ਮਹਿਲਾ ਬੂਥ ਲੈਵਲ ਅਫਸਰਾਂ ਦਾ ਸਨਮਾਨ

21

ਸੰਗਰੂਰ, 10 ਮਾਰਚ 2026 AJ DI Awaaj

Punjab Desk :  ਅੰਤਰਰਾਸ਼ਟਰੀ ਮਹਿਲਾਂ ਦਿਵਸ ਸਬੰਧੀ ਕੀਤੇ ਉਪਰਾਲੇ ਤਹਿਤ ਜ਼ਿਲ੍ਹਾ ਸੰਗਰੂਰ ਅਧੀਨ ਆਉਂਦੇ ਪੰਜ ਵਿਧਾਨ ਸਭਾ ਚੋਣ ਹਲਕਿਆਂ ਦੇ ਬੂਥ ਲੈਵਲ ‘ਤੇ ਨਿਯੁਕਤ ਮਹਿਲਾ ਬੂਥ ਲੈਵਲ ਅਫਸਰਾਂ ਜਿਨ੍ਹਾ ਵੱਲੋਂ ਵੋਟਰ ਸੂਚੀ ਦੀ ਲਗਾਤਾਰ ਸੁਧਾਈ ਖਾਸ ਕਰਕੇ ਪ੍ਰੀ-ਸਪੈਸ਼ਲ ਇੰਨਟੈਨਸਿਵ ਰਵੀਜਨ (ਐਸ.ਆਈ.ਆਰ.) ਗਤੀਵਿਧੀਆਂ ਦੌਰਾਨ ਵੱਧ ਤੋਂ ਵੱਧ ਵੋਟਰਾਂ ਦੀ ਮੈਪਿੰਗ ਕਰਨ ਸਬੰਧੀ ਸ਼ਲਾਘਾਯੋਗ ਕੰਮ ਕੀਤਾ ਗਿਆ ਹੈ, ਉਹਨਾਂ ਦਾ ਸਨਮਾਨ, ਡਿਪਟੀ ਕਮਿਸ਼ਨਰ-ਕਮ-ਜਿਲ੍ਹਾ ਚੋਣ ਅਫਸਰ, ਸੰਗਰੂਰ ਸ਼੍ਰੀ ਰਾਹੁਲ ਚਾਬਾ ਵੱਲੋਂ ਮਹਿਲਾ ਬੂਥ ਲੈਵਲ ਅਫਸਰਾਂ ਨੂੰ ਜ਼ਿਲ੍ਹਾ ਪੱਧਰ ‘ਤੇ ਸਰਟੀਫਿਕੇਟ ਦੇ ਕੇ ਕੀਤਾ ਗਿਆ। ਮੁੱਖ ਚੋਣ ਅਫਸਰ ਪੰਜਾਬ, ਚੰਡੀਗੜ੍ਹ ਵੱਲੋਂ ਇਹਨਾਂ ਦਾ ਸਨਮਾਨ ਕਰਨ ਸਬੰਧੀ ਹਦਾਇਤਾਂ ਜਾਰੀ ਕੀਤੀਆਂ ਗਈਆਂ ਹਨ।

ਇਹ ਮਹਿਲਾਵਾਂ ਆਪਣੀ ਕਾਬਲੀਅਤ ਨੂੰ ਪਛਾਣ ਕੇ ਅਤੇ ਆਪਣੇ ਰਾਹ ਵਿੱਚ ਆਉਣ ਵਾਲੀਆਂ ਸਾਰੀਆਂ ਔਕੜਾਂ ਨੂੰ ਲਤਾੜ ਕੇ ਅੱਜ ਮਰਦਾਂ ਦੇ ਬਰਾਬਰ ਮੋਢੇ ਨਾਲ ਮੋਢਾ ਲਗਾਕੇ ਆਪਣੇ ਵਿਭਾਗੀ ਕੰਮ ਦੇ ਨਾਲ ਨਾਲ ਪ੍ਰੀ-ਸਪੈਸ਼ਲ ਇੰਨਟੈਨਸਿਵ ਰਵੀਜਨ (ਐਸ.ਆਈ.ਆਰ.) ਗਤੀਵਿਧੀਆਂ ਦਾ ਕੰਮ ਵੀ ਬਾਖੂਬੀ ਕਰ ਰਹੀਆਂ ਹਨ। ਇਸ ਲਈ ਅੰਤਰਰਾਸ਼ਟਰੀ ਮਹਿਲਾ ਦਿਵਸ ਦੇ ਸਮਾਰੋਹ ਦੇ ਸਬੰਧ ਵਿੱਚ ਡਿਪਟੀ ਕਮਿਸ਼ਨਰ-ਕਮ-ਜਿਲ੍ਹਾ ਚੋਣ ਅਫਸਰ, ਸੰਗਰੂਰ ਵੱਲੋਂ ਇਹਨਾਂ ਦਾ ਸਨਮਾਨ ਕੀਤਾ ਗਿਆ।

ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ ਜਨਰਲ ਸ਼੍ਰੀ ਅੰਕੁਰ ਮਹਿੰਦਰੂ ਅਤੇ ਤਹਿਸੀਲਦਾਰ (ਚੋਣਾਂ) ਪਰਮਜੀਤ ਕੌਰ ਵੀ ਹਾਜ਼ਰ ਸਨ।