰੈਕਟੋਰੇਟ (ED) ਦੀ ਮਨੀ ਲਾਂਡਰਿੰਗ ਜਾਂਚ ਨਾਲ ਸਬੰਧਤ ਹੈ। ED ਨੇ 9 ਮਈ ਨੂੰ ਸੰਜੀਵ ਅਰੋੜਾ ਨੂੰ ਕਥਿਤ ਮਨੀ ਲਾਂਡਰਿੰਗ ਮਾਮਲੇ ਵਿੱਚ ਗ੍ਰਿ*ਫ਼ਤਾਰ ਕੀਤਾ ਸੀ। ਬਾਅਦ ਵਿੱਚ ਅਦਾਲਤ ਦੇ ਹੁਕਮਾਂ ’ਤੇ ਉਨ੍ਹਾਂ ਨੂੰ ਨਿਆਂਇਕ ਹਿਰਾਸਤ ਵਿੱਚ ਭੇਜ ਦਿੱਤਾ ਗਿਆ।
ਜਾਂਚ ਏਜੰਸੀ ਦਾ ਦੋਸ਼ ਹੈ ਕਿ ਮੋਬਾਈਲ ਫੋਨਾਂ ਦੀ ਕਥਿਤ ਜਾਅਲੀ ਖਰੀਦ-ਫਰੋਖ਼ਤ ਅਤੇ ਨਿਰਯਾਤ ਨਾਲ ਜੁੜੀਆਂ ਗਤੀਵਿਧੀਆਂ ਰਾਹੀਂ ਕਰੀਬ 102.5 ਕਰੋੜ ਰੁਪਏ ਦੀ ਅਪਰਾਧਿਕ ਆਮਦਨ ਪੈਦਾ ਕੀਤੀ ਗਈ। ED ਵੱਲੋਂ ਇਸ ਮਾਮਲੇ ਵਿੱਚ ਚਾਰਜਸ਼ੀਟ ਵੀ ਦਾਇਰ ਕੀਤੀ ਜਾ ਚੁੱਕੀ ਹੈ।
ਦੂਜੇ ਪਾਸੇ, ਸੰਜੀਵ ਅਰੋੜਾ ਵੱਲੋਂ ਹਾਈਕੋਰਟ ਵਿੱਚ ਨਿਯਮਤ ਜ਼ਮਾਨਤ ਦੀ ਮੰਗ ਕੀਤੀ ਗਈ ਹੈ। ਇਸ ਤੋਂ ਪਹਿਲਾਂ ਹਾਈਕੋਰਟ ਨੇ ED ਨੂੰ ਮਾਮਲੇ ਨਾਲ ਸਬੰਧਤ ਸਟੇਟਸ ਰਿਪੋਰਟ ਪੇਸ਼ ਕਰਨ ਦੇ ਨਿਰਦੇਸ਼ ਦਿੱਤੇ ਸਨ।
ਜਾਂਚ ਦੌਰਾਨ ED ਵੱਲੋਂ ਅਰੋੜਾ ਨਾਲ ਸਬੰਧਤ ਕੰਪਨੀਆਂ ਅਤੇ ਹੋਰ ਵਿਅਕਤੀਆਂ ਦੀ ਭੂਮਿਕਾ ਦੀ ਵੀ ਜਾਂਚ ਕੀਤੀ ਗਈ ਹੈ। ਏਜੰਸੀ ਦੀ ਜਾਂਚ ਕਥਿਤ ਵਿੱਤੀ ਲੈਣ-ਦੇਣ, ਪੈਸੇ ਦੇ ਸਰੋਤਾਂ ਅਤੇ ਉਨ੍ਹਾਂ ਨਾਲ ਜੁੜੀਆਂ ਗਤੀਵਿਧੀਆਂ ’ਤੇ ਕੇਂਦਰਿਤ ਰਹੀ ਹੈ।
ਹੁਣ ਅੱਜ ਦੀ ਸੁਣਵਾਈ ਵਿੱਚ ਹਾਈਕੋਰਟ ਅਰੋੜਾ ਦੀ ਨਿਯਮਤ ਜ਼ਮਾਨਤ ਪਟੀਸ਼ਨ ’ਤੇ ਦੋਵਾਂ ਧਿਰਾਂ ਦੀਆਂ ਦਲੀਲਾਂ ਸੁਣੇਗੀ। ED ਅਤੇ ਅਰੋੜਾ ਦੇ ਵਕੀਲ ਅਦਾਲਤ ਸਾਹਮਣੇ ਆਪੋ-ਆਪਣੇ ਪੱਖ ਰੱਖਣਗੇ। ਸੁਣਵਾਈ ਤੋਂ ਬਾਅਦ ਹੀ ਪਤਾ ਲੱਗੇਗਾ ਕਿ ਹਾਈਕੋਰਟ ਇਸ ਮਾਮਲੇ ਵਿੱਚ ਕੀ ਅਗਲਾ ਕਾਨੂੰਨੀ ਕਦਮ ਤੈਅ ਕਰਦੀ ਹੈ।



















