ਫਿਰੋਜ਼ਪੁਰ 16 ਦਸੰਬਰ 2025 AJ DI Awaaj
Punjab Desk : ਜ਼ਿਲ੍ਹਾ ਮੈਜਿਸਟਰੇਟ ਫਿਰੋਜ਼ਪੁਰ ਦੀਪਸ਼ਿਖਾ ਸ਼ਰਮਾ ਆਈ.ਏ.ਐਸ ਵੱਲੋਂ ਜ਼ਿਲ੍ਹਾ ਪ੍ਰੀਸ਼ਦ ਅਤੇ ਬਲਾਕ ਸੰਮਤੀ 2025 ਦੀਆਂ ਚੋਣਾਂ ਦੀ ਗਿਣਤੀ ਲਈ ਬਣਾਏ ਗਏ ਗਿਣਤੀ ਕੇਂਦਰਾਂ ਵਾਲੇ ਸਕੂਲਾਂ ਵਿੱਚ 17 ਦਸੰਬਰ 2025 ਨੂੰ ਵਿਦਿਆਰਥੀਆਂ ਲਈ ਛੁੱਟੀ ਘੋਸ਼ਿਤ ਕੀਤੀ ਗਈ ਹੈ।
ਜ਼ਿਲ੍ਹਾ ਮੈਜਿਸਟਰੇਟ ਨੇ ਦੱਸਿਆ ਕਿ ਕੱਲ ਮਿਤੀ 17 ਦਸੰਬਰ 2025 ਨੂੰ ਜ਼ਿਲ੍ਹਾ ਪ੍ਰੀਸ਼ਦ ਅਤੇ ਬਲਾਕ ਸੰਮਤੀ ਦੀਆਂ ਚੋਣਾਂ ਦੀ ਗਿਣਤੀ ਹੋਣੀ ਹੈ ਚੋਣਾਂ ਦੀ ਗਿਣਤੀ ਲਈ ਵੱਖ ਵੱਖ ਗਿਣਤੀ ਕੇਂਦਰ ਬਣਾੲ ਗਏ ਹਨ ਅਤੇ ਜਿਨ੍ਹਾਂ ਵਿੱਚ ਕੁੱਝ ਸਕੂਲ ਸੀਨੀਅਰ ਸੈਕੰਡਰੀ ਸਕੂਲ (ਲੜਕੇ) ਗੁਰੂਹਰਸਹਾਏ, ਸੀਨੀਅਰ ਸੈਕੰਡਰੀ ਸਕੂਲ (ਲੜਕੇ) ਮਮਦੋਟ, ਮਨੋਹਰ ਲਾਲ ਮੈਮੋਰੀਅਲ ਸੀਨੀਅਰ ਸੈਕੰਡਰੀ ਸਕੂਲ ਫਿਰੋਜ਼ਪੁਰ ਛਾਉਣੀ, ਸੀਨੀਅਰ ਸੈਕੰਡਰੀ ਸਕੂਲ (ਲੜਕੇ) ਮੱਖੂ ਵੀ ਸ਼ਾਮਲ ਹਨ। ਉਨ੍ਹਾਂ ਦੱਸਿਆ ਕਿ ਗਿਣਤੀ ਕੇਂਦਰਾਂ ਤੇ ਅਮਨ ਤੇ ਕਾਨੂੰਨ ਦੀ ਸਥਿਤੀ ਨੂੰ ਬਰਕਰਾਰ ਰੱਖਣ ਅਤੇ ਵਿਦਿਆਰਥੀਆਂ ਦੀ ਸੁਰੱਖਿਆ ਦੇ ਮੱਦੇਨਜਰ ਉਕਤ ਗਿਣਤੀ ਕੇਂਦਰਾਂ (ਸਕੂਲਾਂ) ਵਿਚ 17 ਦਸੰਬਰ 2025 ਨੂੰ ਵਿਦਿਆਰਥੀਆਂ ਲਈ ਛੁੱਟੀ ਘੋਸ਼ਿਤ ਕੀਤੀ ਜਾਂਦੀ ਹੈ।














