ਪੰਜਾਬ ਪੁਲਿਸ ਦੇ ਸਮੂਹ ਅਧਿਕਾਰੀਆਂ ਤੇ ਕਰਮਚਾਰੀਆਂ ਦੀਆਂ ਛੁੱਟੀਆਂ ਕੀਤਾ ਗਿਆ ਰੱਦ

123
logo

ਚੰਡੀਗੜ੍ਹ, 7 ਮਈ 2025 Aj Di Awaaj
ਪੰਜਾਬ ਪੁਲਿਸ ਵਿਭਾਗ ਨੇ ਸੂਬੇ ਦੀ ਸੁਰੱਖਿਆ ਅਤੇ ਪ੍ਰਬੰਧਕੀ ਲੋੜਾਂ ਨੂੰ ਧਿਆਨ ਵਿੱਚ ਰੱਖਦਿਆਂ, ਸਾਰੇ ਅਧਿਕਾਰੀਆਂ ਅਤੇ ਕਰਮਚਾਰੀਆਂ ਦੀਆਂ ਛੁੱਟੀਆਂ ’ਤੇ ਤੁਰੰਤ ਅਸਰ ਨਾਲ ਪੂਰੀ ਤਰ੍ਹਾਂ ਰੋਕ ਲਾ ਦਿੱਤੀ ਹੈ।

ਇਹ ਫੈਸਲਾ ਡਾਇਰੈਕਟਰ ਜਨਰਲ ਆਫ਼ ਪੁਲਿਸ (DGP) ਗੌਰਵ ਯਾਦਵ ਦੇ ਹੁਕਮਾਂ ‘ਤੇ ਲਿਆ ਗਿਆ ਹੈ। ਉਨ੍ਹਾਂ ਦੇ ਦਫ਼ਤਰ ਵੱਲੋਂ ਜਾਰੀ ਪੱਤਰ ਨੰਬਰ 2946-3045-E-3(3) ਰਾਹੀਂ ਸਾਫ਼ ਕੀਤਾ ਗਿਆ ਹੈ ਕਿ 7 ਮਈ ਤੋਂ ਅਗਲੇ ਹੁਕਮਾਂ ਤੱਕ ਕਿਸੇ ਵੀ ਅਧਿਕਾਰੀ ਜਾਂ ਕਰਮਚਾਰੀ ਨੂੰ ਛੁੱਟੀ ਮੰਜੂਰ ਨਹੀਂ ਕੀਤੀ ਜਾਵੇਗੀ।

ਇਹ ਕਦਮ ਸੂਬੇ ਵਿੱਚ ਆਉਣ ਵਾਲੀਆਂ ਸੰਭਾਵਿਤ ਪ੍ਰਸ਼ਾਸਕੀ ਜਾਂ ਸੁਰੱਖਿਆ ਸੰਬੰਧੀ ਚੁਣੌਤੀਆਂ ਦੇ ਮੱਦੇਨਜ਼ਰ ਲਿਆ ਗਿਆ ਹੈ, ਤਾਂ ਜੋ ਕਿਸੇ ਵੀ ਅਣਚਾਹੀ ਸਥਿਤੀ ਨਾਲ ਸਮੇਂ ਸਿਰ ਨਜਿੱਠਿਆ ਜਾ ਸਕੇ।