ਰੱਖੜ ਪੁੰਨਿਆ ਮੇਲੇ ਦੇ ਮੱਦੇਨਜ਼ਰ 18 ਸਕੂਲਾਂ ਵਿੱਚ 27 ਤੋਂ 29 ਅਗਸਤ ਤੱਕ ਛੁੱਟੀ

16

ਅੰਮ੍ਰਿਤਸਰ: 26 Aug 2026 AJ DI Awaaj

Punjab Desk :  ਰੱਖੜ ਪੁੰਨਿਆ ਦੇ ਮੇਲੇ ਦੇ ਮੱਦੇਨਜ਼ਰ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਬਾਬਾ ਬਕਾਲਾ ਸਾਹਿਬ ਖੇਤਰ ਦੇ 18 ਸਕੂਲਾਂ ਵਿੱਚ 27 ਅਗਸਤ ਤੋਂ 29 ਅਗਸਤ 2026 ਤੱਕ ਛੁੱਟੀਆਂ ਦਾ ਐਲਾਨ ਕੀਤਾ ਗਿਆ ਹੈ।

ਡਿਪਟੀ ਕਮਿਸ਼ਨਰ ਅੰਮ੍ਰਿਤਸਰ ਦਲਵਿੰਦਰਜੀਤ ਸਿੰਘ ਵੱਲੋਂ ਜਾਰੀ ਹੁਕਮਾਂ ਅਨੁਸਾਰ ਇਹ ਛੁੱਟੀ ਬਾਬਾ ਬਕਾਲਾ ਸਾਹਿਬ ਅਤੇ ਇਸ ਦੇ ਆਸ-ਪਾਸ ਦੇ ਇਲਾਕਿਆਂ ਵਿੱਚ ਸਥਿਤ ਸਰਕਾਰੀ ਅਤੇ ਨਿੱਜੀ ਸਕੂਲਾਂ ’ਤੇ ਲਾਗੂ ਹੋਵੇਗੀ।

ਛੁੱਟੀ ਵਾਲੇ ਸਕੂਲਾਂ ਵਿੱਚ ਸਰਕਾਰੀ ਹਾਈ ਸਕੂਲ ਬਾਬਾ ਬਕਾਲਾ,

ਦਸਮੇਸ਼ ਪਬਲਿਕ ਸਕੂਲ ਬਾਬਾ ਬਕਾਲਾ,

ਸਰਕਾਰੀ ਮਿਡਲ ਸਕੂਲ ਛਾਪਿਆਂਵਾਲੀ,

ਸਰਕਾਰੀ ਮਿਡਲ ਸਕੂਲ ਉਮਰਾਂਨੰਗਲ,

ਸਰਕਾਰੀ ਮਿਡਲ ਸਕੂਲ ਠੱਠੀਆਂ,

ਮਾਤਾ ਗੰਗਾ ਸੀਨੀਅਰ ਸੈਕੰਡਰੀ ਸਕੂਲ ਬਾਬਾ ਬਕਾਲਾ,

ਜੀ.ਟੀ.ਬੀ. ਸਕੂਲ ਬਾਬਾ ਬਕਾਲਾ,

ਨਿਊ ਸੈਂਚਰੀ ਪਬਲਿਕ ਸਕੂਲ ਛਾਪਿਆਂਵਾਲੀ,

ਸੇਂਟ ਸੋਲਜ਼ਰ ਪਬਲਿਕ ਸਕੂਲ ਠੱਠੀਆਂ

ਸੰਤ ਮਾਝਾ ਸਿੰਘ ਕਰਮਜੋਤ ਸੀਨੀਅਰ ਸੈਕੰਡਰੀ ਸਕੂਲ ਬਾਬਾ ਬਕਾਲਾ ਸ਼ਾਮਲ ਹਨ।

ਇਸ ਤੋਂ ਇਲਾਵਾ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਸਠਿਆਲਾ, ਸਰਕਾਰੀ ਕੰਨਿਆ ਹਾਈ ਸਕੂਲ ਸਠਿਆਲਾ, ਸਰਕਾਰੀ ਐਲੀਮੈਂਟਰੀ ਸਕੂਲ ਬਾਬਾ ਬਕਾਲਾ (ਲੜਕੇ), ਸਰਕਾਰੀ ਐਲੀਮੈਂਟਰੀ ਸਕੂਲ ਛਾਪਿਆਂਵਾਲੀ ਅਤੇ ਸਰਕਾਰੀ ਐਲੀਮੈਂਟਰੀ ਸਕੂਲ ਉਮਰਾਂਨੰਗਲ ਸਮੇਤ ਹੋਰ ਸਬੰਧਤ ਸਕੂਲਾਂ ਵਿੱਚ ਵੀ ਛੁੱਟੀ ਰਹੇਗੀ।

ਜ਼ਿਲ੍ਹਾ ਪ੍ਰਸ਼ਾਸਨ ਨੇ ਸਬੰਧਤ ਅਧਿਕਾਰੀਆਂ ਨੂੰ ਹੁਕਮਾਂ ਦੀ ਸਖ਼ਤੀ ਨਾਲ ਪਾਲਣਾ ਯਕੀਨੀ ਬਣਾਉਣ ਦੇ ਨਿਰਦੇਸ਼ ਦਿੱਤੇ ਹਨ। ਪ੍ਰਸ਼ਾਸਨ ਮੁਤਾਬਕ ਇਹ ਫੈਸਲਾ ਰੱਖੜ ਪੁੰਨਿਆ ਦੇ ਮੇਲੇ ਦੌਰਾਨ ਬਾਬਾ ਬਕਾਲਾ ਸਾਹਿਬ ਖੇਤਰ ਵਿੱਚ ਲੋਕਾਂ ਦੀ ਸਹੂਲਤ, ਆਵਾਜਾਈ ਅਤੇ ਪ੍ਰਬੰਧਾਂ ਨੂੰ ਸੁਚਾਰੂ ਬਣਾਉਣ ਦੇ ਮੱਦੇਨਜ਼ਰ ਲਿਆ ਗਿਆ ਹੈ।