Punjab 08 May 2026 AJ DI Awaaj
Punjab Desk : ਜਲੰਧਰ ਅਤੇ ਅੰਮ੍ਰਿਤਸਰ ਵਿੱਚ ਹੋਏ ਧ*ਮਾਕਿਆਂ ਤੋਂ ਬਾਅਦ ਪੰਜਾਬ ਭਰ ਵਿੱਚ ਸੁਰੱਖਿਆ ਏਜੰਸੀਆਂ ਨੂੰ ਹਾਈ ਅਲਰਟ ‘ਤੇ ਰੱਖਿਆ ਗਿਆ ਹੈ। ਸੰਭਾਵੀ ਖ਼ਤਰੇ ਨੂੰ ਦੇਖਦਿਆਂ ਸਰਹੱਦੀ ਅਤੇ ਸੰਵੇਦਨਸ਼ੀਲ ਖੇਤਰਾਂ ਵਿੱਚ ਸੁਰੱਖਿਆ ਪ੍ਰਬੰਧ ਕੜੇ ਕਰ ਦਿੱਤੇ ਗਏ ਹਨ।
ਪਠਾਨਕੋਟ ਵਿੱਚ ਅੰਤਰਰਾਜੀ ਚੌਕੀਆਂ ਅਤੇ ਜੰਗਲੀ ਇਲਾਕਿਆਂ ਵਿੱਚ ਵੱਡੇ ਪੱਧਰ ‘ਤੇ ਤਲਾਸ਼ੀ ਮੁਹਿੰਮ ਚਲਾਈ ਗਈ। ਇਹ ਕਾਰਵਾਈ ਡੀਐਸਪੀ ਸੁਰੱਖਿਆ ਝਿਲਮਿਲ ਸਿੰਘ ਅਤੇ ਐਸਐਚਓ ਮਾਮੂਨ ਇੰਸਪੈਕਟਰ ਪ੍ਰੀਤੀ ਦੀ ਅਗਵਾਈ ਹੇਠ ਕੀਤੀ ਗਈ। ਇਸ ਸਾਂਝੇ ਆਪ੍ਰੇਸ਼ਨ ਵਿੱਚ ਪੰਜਾਬ ਪੁਲਿਸ, ਫੌਜ, ਐਸਓਜੀ ਅਤੇ ਕਮਾਂਡੋ ਟੀਮਾਂ ਨੇ ਹਿੱਸਾ ਲਿਆ।

ਜਾਣਕਾਰੀ ਮੁਤਾਬਕ ਕਰੀਬ 20 ਕਮਾਂਡੋਆਂ ਦੀ ਟੀਮ ਨੇ ਹਰਿਆਲ, ਚੱਕੀ ਅਤੇ ਨੇੜਲੇ ਜੰਗਲੀ ਖੇਤਰਾਂ ਵਿੱਚ ਡੂੰਘੀ ਤਲਾਸ਼ੀ ਕੀਤੀ। ਸੁਰੱਖਿਆ ਬਲਾਂ ਨੇ ਫੌਜ ਦੇ ਟੀਸੀਪੀ ਗੇਟ ਸਮੇਤ ਕਈ ਸੰਵੇਦਨਸ਼ੀਲ ਥਾਵਾਂ ਦੀ ਜਾਂਚ ਕੀਤੀ ਅਤੇ ਜੰਗਲਾਂ ਤੇ ਪਿੰਡਾਂ ਵਿੱਚ ਆਉਣ-ਜਾਣ ਵਾਲੇ ਲੋਕਾਂ ‘ਤੇ ਨਿਗਰਾਨੀ ਰੱਖੀ।
ਇਸ ਤੋਂ ਇਲਾਵਾ ਪਿੰਡ ਕਰੌਲੀ, ਫੰਗਟੋਲੀ ਅਤੇ ਫੌਜੀ ਖੇਤਰਾਂ ਨਾਲ ਲੱਗਦੇ ਇਲਾਕਿਆਂ ਵਿੱਚ ਵੀ ਪੁਲਿਸ ਅਤੇ ਫੌਜ ਵੱਲੋਂ ਸਾਂਝਾ ਸਰਚ ਆਪ੍ਰੇਸ਼ਨ ਚਲਾਇਆ ਗਿਆ। ਸੁਰੱਖਿਆ ਏਜੰਸੀਆਂ ਨੇ ਹਰ ਸ਼ੱਕੀ ਥਾਂ ਦੀ ਜਾਂਚ ਕਰਦਿਆਂ ਲੋਕਾਂ ਨੂੰ ਚੌਕਸ ਰਹਿਣ ਦੀ ਅਪੀਲ ਕੀਤੀ ਹੈ।
ਅਧਿਕਾਰੀਆਂ ਦਾ ਕਹਿਣਾ ਹੈ ਕਿ ਮੌਜੂਦਾ ਹਾਲਾਤਾਂ ਨੂੰ ਦੇਖਦੇ ਹੋਏ ਕਿਸੇ ਵੀ ਤਰ੍ਹਾਂ ਦਾ ਜੋਖਮ ਨਹੀਂ ਲਿਆ ਜਾਵੇਗਾ ਅਤੇ ਆਉਣ ਵਾਲੇ ਦਿਨਾਂ ਵਿੱਚ ਵੀ ਸਰਚ ਆਪ੍ਰੇਸ਼ਨ ਜਾਰੀ ਰਹਿਣਗੇ।














