ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਪੰਜਾਬ ਭਰ ਵਿੱਚ ਇਤਿਹਾਸਕ ਸਮਾਗਮ

3

September 30,2026 Aj DI Awaaj

Punjab Desk:  ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪਾਵਨ ਪ੍ਰਕਾਸ਼ ਪੁਰਬ ਨੂੰ ਸਮਰਪਿਤ ਪੰਜਾਬ ਭਰ ਵਿੱਚ ਵੱਖ-ਵੱਖ ਇਤਿਹਾਸਕ ਸਮਾਗਮ ਕਰਵਾਏ ਜਾ ਰਹੇ ਹਨ। ਇਨ੍ਹਾਂ ਸਮਾਗਮਾਂ ਰਾਹੀਂ ਨੌਜਵਾਨ ਪੀੜ੍ਹੀ ਨੂੰ ਗੁਰੂ ਸਾਹਿਬ ਦੀ ਅੰਮ੍ਰਿਤਮਈ ਬਾਣੀ, ਮਹਾਨ ਵਿਚਾਰਾਂ ਅਤੇ ਮਨੁੱਖਤਾ ਦੀ ਭਲਾਈ ਦਾ ਸੰਦੇਸ਼ ਦੇਣ ਲਈ ਪ੍ਰੇਰਿਤ ਕੀਤਾ ਜਾ ਰਿਹਾ ਹੈ।

ਇਨ੍ਹਾਂ ਸਮਾਗਮਾਂ ਦਾ ਉਦੇਸ਼ ਗੁਰੂ ਸਾਹਿਬ ਦੀਆਂ ਸਿੱਖਿਆਵਾਂ ਨੂੰ ਨਵੀਂ ਪੀੜ੍ਹੀ ਤੱਕ ਪਹੁੰਚਾਉਣਾ ਅਤੇ ਸਮਾਜ ਵਿੱਚ ਭਾਈਚਾਰਕ ਸਾਂਝ, ਬਰਾਬਰੀ ਤੇ ਸਦਭਾਵਨਾ ਦੀ ਭਾਵਨਾ ਨੂੰ ਮਜ਼ਬੂਤ ਕਰਨਾ ਹੈ। ਗੁਰੂ ਸਾਹਿਬ ਦੀ ਪਵਿੱਤਰ ਬਾਣੀ ਨਾਲ ਜੁੜ ਕੇ ਮਨੁੱਖ ਆਪਣੇ ਜੀਵਨ ਨੂੰ ਸੱਚ, ਸੇਵਾ ਅਤੇ ਸਦਾਚਾਰ ਦੇ ਮਾਰਗ ‘ਤੇ ਲੈ ਜਾ ਸਕਦਾ ਹੈ।