ਖਾਦਾਂ ਦੀ ਖਰੀਦ ਦੌਰਾਨ ਟੈਗਿੰਗ ਦੀ ਸਮੱਸਿਆ ਦੇ ਹੱਲ ਲਈ ਹੈਲਪਲਾਈਨ ਨੰਬਰ ਜਾਰੀ

1

ਫਰੀਦਕੋਟ, 14 ਅਗਸਤ 2026 AJ DI Awaaj

 Punjab Desk :   ਡਾਇਰੈਕਟਰ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ, ਪੰਜਾਬ ਡਾ. ਗੁਰਜੀਤ ਸਿੰਘ  ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਕਿਸਾਨਾਂ ਨੂੰ ਖਾਦਾਂ ਦੀ ਖਰੀਦ ਦੌਰਾਨ ਆ ਰਹੀ ਟੈਗਿੰਗ ਦੀ ਸਮੱਸਿਆ ਦਾ ਹੱਲ ਕਰਨ ਲਈ ਜ਼ਿਲ੍ਹਾ ਫਰੀਦਕੋਟ ਵੱਲੋਂ ਹੈਲਪਲਾਈਨ ਨੰਬਰ 99156-54422 ਜਾਰੀ ਕੀਤਾ ਗਿਆ ਹੈ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਮੁੱਖ ਖੇਤੀਬਾੜੀ ਅਫ਼ਸਰ ਫਰੀਦਕੋਟ ਡਾ. ਗੁਰਪ੍ਰੀਤ ਸਿੰਘ ਨੇ ਦੱਸਿਆ ਕਿ ਪਿਛਲੇ ਕੁਝ ਦਿਨਾਂ ਦੌਰਾਨ ਖਾਦਾਂ ਦੀ ਵਿਕਰੀ ਸਮੇਂ ਟੈਗਿੰਗ ਦੀ ਸਮੱਸਿਆ ਇੱਕ ਮੁੱਖ ਮੁੱਦਾ ਬਣ ਕੇ ਸਾਹਮਣੇ ਆਈ ਹੈ। ਉਨ੍ਹਾਂ ਕਿਹਾ ਕਿ ਕਿਸਾਨਾਂ ਨੂੰ ਆ ਰਹੀਆਂ ਟੈਗਿੰਗ ਸਬੰਧੀ ਮੁਸ਼ਕਿਲਾਂ ਦੇ ਤੁਰੰਤ ਹੱਲ ਲਈ ਜ਼ਿਲ੍ਹਾ ਪੱਧਰ ਤੇ ਹੈਲਪਲਾਈਨ ਨੰਬਰ 99156-54422 ਜਾਰੀ ਕੀਤਾ ਗਿਆ ਹੈ।

ਉਨ੍ਹਾਂ ਕਿਹਾ ਕਿ ਜੇਕਰ ਕਿਸੇ ਵੀ ਕਿਸਾਨ ਨੂੰ ਕੋਈ ਡੀਲਰ ਖਾਦ ਖਰੀਦਣ ਸਮੇਂ ਹੋਰ ਖੇਤੀ ਸਮੱਗਰੀ ਜ਼ਰੂਰੀ ਤੌਰ ਤੇ ਲੈਣ ਲਈ ਮਜਬੂਰ ਕਰਦਾ ਹੈ ਤਾਂ ਉਹ ਉਕਤ ਹੈਲਪਲਾਈਨ ਨੰਬਰ ਤੇ ਸੰਪਰਕ ਕਰਕੇ ਆਪਣੀ ਸ਼ਿਕਾਇਤ ਤੁਰੰਤ ਦਰਜ ਕਰਵਾ ਸਕਦਾ ਹੈ।

ਮੁੱਖ ਖੇਤੀਬਾੜੀ ਅਫ਼ਸਰ ਨੇ ਜ਼ਿਲ੍ਹੇ ਦੇ ਸਮੂਹ ਖਾਦ ਵਿਕਰੇਤਾਵਾਂ ਨੂੰ ਵੀ ਹਦਾਇਤ ਕੀਤੀ ਕਿ ਕਿਸਾਨਾਂ ਨੂੰ ਖਾਦਾਂ ਦੀ ਵਿਕਰੀ ਸਮੇਂ ਕਿਸੇ ਵੀ ਕਿਸਮ ਦੀ ਬੇਲੋੜੀ ਖੇਤੀ ਸਮੱਗਰੀ ਖਰੀਦਣ ਲਈ ਮਜਬੂਰ ਨਾ ਕੀਤਾ ਜਾਵੇ। ਉਨ੍ਹਾਂ ਚਿਤਾਵਨੀ ਦਿੱਤੀ ਕਿ ਜੇਕਰ ਕਿਸੇ ਵੀ ਡੀਲਰ ਵਿਰੁੱਧ ਟੈਗਿੰਗ ਸਬੰਧੀ ਸ਼ਿਕਾਇਤ ਪ੍ਰਾਪਤ ਹੁੰਦੀ ਹੈ ਤਾਂ ਉਸ ਵਿਰੁੱਧ ਸਖ਼ਤ ਕਾਨੂੰਨੀ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ।

ਉਨ੍ਹਾਂ ਕਿਸਾਨਾਂ ਨੂੰ ਅਪੀਲ ਕੀਤੀ ਕਿ ਖਾਦਾਂ ਦੀ ਖਰੀਦ ਸਮੇਂ ਜੇਕਰ ਉਨ੍ਹਾਂ ਨੂੰ ਕਿਸੇ ਕਿਸਮ ਦੀ ਟੈਗਿੰਗ ਜਾਂ ਹੋਰ ਸਮੱਸਿਆ ਦਾ ਸਾਹਮਣਾ ਕਰਨਾ ਪੈਂਦਾ ਹੈ ਤਾਂ ਉਹ ਬਿਨਾਂ ਕਿਸੇ ਝਿਜਕ ਦੇ ਹੈਲਪਲਾਈਨ ਨੰਬਰ 99156-54422 ਤੇ ਸੰਪਰਕ ਕਰਨ