ਖੌਫਨਾਕ ਸੜਕ ਹਾਦਸਾ : ਬੱਸ ਤੇ ਡੰਪਰ ਦੀ ਭਿਆਨਕ ਟੱਕਰ, 20 ਲੋਕਾਂ ਦੀ ਮੌ/ਤ ਤੇ ਕਈ ਹੋਰ ਜ਼ਖ਼ਮੀ

9

3November 2025 Aj Di Awaaj

National Desk ਤੇਲੰਗਾਨਾ ਤੋਂ ਇੱਕ ਭਿਆਨਕ ਸੜਕ ਹਾਦਸੇ ਦੀ ਖ਼ਬਰ ਸਾਹਮਣੇ ਆਈ ਹੈ। ਸੂਬੇ ਦੇ ਰੰਗਾਰੇਡੀ ਜ਼ਿਲ੍ਹੇ ਵਿੱਚ ਸੋਮਵਾਰ ਸਵੇਰੇ ਇੱਕ ਬੱਸ ਅਤੇ ਡੰਪਰ ਵਿੱਚ ਜ਼ਬਰਦਸਤ ਟੱਕਰ ਹੋ ਗਈ, ਜਿਸ ਕਾਰਨ 20 ਲੋਕਾਂ ਦੀ ਮੌ/ਤ ਹੋ ਗਈ। ਇਸ ਹਾਦਸੇ ਵਿੱਚ ਕਈ ਹੋਰ ਲੋਕ ਗੰਭੀਰ ਤੌਰ ‘ਤੇ ਜ਼ਖ਼ਮੀ ਵੀ ਹੋਏ ਹਨ।

ਪੁਲਿਸ ਤੋਂ ਮਿਲੀ ਜਾਣਕਾਰੀ ਅਨੁਸਾਰ, ਜ਼ਿਲ੍ਹੇ ਵਿੱਚ ਬੱਜਰੀ ਲੈ ਕੇ ਜਾ ਰਿਹਾ ਇੱਕ ਡੰਪਰ ਰੋਡਵੇਜ਼ ਦੀ ਬੱਸ ਨਾਲ ਆਹਮੋ-ਸਾਹਮਣੇ ਟਕਰਾ ਗਿਆ। ਮੌਤਾਂ ਦੀ ਗਿਣਤੀ ਹੋਰ ਵਧਣ ਦੀ ਸੰਭਾਵਨਾ ਜਤਾਈ ਜਾ ਰਹੀ ਹੈ। ਦੱਸਿਆ ਜਾ ਰਿਹਾ ਹੈ ਕਿ ਬੱਸ ਵਿੱਚ ਜ਼ਿਆਦਾਤਰ ਬੱਚੇ ਅਤੇ ਦਫ਼ਤਰ ਜਾ ਰਹੇ ਲੋਕ ਸਵਾਰ ਸਨ, ਜਿਨ੍ਹਾਂ ਵਿੱਚੋਂ ਕਈਆਂ ਦੀ ਮੌਤ ਹੋ ਚੁੱਕੀ ਹੈ।

ਜ਼ਖ਼ਮੀਆਂ ਨੂੰ ਹਸਪਤਾਲ ਪਹੁੰਚਾਇਆ ਗਿਆ

ਮਿਲੀ ਜਾਣਕਾਰੀ ਮੁਤਾਬਕ, ਇਸ ਹਾਦਸੇ ਵਿੱਚ 18 ਲੋਕ ਜ਼ਖ਼ਮੀ ਹੋਏ ਹਨ, ਜਿਨ੍ਹਾਂ ਨੂੰ ਨਜ਼ਦੀਕੀ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਹੈ। ਅਧਿਕਾਰੀਆਂ ਨੇ ਦੱਸਿਆ ਕਿ ਚੇਵੇਲਾ ਨੇੜੇ ਡੰਪਰ ਤੇਲੰਗਾਨਾ ਰੋਡ ਟਰਾਂਸਪੋਰਟ ਕਾਰਪੋਰੇਸ਼ਨ (ਟੀਜੀਐਸਆਰਟੀਸੀ) ਦੀ ਬੱਸ ਨਾਲ ਟਕਰਾ ਗਿਆ, ਜਿਸ ਨਾਲ ਬੱਸ ਉੱਤੇ ਬੱਜਰੀ ਡਿੱਗ ਪਈ।

ਘਟਨਾ ਬਾਰੇ ਪੁਲਿਸ ਨੇ ਦੱਸਿਆ ਕਿ ਰੰਗਾਰੇਡੀ ਜ਼ਿਲ੍ਹੇ ਦੇ ਚੇਵੇਲਾ ਪੁਲਿਸ ਸਟੇਸ਼ਨ ਹਦੂਦ ਵਿੱਚ ਖਾਨਪੁਰ ਫਾਟਕ ਨੇੜੇ ਟੀਜੀਐਸਆਰਟੀਸੀ ਦੀ ਬੱਸ ਅਤੇ ਇੱਕ ਟਰੱਕ ਵਿਚਕਾਰ ਇਹ ਸੜਕ ਹਾਦਸਾ ਵਾਪਰਿਆ। ਇਹ ਘਟਨਾ ਅੱਜ ਸਵੇਰੇ ਦੀ ਹੈ। ਪੁਲਿਸ ਟੀਮ ਮੌਕੇ ‘ਤੇ ਪਹੁੰਚ ਚੁੱਕੀ ਹੈ ਅਤੇ ਹੋਰ ਜਾਣਕਾਰੀ ਜਲਦੀ ਸਾਂਝੀ ਕੀਤੀ ਜਾਵੇਗੀ।